ਪਿਛਲੇ ਕੁਝ ਮਹੀਨਿਆਂ ‘ਚ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਕਾਫੀ ਉਤਾਰ-ਚੜ੍ਹਾਅ ਦੇਖਣ ਨੂੰ ਮਿਲੇ ਹਨ। ਇਸ ਵਿੱਚ ਸਭ ਤੋਂ ਵੱਧ ਅਸਰ ਕਮਰਸ਼ੀਅਲ ਗੈਸ ਸਿਲੰਡਰਾਂ ਵਿੱਚ ਦੇਖਣ ਨੂੰ ਮਿਲਿਆ। ਇਸੇ ਸਾਲ ਮਾਰਚ ਵਿੱਚ ਕਮਰਸ਼ੀਅਲ ਐੱਲਪੀਜੀ ਸਿਲੰਡਰਾਂ ਦੀਆਂ ਕੀਮਤਾਂ ਵਿੱਚ 350.50 ਰੁਪਏ ਪ੍ਰਤੀ ਯੂਨਿਟ ਵਾਧਾ ਕੀਤਾ ਸੀ। ਹਾਲਾਂਕਿ, ਮਈ ਵਿੱਚ ਇਨ੍ਹਾਂ ਦੀਆਂ ਕੀਮਤਾਂ 171.50 ਰੁਪਏ ਦੀ ਕਟੌਤੀ ਕੀਤੀ ਗਈ ਸੀ।
ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਦੇਸ਼ ਵਿੱਚ ਸਬਜ਼ੀਆਂ ਅਤੇ ਫਲਾਂ ਦੀਆਂ ਕੀਮਤਾਂ ਵਿੱਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਦੇਸ਼ ਦੇ ਥੋਕ ਬਾਜ਼ਾਰ ‘ਚ ਟਮਾਟਰ 80 ਤੋਂ 90 ਰੁਪਏ ਪ੍ਰਤੀ ਕਿਲੋ ਅਤੇ ਪ੍ਰਚੂਨ ‘ਚ 100 ਤੋਂ 110 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵਿਕ ਰਿਹਾ ਹੈ। ਜਿਸ ਤੋਂ ਬਾਅਦ ਹੁਣ ਗੈਸ ਦੀਆਂ ਕੀਮਤਾਂ ‘ਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ।