Connect with us

ਪੰਜਾਬ ਨਿਊਜ਼

ਪੰਜਾਬ ‘ਚ 1000 ਨਵੇਂ ਆਂਗਣਵਾੜੀ ਕੇਂਦਰ ਖੋਲ੍ਹੇ ਜਾਣਗੇ – ਡਾ. ਬਲਜੀਤ ਕੌਰ

Published

on

1000 new Anganwadi centers will be opened in Punjab - Dr. Baljit Kaur

ਦੋਰਾਹਾ (ਲੁਧਿਆਣਾ) : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 1000 ਨਵੇਂ ਆਂਗਣਵਾੜੀ ਕੇਂਦਰ ਖੋਲ੍ਹਣ ਦੇ ਨਾਲ-ਨਾਲ ਸਕੀਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ 6000 ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਭਰਤੀ ਦੀ ਪ੍ਰਕਿਰਿਆ ਵੀ ਜਲਦ ਮੁਕੰਮਲ ਕਰ ਲਈ ਜਾਵੇਗੀ।

ਰਾਜਪੁਰਾ ਦੀ ਵਿਧਾਇਕ ਨੀਨਾ ਮਿੱਤਲ ਦੇ ਨਾਲ ਕੈਬਨਿਟ ਮੰਤਰੀ ਨੇ ਕਿਹਾ ਕਿ ਨਵੇਂ ਆਂਗਣਵਾੜੀ ਸੈਂਟਰ ਖੋਲ੍ਹਣ ਦੇ ਨਾਲ-ਨਾਲ ਮੌਜੂਦਾ ਇਮਾਰਤਾਂ ਦੀ ਮੁਰੰਮਤ ਦਾ ਕੰਮ ਵੀ ਵੱਡੇ ਪੱਧਰ ‘ਤੇ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਰਤੀ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵਿਭਾਗ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵਰਕਰਾਂ ਨੂੰ ਸਮਾਰਟ ਫੋਨ ਵੀ ਸੌਂਪੇਗੀ। ਉਨ੍ਹਾਂ ਅੱਗੇ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦਾ 8.2 ਕਰੋੜ ਰੁਪਏ ਦਾ ਮਾਣ ਭੱਤਾ ਵੀ ਕੁਝ ਦਿਨਾਂ ਵਿੱਚ ਜਾਰੀ ਕਰ ਦਿੱਤਾ ਜਾਵੇਗਾ। ਡਾ. ਬਲਜੀਤ ਕੌਰ ਦੋਰਾਹਾ ਵਿਖੇ ਇਕ ਬਿਰਧ ਆਸ਼ਰਮ ਦਾ ਦੌਰਾ ਕਰਨ ਉਪਰੰਤ ਸਮਾਗਮ ਵਿੱਚ ਗੱਲਬਾਤ ਕਰ ਰਹੇ ਸਨ।

ਕੈਬਨਿਟ ਮੰਤਰੀ ਨੇ ਦੁਹਰਾਇਆ ਕਿ ਸੂਬਾ ਸਰਕਾਰ ਰਾਜ ਵਿੱਚ ਬੱਚਿਆਂ, ਔਰਤਾਂ ਅਤੇ ਬਜ਼ੁਰਗਾਂ ਦੀ ਸੁਰੱਖਿਆ ਨੂੰ ਯਕੀਨੀ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਔਰਤਾਂ ਖਾਸ ਕਰਕੇ ਗਰਭਵਤੀ ਅਤੇ ਦੁੱਧ ਪਿਆਉਣ ਵਾਲੀਆਂ ਔਰਤਾਂ ਦੀ ਭਲਾਈ ਅਤੇ ਆਂਗਣਵਾੜੀ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਦੌਰੇ ਦਾ ਮੁੱਖ ਮੰਤਵ ਬਜ਼ੁਰਗਾਂ ਅਤੇ ਬੱਚਿਆਂ ਲਈ ਬੁਨਿਆਦੀ ਢਾਂਚੇ ਅਤੇ ਸਹੂਲਤਾਂ ਦੀ ਜਾਂਚ ਕਰਨਾ ਹੈ ਤਾਂ ਜੋ ਸਰਕਾਰੀ ਕੇਂਦਰਾਂ ਵਿੱਚ ਬਿਹਤਰ ਸੇਵਾਵਾਂ ਨੂੰ ਲਾਗੂ ਕੀਤਾ ਜਾ ਸਕੇ। ਇਸ ਮੌਕੇ ਐਸ.ਪੀ. ਖੰਨਾ ਡਾ. ਪ੍ਰਗਿਆ ਜੈਨ, ਐਸ.ਡੀ.ਐਮ. ਜਸਲੀਨ ਕੌਰ ਭੁੱਲਰ, ਡੀ.ਐਸ.ਪੀ. ਸਮਰਾਲਾ ਹਰਸਿਮਰਤ ਸਿੰਘ ਅਤੇ ਹੋਰ ਹਾਜ਼ਰ ਸਨ।

Facebook Comments

Trending