Connect with us

ਪੰਜਾਬੀ

ਪੰਜਾਬ ਸਰਕਾਰ ਨੇ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਨੂੰ ਦਿੱਤੀ ਸੁਰੱਖਿਆ ਘਟਾਈ

Published

on

The Punjab government reduced the security given to Congress leader Gursimran Singh Mand

ਲੁਧਿਆਣਾ : ਕੇਂਦਰ ਸਰਕਾਰ ਵੱਲੋਂ ਵਾਈ ਸ਼੍ਰੇਣੀ ਦੀ ਸੁਰੱਖਿਆ ਮਿਲਣ ਤੋਂ ਬਾਅਦ ਪੰਜਾਬ ਸਰਕਾਰ ਨੇ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਨੂੰ ਦਿੱਤੀ ਸੁਰੱਖਿਆ ਘਟਾ ਦਿੱਤੀ ਹੈ। ਪੰਜਾਬ ਪੁਲੀਸ ਦੇ ਏਡੀਜੀਪੀ ਸਕਿਉਰਟੀ ਦੇ ਹੁਕਮਾਂ ਅਨੁਸਾਰ ਮੰਡ ਨੂੰ ਦਿੱਤੇ ਗਏ ਅੱਠ ਸੁਰੱਖਿਆ ਮੁਲਾਜ਼ਮਾਂ ਵਿੱਚੋਂ ਛੇ ਸੁਰੱਖਿਆ ਮੁਲਾਜ਼ਮ ਵਾਪਸ ਲੈ ਲਏ ਗਏ ਹਨ। ਪੰਜਾਬ ਸਰਕਾਰ ਵੱਲੋਂ ਗੁਰਸਿਮਰਨ ਸਿੰਘ ਮੰਡ ਨੂੰ ਪਿਛਲੇ ਸਾਲ ਵਿਦੇਸ਼ ਤੋਂ ਮਿਲ ਰਹੀਆਂ ਧਮਕੀਆਂ ਦੇ ਮੱਦੇਨਜ਼ਰ ਸੁਰੱਖਿਆ ਦਿੱਤੀ ਗਈ ਸੀ।

ਜਾਣਕਾਰੀ ਅਨੁਸਾਰ ਗ੍ਰਹਿ ਮੰਤਰਾਲੇ ਵੱਲੋਂ ਪਿਛਲੇ ਮਹੀਨੇ ਮੰਡ ਨੂੰ ਵਾਈ ਸ਼੍ਰੇਣੀ ਦੀ ਸੁਰੱਖਿਆ ਦੇ ਕੇ 11 ਜਵਾਨ ਦਿੱਤੇ ਗਏ ਸਨ। ਇਸ ਸਬੰਧੀ ਗੁਰਸਿਮਰਨ ਮੰਡ ਨੇ ਦੱਸਿਆ ਕਿ ਪੁਲੀਸ ਅਧਿਕਾਰੀਆਂ ਨੇ ਉਸ ਨੂੰ ਸੀਆਰਪੀ ਦੀ ਸੁਰੱਖਿਆ ਮਿਲਣ ਦਾ ਬਹਾਨਾ ਬਣਾ ਕੇ ਗੰਨਮੈਨ ਵਾਪਸ ਲਏ ਹਨ। ਉਨ੍ਹਾਂ ਦੱਸਿਆ ਕਿ ਇੱਕ ਪਾਸੇ ਤਾਂ ਕੇਂਦਰ ਸਰਕਾਰ ਦੇ ਗ੍ਰਹਿ ਵਿਭਾਗ ਉਨ੍ਹਾਂ ਨੂੰ ਵਾਈ ਸੁਰੱਖਿਆ ਦੇ ਰਿਹਾ ਹੈ ਜਦਕਿ ਦੂਜੇ ਪਾਸੇ ਪੰਜਾਬ ਸਰਕਾਰ ਉਸ ਦੀ ਸੁਰੱਖਿਆ ਵਾਪਸ ਲੈ ਰਹੀ ਹੈ।

ਉਨ੍ਹਾਂ ਸ਼ੱਕ ਪ੍ਰਗਟ ਕੀਤਾ ਹੈ ਕਿ ਸੁਰੱਖਿਆ ਵਾਪਸ ਲੈਣ ਪਿੱਛੇ ਕੋਈ ਸਾਜ਼ਿਸ਼ ਹੋ ਸਕਦੀ ਹੈ। ਜ਼ਿਕਰਯੋਗ ਹੈ ਕਿ ਪੁਲੀਸ ਵੱਲੋਂ ਉਸ ਦੇ ਘਰ ਜਾਣ ਵਾਲੀ ਗਲੀ ਨੂੰ ਪੂਰੀ ਤਰ੍ਹਾਂ ਸੀਲ ਕੀਤਾ ਹੋਇਆ ਹੈ। ਸੁਰੱਖਿਆ ਵਜੋਂ ਘਰ ਦੀ ਗਲੀ ਦੇ ਦੋਹਾਂ ਪਾਸਿਆਂ ’ਤੇ ਰੇਤੇ ਦੀਆਂ ਬੋਰੀਆਂ ਲਗਾ ਕੇ ਬੰਕਰ ਵੀ ਬਣਾਏ ਗਏ ਹਨ। ਇਸ ਤੋਂ ਇਲਾਵਾ ਸੁਰੱਖਿਆ ਮੁਲਾਜ਼ਮਾਂ ਵੱਲੋਂ ਮੰਡ ਨੂੰ ਕਈ ਮਹੀਨੇ ਘਰ ਵਿੱਚ ਹੀ ਨਜ਼ਰਬੰਦ ਰੱਖਿਆ ਹੋਇਆ ਹੈ।

 

 

Facebook Comments

Trending