Connect with us

ਪੰਜਾਬ ਨਿਊਜ਼

ਲੁਧਿਆਣਾ ਤੇ ਜਲੰਧਰ ‘ਚ ਈ-ਵਹੀਕਲ ਸੇਵਾ ਅਤੇ ਅੰਮ੍ਰਿਤਸਰ ‘ਚ ਈ-ਆਟੋ ਸੇਵਾ ਹੋਵੇਗੀ ਸ਼ੁਰੂ

Published

on

Punjab government will start e-vehicle service in Ludhiana and Jalandhar and e-auto service in Amritsar ​

ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਅਤੇ ਜਲੰਧਰ ਤੋਂ ਈ-ਵਾਹਨ ਦੇ ਨਾਲ-ਨਾਲ ਅੰਮ੍ਰਿਤਸਰ ਵਿਚ ਈ-ਆਟੋਜ਼ ਲਈ ਪਾਇਲਟ ਪ੍ਰੋਜੈਕਟ ਸ਼ੁਰੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਜਨਤਕ ਆਵਾਜਾਈ ਦੀਆਂ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਤੋਂ ਇਲਾਵਾ ਇਹ ਸਹੂਲਤਾਂ ਵਾਤਾਵਰਨ ਦੀ ਸੁਰੱਖਿਆ ਵਿੱਚ ਵੀ ਅਹਿਮ ਭੂਮਿਕਾ ਨਿਭਾਉਣਗੀਆਂ।

ਉਨ੍ਹਾਂ ਕਿਹਾ ਕਿ ਈ-ਵਾਹਨ ਸੇਵਾ ਨੂੰ ਪਾਇਲਟ ਪ੍ਰੋਜੈਕਟਾਂ ਵਜੋਂ ਲੁਧਿਆਣਾ ਅਤੇ ਜਲੰਧਰ ਸ਼ਹਿਰਾਂ ਵਿੱਚ ਸ਼ੁਰੂ ਕੀਤਾ ਜਾਵੇਗਾ ਅਤੇ ਅੰਮ੍ਰਿਤਸਰ ਵਿੱਚ ਈ-ਆਟੋਜ਼ ਨੂੰ ਪਾਇਲਟ ਪ੍ਰੋਜੈਕਟਾਂ ਵਜੋਂ ਪੇਸ਼ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਟਰਾਂਸਪੋਰਟ ਦੇ ਇਹ ਤਰੀਕੇ ਇਨ੍ਹਾਂ ਸ਼ਹਿਰਾਂ ਵਿੱਚ ਆਵਾਜਾਈ ਦੀ ਸਮੱਸਿਆ ਨੂੰ ਹੱਲ ਕਰਨ ਵਿੱਚ ਵੀ ਕਾਫੀ ਮਦਦ ਕਰਨਗੇ।

Facebook Comments

Trending