Connect with us

ਪੰਜਾਬੀ

ਖੰਨਾ ‘ਚ 40 ਕਰੋੜ ਰੁਪਏ ਦੀ 100 ਏਕੜ ਸਰਕਾਰੀ ਜ਼ਮੀਨ ਨਜਾਇਜ਼ ਕਬਜੇ ਤੋਂ ਛੁਡਵਾਈ

Published

on

100 acres of government land worth 40 crore rupees in Khanna was freed from illegal occupation.

ਖੰਨਾ (ਲੁਧਿਆਣਾ) : ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਨੇ ਮੰਗਲਵਾਰ ਨੂੰ ਜ਼ਿਲ੍ਹਾ ਲੁਧਿਆਣਾ ਦੇ ਖੰਨਾ ਸਬ-ਡਵੀਜ਼ਨ ਅਧੀਨ ਪੈਂਦੇ ਪਿੰਡ ਈਸੜੂ (ਬਲਾਕ ਖੰਨਾ) ਦੀ 40 ਕਰੋੜ ਰੁਪਏ ਦੀ ਕੀਮਤ ਦੀ 100 ਏਕੜ ਜ਼ਮੀਨ ਨੂੰ ਨਜਾਇਜ਼ ਕਬਜ਼ੇ ਤੋਂ ਮੁਕਤ ਕਰਵਾਇਆ। ਕਬਜ਼ੇ ਵਾਲੀ ਜ਼ਮੀਨ ਦਾ ਕਬਜ਼ਾ ਵਾਪਸ ਲੈਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਜ਼ਮੀਨ ਦੀ ਬਜ਼ਾਰ ਕੀਮਤ 40 ਕਰੋੜ ਰੁਪਏ ਦੇ ਕਰੀਬ ਬਣਦੀ ਹੈ।

ਉਨ੍ਹਾਂ ਦੱਸਿਆ ਕਿ ਇਸ ਜ਼ਮੀਨ ’ਤੇ ਸੱਤ ਪਰਿਵਾਰਾਂ ਦੇ 54 ਵਿਅਕਤੀਆਂ ਨੇ ਨਾਜਾਇਜ਼ ਕਬਜ਼ੇ ਕੀਤੇ ਹੋਏ ਸਨ। ਉਨ੍ਹਾਂ ਦੱਸਿਆ ਕਿ ਪਿੰਡ ਦੀ ਪੰਚਾਇਤ ਨੇ ਇਨ੍ਹਾਂ ਵਿਅਕਤੀਆਂ ਖ਼ਿਲਾਫ਼ 30 ਮਈ 2022 ਨੂੰ ਡੀ.ਡੀ.ਪੀ.ਓ, ਲੁਧਿਆਣਾ ਦੀ ਅਦਾਲਤ ਵਿੱਚ ਕੇਸ ਦਾਇਰ ਕੀਤਾ ਸੀ ਅਤੇ 21 ਜੂਨ 2022 ਨੂੰ ਡੀ.ਡੀ.ਪੀ.ਓ ਦੀ ਅਦਾਲਤ ਨੇ ਪਿੰਡ ਦੀ ਪੰਚਾਇਤ ਦੇ ਹੱਕ ਵਿੱਚ ਹੁਕਮ ਸੁਣਾਏ ਸਨ। ਉਹਨਾਂ ਕਿਹਾ ਕਿ 27 ਜੂਨ, 2022 ਨੂੰ ਡੀ.ਡੀ.ਪੀ.ਓ ਦੀ ਅਦਾਲਤ ਨੇ ਜ਼ਮੀਨ ਨੂੰ ਕਬਜ਼ੇ ਤੋਂ ਮੁਕਤ ਕਰਵਾਉਣ ਲਈ ਵਾਰੰਟ ਜਾਰੀ ਕੀਤੇ ਸਨ।

ਬਾਅਦ ਵਿੱਚ, ਕਬਜ਼ਾਧਾਰਕਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਵੀ ਪਹੁੰਚ ਕੀਤੀ ਅਤੇ ਜੇ.ਡੀ.ਸੀ (ਪੇਂਡੂ ਵਿਕਾਸ) ਨੂੰ ਚਾਰ ਹਫ਼ਤਿਆਂ ਵਿੱਚ ਕੇਸ ਦਾ ਫੈਸਲਾ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ 11 ਅਪ੍ਰੈਲ, 2023 ਨੂੰ ਆਖਿਰਕਾਰ ਜੇ.ਡੀ.ਸੀ ਨੇ ਪਿੰਡ ਦੀ ਪੰਚਾਇਤ ਨੂੰ ਜ਼ਮੀਨ ਦੇ ਮਾਲਕ ਵਜੋਂ ਹੁਕਮ ਦਿੱਤਾ।ਮੰਤਰੀ ਨੇ ਦੱਸਿਆ ਕਿ ਪਿਛਲੇ ਸਾਲ ਤੋਂ ਪੰਜਾਬ ਭਰ ਵਿੱਚ ਕਰੀਬ 12500 ਏਕੜ ਜ਼ਮੀਨ ਦਾ ਕਬਜ਼ਾ ਪਹਿਲਾਂ ਹੀ ਲੈ ਲਿਆ ਗਿਆ ਹੈ।

Facebook Comments

Trending