Connect with us

ਪੰਜਾਬ ਨਿਊਜ਼

ਹੁਣ ਦੂਜੀ ਧੀ ਦੇ ਜਨਮ ‘ਤੇ ਲਾਭਪਾਤਰੀ ਔਰਤਾਂ ਨੂੰ ਦਿੱਤੇ ਜਾਣਗੇ 6 ਹਜ਼ਾਰ ਰੁਪਏ

Published

on

Now 6 thousand rupees will be given to the beneficiary women on the birth of the second daughter

ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮਾਤਰੁ ਵੰਦਨਾ ਯੋਜਨਾ ਤਹਿਤ ਯੋਗ ਲਾਭਪਾਤਰੀ ਔਰਤਾਂ ਨੂੰ ਦੂਜੇ ਬੱਚੇ ਲੜਕੀ ਦੇ ਜਨਮ ਤੋਂ ਬਾਅਦ 6000/- ਰੁਪਏ ਦੀ ਇੱਕ ਕਿਸ਼ਤ ਵਿੱਚ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਇਸ ਯੋਜਨਾ ਤਹਿਤ ਪਹਿਲੇ ਬੱਚੇ ਦੇ ਜਨਮ ਲਈ 5000/-ਰੁਪਏ ਦੀ ਵਿੱਤੀ ਸਹਾਇਤਾ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਨੂੰ ਦਿੱਤੀ ਜਾਂਦੀ ਹੈ।

ਉਨ੍ਹਾਂ ਦੱਸਿਆ ਕਿ ਲੜਕੀ ਦੇ ਜਨਮ ਤੋਂ ਬਾਅਦ 6000/- ਰੁਪਏ ਦੀ ਵਿੱਤੀ ਸਹਾਇਤਾ ਦੇਣ ਨਾਲ ਬੱਚੀਆਂ ਦੇ ਘੱਟ ਰਹੇ ਜਨਮ ਸਮੇਂ ਲਿੰਗ ਅਨੁਪਾਤ ਵਿੱਚ ਸੁਧਾਰ ਹੋਵੇਗਾ, ਜਨਮ ਤੋਂ ਪਹਿਲਾਂ ਲਿੰਗ ਚੋਣ ਕੀਤੇ ਜਾਣ ਵਾਲੀ ਪ੍ਰਥਾ ਨੂੰ ਵੀ ਠੱਲ੍ਹ ਪਾਉਣ ਵਿੱਚ ਸਹਾਇਤਾ ਮਿਲੇਗੀ, ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੀ ਸਿਹਤ ਵਿੱਚ ਵੀ ਸੁਧਾਰ ਹੋਵੇਗਾ ਅਤੇ ਬੱਚੇ ਦੀ ਪੋਸ਼ਣ ਸਬੰਧੀ ਤੰਦਰੁਸਤੀ ਵਿੱਚ ਸੁਧਾਰ ਕਰਨ ਵਿੱਚ ਵੀ ਮਦਦ ਮਿਲੇਗੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸਕੀਮ ਤਹਿਤ 6,000/- ਰੁਪਏ ਦਾ ਲਾਭ ਸਿੱਧਾ ਲਾਭਪਾਤਰੀਆਂ ਦੇ ਬੈਂਕ/ਡਾਕਖਾਨੇ ਖਾਤਿਆਂ ਵਿੱਚ ਟਰਾਂਸਫਰ ਕੀਤਾ ਜਾਵੇਗਾ। ਇਹ ਲਾਭ ਲੈਣ ਲਈ ਪੰਜਾਬ ਦੇ ਸਾਰੇ ਆਂਗਣਵਾੜੀ ਸੈਂਟਰਾਂ ਵਿੱਚ ਆਂਗਣਵਾੜੀ ਵਰਕਰਾਂ ਵੱਲੋਂ ਫਾਰਮ ਭਰੇ ਜਾਂਦੇ ਹਨ। ਦੱਸ ਦੇਈਏ ਕਿ ਇਹ ਲਾਭ ਪ੍ਰਾਪਤ ਕਰਨ ਲਈ ਹਰ ਲਾਭਪਾਤਰੀ ਕੋਲ ਆਧਾਰ ਕਾਰਡ ਹੋਣਾ ਅਤੇ ਅਧਾਰ ਕਾਰਡ ਬੈਂਕ ਖਾਤੇ ਨਾਲ ਲਿੰਕ ਹੋਣਾ ਲਾਜ਼ਮੀ ਹੈ।

Facebook Comments

Trending