Connect with us

ਪੰਜਾਬ ਨਿਊਜ਼

2 ਦਿਨ ਪੂਰੇ ਪੰਜਾਬ ‘ਚ ਪਏਗਾ ਮੀਂਹ, ਸੂਬੇ ’ਚ ਮਾਨਸੂਨ ਨੇ ਦਿੱਤੀ ਦਸਤਕ

Published

on

It will rain in the whole of Punjab for 2 days, Monsoon has hit the state

ਲੁਧਿਆਣਾ : ਮਾਨਸੂਨ ਸੋਮਵਾਰ ਨੂੰ ਪੰਜਾਬ ‘ਚ ਤੈਅ ਸਮੇਂ ਤੋਂ ਚਾਰ ਦਿਨ ਪਹਿਲਾਂ ਹੀ ਭਾਰੀ ਮੀਂਹ ਨਾਲ ਦਾਖਲ ਹੋਇਆ। ਮੌਸਮ ਵਿਭਾਗ ਮੁਤਾਬਕ ਇਹ ਦੋ ਦਿਨਾਂ ਵਿੱਚ ਪੂਰੇ ਸੂਬੇ ਵਿੱਚ ਸਰਗਰਮ ਹੋ ਜਾਵੇਗਾ। ਮਾਨਸੂਨ ਦੇ ਸ਼ੁਰੂ ਹੋਣ ਦੇ ਨਾਲ ਹੀ ਸੂਬੇ ਦੇ ਕਈ ਇਲਾਕਿਆਂ ‘ਚ ਭਾਰੀ ਮੀਂਹ ਪਿਆ ਹੈ। ਮੌਸਮ ਵਿਭਾਗ ਨੇ ਪੰਜਾਬ ਦੇ ਬਹੁਤੇ ਹਿੱਸਿਆਂ ਵਿੱਚ ਗਰਜ ਨਾਲ ਭਾਰੀ ਮੀਂਹ ਪੈਣ ਲਈ ਯੈਲੋ ਅਲਰਟ ਜਾਰੀ ਕੀਤਾ ਹੈ।

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਕਲਾਈਮੇਟ ਚੇਂਜ ਅਤੇ ਐਗਰੋ ਮੈਟਰੋਲੋਜੀ ਵਿਭਾਗ ਦੀ ਡਾ. ਕੁਲਵਿੰਦਰ ਕੌਰ ਗਿੱਲ ਨੇ ਦੱਸਿਆ ਕਿ ਆਮ ਤੌਰ ‘ਤੇ ਮਾਨਸੂਨ ਪੰਜਾਬ ‘ਚ 30 ਜੂਨ ਤੱਕ ਪਹੁੰਚ ਜਾਂਦਾ ਹੈ ਪਰ ਇਸ ਵਾਰ ਅਨੁਕੂਲ ਹਾਲਾਤਾਂ ਕਾਰਨ ਇਹ ਚਾਰ ਦਿਨ ਪਹਿਲਾਂ ਯਾਨੀ 26 ਜੂਨ ਨੂੰ ਪਹੁੰਚ ਗਿਆ। ਸੋਮਵਾਰ ਸਵੇਰੇ 8.30 ਵਜੇ ਤੱਕ ਅੰਮ੍ਰਿਤਸਰ ਵਿੱਚ ਸਭ ਤੋਂ ਵੱਧ 113.2 ਮਿਲੀਮੀਟਰ ਮੀਂਹ ਦਰਜ ਕੀਤੀ ਗਈ।

ਮਾਨਸੂਨ ਦੇ ਛੇਤੀ ਆਉਣ ਨਾਲ ਝੋਨੇ ਦੀ ਫਸਲ ਨੂੰ ਕਾਫੀ ਫਾਇਦਾ ਹੋਵੇਗਾ। ਇਸ ਦੇ ਨਾਲ ਧਰਤੀ ਹੇਠਲੇ ਪਾਣੀ ਦੀ ਵੀ ਬੱਚਤ ਹੋਵੇਗੀ, ਕਿਉਂਕਿ ਕਣਕ-ਝੋਨੇ ਵਰਗੀਆਂ ਰਵਾਇਤੀ ਫ਼ਸਲਾਂ ਦੀ ਸਿੰਚਾਈ ਲਈ ਜ਼ਿਆਦਾ ਪਾਣੀ ਦੀ ਲੋੜ ਹੁੰਦੀ ਹੈ। ਇਸ ਕਾਰਨ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਹੇਠਾਂ ਜਾ ਰਿਹਾ ਹੈ।

Facebook Comments

Trending