ਪੰਜਾਬੀ
ਵਿਦਿਆਰਥੀਆਂ ਨੂੰ ਵਿਵਰਣ ਪੱਤਰ ਬਨਾਉਣ ਦੇ ਦੱਸੇ ਗਏ ਗੁਰ
Published
1 year agoon
ਲੁਧਿਆਣਾ : ਪੀ.ਏ.ਯੂ. ਦੇ ਡਾਇਰੈਕਟੋਰੇਟ ਵਿਦਿਆਰਥੀ ਭਲਾਈ ਨੇ ਯੂਨੀਵਰਸਿਟੀ ਕਾਉਂਸਲੰਿਗ ਅਤੇ ਪਲੇਸਮੈਂਟ ਗਾਈਡੈਂਸ ਸੈੱਲ ਦੀ ਅਗਵਾਈ ਹੇਠ ਬੀਤੇ ਦਿਨੀਂ ਕਾਲਜ ਆਫ ਹਾਰਟੀਕਲਚਰ ਐਂਡ ਫੋਰੈਸਟਰੀ ਦੇ ਅੰਤਮ ਸਾਲ ਦੇ ਵਿਦਿਆਰਥੀਆਂ ਲਈ ਵਿਵਰਣ ਪੱਤਰ ਬਨਾਉਣ ਬਾਰੇ ਵਰਕਸਾਪ ਦਾ ਆਯੋਜਨ ਕੀਤਾ ਗਿਆ|ਇਸ ਵਰਕਸਾਪ ਵਿੱਚ ਪਲੇਸਮੈਂਟ ਗਾਈਡੈਂਸ ਸੈੱਲ ਦੇ ਸਹਿਯੋਗੀ ਨਿਰਦੇਸ਼ਕ ਡਾ. ਖੁਸਦੀਪ ਧਰਨੀ ਮੁੱਖ ਵਕਤਾ ਵਜੋਂ ਸ਼ਾਮਿਲ ਹੋਏ |
ਡਾ. ਧਰਨੀ ਨੇ ਵਿਦਿਆਰਥੀਆਂ ਨੂੰ ਵਧੀਆ ਵਿਵਰਣ ਪੱਤਰ ਲਿਖਣ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ | ਉਹਨਾਂ ਨੇ ਕੁਝ ਉਦਾਹਰਣਾਂ ਦੇ ਕੇ ਉਹਨਾਂ ਆਮ ਗਲਤੀਆਂ ਨੂੰ ਉਜਾਗਰ ਕੀਤਾ ਜੋ ਵਿਦਿਆਰਥੀ ਆਪਣੇ ਵਿਵਰਣ ਪੱਤਰ ਲਿਖਣ ਵੇਲੇ ਕਰਦੇ ਹਨ| ਵਰਕਸਾਪ ਦੇ ਅੰਤ ਵਿੱਚ ਵਿਦਿਆਰਥੀਆਂ ਦੇ ਸਵਾਲਾਂ ਦੇ ਹੱਲ ਲਈ ਵਿਚਾਰ-ਵਟਾਂਦਰਾ ਕਰਵਾਇਆ ਗਿਆ |
ਵਰਕਸਾਪ ਵਿੱਚ ਇੱਕ ਕੰਮ ਦੇ ਤੌਰ ਤੇ ਵਿਵਰਣ ਪੱਤਰ ਬਨਾਉਣ ਲਈ ਵਿਦਿਆਰਥੀਆਂ ਨੂੰ ਕਿਹਾ ਗਿਆ ਤਾਂ ਜੋ ਕਮੀਆਂ ਨੂੰ ਸੁਧਾਰਿਆ ਜਾ ਸਕੇ|ਨਿਰਦੇਸ਼ਕ ਵਿਦਿਆਰਥੀ ਭਲਾਈ ਡਾ. ਨਿਰਮਲ ਸਿੰਘ ਜੌੜਾ ਨੇ ਪਲੇਸਮੈਂਟ ਸੈੱਲ ਦੇ ਯਤਨਾਂ ਦੀ ਸਲਾਘਾ ਕੀਤੀ ਅਤੇ ਕਿਹਾ ਕਿ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀ ਸਮੁੱਚੀ ਸਖਸੀਅਤ ਦਾ ਵਿਕਾਸ ਡਾਇਰੈਕਟੋਰੇਟ ਦਾ ਮੁੱਖ ਉਦੇਸ਼ ਹੈ|
Facebook Comments
Advertisement
You may like
-
ਦੋ ਪੁਲਿਸ ਮੁਲਾਜ਼ਮਾਂ ਖਿਲਾਫ ਕਾਰਵਾਈ, ਸਿਵਲ ਸਰਜਨ ਨੂੰ ਆਜ਼ਾਦੀ ਦਿਵਸ ਸਮਾਗਮ ‘ਚ ਜਾਣ ਤੋਂ ਰੋਕਿਆ ਗਿਆ
-
ਵਧੀਕ ਮੁੱਖ ਚੋਣ ਅਫ਼ਸਰ ਨੇ ਗਿਣਤੀ ਕੇਂਦਰਾਂ ‘ਚ ਪ੍ਰਬੰਧਾਂ ਦਾ ਲਿਆ ਜਾਇਜ਼ਾ
-
ਵਿਦਿਆਰਥੀਆਂ ਨੇ ਪਰਾਲੀ ਦੀ ਸੰਭਾਲ ਅਤੇ ਖੇਤੀ ਵਿਭਿੰਨਤਾ ਬਾਰੇ ਕੀਤਾ ਜਾਗਰੂਕ
-
ਪੀ.ਏ.ਯੂ. ਦੇ ਵਿਗਿਆਨੀਆਂ ਨੇ ਕੌਮਾਂਤਰੀ ਮਹੱਤਵ ਦੀਆਂ ਦੋ ਕਿਤਾਬਾਂ ਕਰਵਾਈਆਂ ਪ੍ਰਕਾਸ਼ਿਤ
-
ਨਾਰੀਅਲ ਦੇ ਲੱਡੂ, ਕਾਜੂ ਪਿੰਨੀ ਅਤੇ ਸਜਾਵਟੀ ਮੋਮਬੱਤੀਆਂ ਬਣਾਉਣ ਦਾ ਕੀਤਾ ਪ੍ਰਦਰਸ਼ਨ
-
ਖੇਤੀ ਉੱਦਮੀਆਂ ਨੇ ਸਿਫਟ ਦੇ ਕਿਸਾਨ ਮੇਲੇ ਵਿੱਚ ਦੋ ਪੁਰਸਕਾਰ ਜਿੱਤੇ