Connect with us

ਪੰਜਾਬੀ

ਰਾਏਕੋਟ ‘ਚ ਨਵਾਂ ਜੱਚਾ-ਬੱਚਾ ਹਸਪਤਾਲ ਕੁਝ ਦਿਨਾਂ ਵਿੱਚ ਹੋਵੇਗਾ ਸ਼ੁਰੂ- ਡਾ ਬਲਬੀਰ ਸਿੰਘ

Published

on

The new father-child hospital in Raikot will start in a few days - Dr. Balbir Singh

ਰਾਏਕੋਟ/ਲੁਧਿਆਣਾ : ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਰਾਏਕੋਟ ਵਿਖੇ ਨਵੇਂ ਬਣੇ 30 ਬਿਸਤਰਿਆਂ ਵਾਲੇ ਜੱਚਾ-ਬੱਚਾ ਹਸਪਤਾਲ ਦੀ ਇਮਾਰਤ ਦਾ ਨਿਰੀਖਣ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਉਸਾਰੀ ਮੁਕੰਮਲ ਹੋ ਚੁੱਕੀ ਹੈ ਅਤੇ ਅਗਲੇ ਕੁਝ ਦਿਨਾਂ ਵਿੱਚ ਲੋੜੀਂਦਾ ਮੈਡੀਕਲ ਅਤੇ ਸਰਜੀਕਲ ਉਪਕਰਣ, ਬੈੱਡ, ਦਵਾਈਆਂ ਆਦਿ ਮੁਹੱਈਆ ਕਰਵਾ ਦਿੱਤੀਆਂ ਜਾਣਗੀਆਂ।

ਇਸ ਮੌਕੇ ਉਨ੍ਹਾਂ ਨਾਲ ਰਾਏਕੋਟ ਦੇ ਵਿਧਾਇਕ ਹਾਕਮ ਸਿੰਘ ਠੇਕੇਦਾਰ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਐਮ.ਡੀ. ਪ੍ਰਦੀਪ ਅਗਰਵਾਲ, ਡਿਪਟੀ ਕਮਿਸ਼ਨਰ ਸੁਰਭੀ ਮਲਿਕ, ਐਸ.ਡੀ.ਐਮ. ਗੁਰਬੀਰ ਸਿੰਘ ਕੋਹਲੀ, ਸਿਵਲ ਸਰਜਨ ਡਾ. ਹਿਤਿੰਦਰ ਕੌਰ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ। ਕੈਬਨਿਟ ਮੰਤਰੀ ਨੇ ਦੱਸਿਆ ਕਿ 30 ਬਿਸਤਰਿਆਂ ਵਾਲਾ ਇਹ ਹਸਪਤਾਲ 5.82 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ ਅਤੇ ਇਸ ਦੀਆਂ ਤਿੰਨ ਮੰਜ਼ਿਲਾਂ ਹਨ।

ਉਨ੍ਹਾਂ ਦੱਸਿਆ ਕਿ ਹਸਪਤਾਲ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਹੋਵੇਗਾ ਜਿਸ ਵਿੱਚ ਓ.ਪੀ.ਡੀ. ਕਮਰੇ, ਵਾਰਡ, ਫੀਡਿੰਗ ਏਰੀਆ, ਪਰਿਵਾਰ ਨਿਯੋਜਨ, ਕਲੀਨਿਕਲ ਲੈਬਾਰਟਰੀ, ਇਮਯੂਨਾਈਜ਼ੇਸ਼ਨ ਰੂਮ, ਐਮਰਜੈਂਸੀ, ਲਿਫਟ ਲੈਬ, ਕੋਲਡ ਸਟੋਰ, ਈ.ਸੀ.ਜੀ. ਰੂਮ ਅਤੇ ਫਾਰਮੇਸੀ ਰੂਮ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਹ ਹਸਪਤਾਲ ਰਾਏਕੋਟ ਅਤੇ ਨੇੜਲੇ ਇਲਾਕਿਆਂ ਦੀਆਂ ਗਰਭਵਤੀ ਔਰਤਾਂ ਅਤੇ ਨਵਜੰਮੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰੇਗਾ।

ਇਸ ਦੌਰਾਨ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਇਹ ਵੀ ਕਿਹਾ ਕਿ ਪੰਜਾਬ ਦੀਆਂ ਮੁੱਢਲੀਆਂ ਸਿਹਤ ਸੇਵਾਵਾਂ ਵਿੱਚ ਪਹਿਲਾਂ ਹੀ 580 ਆਮ ਆਦਮੀ ਕਲੀਨਿਕ ਖੋਲ੍ਹਣ ਨਾਲ ਕ੍ਰਾਂਤੀਕਾਰੀ ਤਬਦੀਲੀਆਂ ਆਈਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਵਿੱਚ ਹੁਣ ਤੱਕ ਲਗਭਗ 31 ਲੱਖ ਲੋਕ ਸਹੂਲਤਾਂ ਦਾ ਲਾਭ ਲੈ ਚੁੱਕੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ 550 ਹਾਊਸ ਸਰਜਨਾਂ ਦੀ ਭਰਤੀ ਪ੍ਰਕਿਰਿਆ ਵੀ ਮੁਕੰਮਲ ਕਰ ਲਈ ਗਈ ਹੈ, ਜਿਨ੍ਹਾਂ ਵਿੱਚੋਂ 46 ਨੂੰ ਲੁਧਿਆਣਾ ਜ਼ਿਲ੍ਹੇ ਵਿੱਚ ਤਾਇਨਾਤ ਕੀਤਾ ਜਾਵੇਗਾ।

Facebook Comments

Trending