Connect with us

ਪੰਜਾਬੀ

ਲੁਧਿਆਣਾ ਪ੍ਰਸ਼ਾਸਨ ਨੇ ਸੱਤ ਏਕੜ ਇਕ ਕਨਾਲ ਜ਼ਮੀਨ ਨੂੰ ਨਾਜਾਇਜ਼ ਕਬਜ਼ੇ ਤੋਂ ਛੁਡਵਾਇਆ

Published

on

The Ludhiana administration freed seven acres and one kanal of land from illegal occupation

ਲੁਧਿਆਣਾ :  ਜ਼ਿਲ੍ਹਾ ਪ੍ਰਸ਼ਾਸਨ ਨੇ ਸੋਮਵਾਰ ਨੂੰ ਸਮਰਾਲਾ ਸਬ-ਡਵੀਜ਼ਨ ਅਧੀਨ ਪੈਂਦੇ ਪਿੰਡ ਹਸਨਪੁਰ ਬਿੱਲੋ ਬਲਾਕ ਮਾਛੀਵਾੜਾ ਦੀ 7 ਏਕੜ, ਇੱਕ ਕਨਾਲ ਅਤੇ 16 ਮਰਲੇ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਖਾਲੀ ਕਰਵਾ ਲਿਆ ਹੈ। ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਦੱਸਿਆ ਕਿ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੀ ਟੀਮ ਨੇ ਇਸ ਨੂੰ ਕਬਜ਼ੇ ਵਿੱਚ ਲਿਆ।  ਪਿਛਲੇ ਕਈ ਸਾਲਾਂ ਤੋਂ ਨਿੱਜੀ ਵਿਅਕਤੀਆਂ ਵੱਲੋਂ ਜ਼ਮੀਨ ‘ਤੇ ਨਾਜਾਇਜ਼ ਕਬਜ਼ਾ ਕੀਤਾ ਹੋਇਆ ਹੈ।

ਉਨ੍ਹਾਂ ਕਿਹਾ ਕਿ ਜ਼ਮੀਨ ਹੁਣ ਅਗਲੀ ਕਾਰਵਾਈ ਲਈ ਪਿੰਡ ਦੀ ਪੰਚਾਇਤ ਨੂੰ ਸੌਂਪ ਦਿੱਤੀ ਗਈ ਹੈ। ਮਲਿਕ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਚਾਇਤੀ ਜ਼ਮੀਨਾਂ ਤੋਂ ਹਰ ਤਰ੍ਹਾਂ ਦਾ ਕਬਜ਼ਾ ਛੁਡਵਾਇਆ ਜਾਵੇਗਾ ਅਤੇ ਆਉਣ ਵਾਲੇ ਦਿਨਾਂ ਵਿਚ ਵੀ ਇਹ ਮੁਹਿੰਮ ਜਾਰੀ ਰਹੇਗੀ। ਡਿਪਟੀ ਕਮਿਸ਼ਨਰ ਨੇ ਕਿ ਮੁੱਖ ਮੰਤਰੀ ਮਾਨ ਨੇ ਪਹਿਲਾਂ ਹੀ ਸਰਕਾਰੀ ਜ਼ਮੀਨਾਂ ‘ਤੇ ਨਾਜਾਇਜ਼ ਕਬਜ਼ਾ ਕਰਨ ਵਾਲੇ ਲੋਕਾਂ ਨੂੰ ਜ਼ਮੀਨ ਵਾਪਸ ਨਾ ਕਰਨ ‘ਤੇ ਕਾਰਵਾਈ ਕਰਨ ਦੀ ਚੇਤਾਵਨੀ ਦਿੱਤੀ ਹੈ।

Facebook Comments

Trending