Connect with us

ਪੰਜਾਬ ਨਿਊਜ਼

ਹੁਣ ਆਮ ਆਦਮੀ ਕਲੀਨਿਕ ‘ਚ ਬਣਨਗੇ ਬੱਚਿਆਂ ਦੇ ਆਧਾਰ ਕਾਰਡ

Published

on

Now Aadhaar cards for children will be made in Aam Aadmi Clinic

ਹੁਣ ਆਮ ਆਦਮੀ ਕਲੀਨਿਕਾਂ ‘ਚ 5 ਸਾਲ ਤੱਕ ਦੇ ਬੱਚਿਆਂ ਦੇ ਆਧਾਰ ਕਾਰਡ ਬਣਾਏ ਜਾਣਗੇ। ਇਹ ਫੈਸਲਾ ਬੁੱਧਵਾਰ ਨੂੰ ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਲਿਆ ਗਿਆ। ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਆਧਾਰ ਕਵਰੇਜ ਦੇ ਮਾਮਲੇ ਵਿੱਚ ਦੇਸ਼ ਭਰ ਵਿੱਚ 5ਵੇਂ ਸਥਾਨ ‘ਤੇ ਹੈ। ਅਜਿਹੇ ‘ਚ ਹੁਣ ਬੱਚਿਆਂ ਦਾ ਆਧਾਰ ਬਣਾਉਣ ‘ਤੇ ਧਿਆਨ ਦਿੱਤਾ ਜਾ ਰਿਹਾ ਹੈ।

ਹੁਣ ਤੱਕ ਸਿਰਫ 44 ਫੀਸਦੀ ਬੱਚਿਆਂ ਦੇ ਆਧਾਰ ਕਾਰਡ ਬਣੇ ਹਨ। ਮੁੱਖ ਸਕੱਤਰ ਨੇ ਸਕੂਲ ਸਿੱਖਿਆ ਅਤੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗਾਂ ਨੂੰ ਆਂਗਣਵਾੜੀਆਂ ਅਤੇ ਸਕੂਲਾਂ ਵਿੱਚ ਆਉਣ ਵਾਲੇ ਬੱਚਿਆਂ ਦੇ ਆਧਾਰ ਕਾਰਡ ਬਣਾਉਣ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਕਿ ਆਧਾਰ ਕਾਰਡ ਵਿੱਚ ਮੋਬਾਈਲ ਨੰਬਰ, ਘਰ ਦਾ ਪਤਾ ਆਦਿ ਅਪਡੇਟ ਕੀਤਾ ਜਾਵੇ।

Facebook Comments

Trending