Connect with us

ਪੰਜਾਬੀ

ਪੀ.ਏ.ਯੂ. ਦੇ ਵਾਈਸ ਚਾਂਸਲਰ ਨੇ ਅਲੂਮਨੀ ਸੰਪਰਕ ਕੇਂਦਰ ਦਾ ਕੀਤਾ ਦੌਰਾ

Published

on

PAU The Vice Chancellor visited the Alumni Contact Center

ਲੁਧਿਆਣਾ : ਪੀ.ਏ.ਯੂ. ਦੇ ਵਾਈਸ-ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਖੇਤੀ ਇੰਜਨੀਅਰਿੰਗ ਕਾਲਜ ਵਿੱਚ ਬਣੇ ਅਲੂਮਨੀ ਸੰਪਰਕ ਕੇਂਦਰ ਅਤੇ ਪ੍ਰੋ ਗੈਲਰੀ ਦਾ ਦੌਰਾ ਕੀਤਾ| ਡਾ. ਗੋਸਲ ਨੇ ਇਸ ਮੌਕੇ ਵੱਖ-ਵੱਖ ਖੇਤਰਾਂ ਵਿੱਚ ਉੱਚ ਪੱਧਰੀ ਪ੍ਰਾਪਤੀਆਂ ਕਰਨ ਵਾਲੇ ਪੂਰੀ ਦੁਨੀਆਂ ਵਿੱਚ ਫੈਲੇ ਸਾਬਕਾ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ | ਉਨ੍ਹਾਂ ਨੇ ਕਿਹਾ ਕਿ ਪੀ.ਏ.ਯੂ. ਦੇ ਸਾਬਕਾ ਵਿਦਿਆਰਥੀਆਂ ਨੇ ਆਪਣੀ ਲਗਨ, ਮਿਹਨਤ ਅਤੇ ਸਮਰਪਣ ਨਾਲ ਆਪਣੀ ਸੰਸਥਾਂ ਦਾ ਨਾਂ ਸੰਸਾਰ ਭਰ ਵਿੱਚ ਉੱਚਾ ਕੀਤਾ ਹੈ

ਅਲੂਮਨੀ ਸੰਪਰਕ ਕੇਂਦਰ ਦੀ ਸਥਾਪਤੀ ਦਾ ਉਦੇਸ਼ ਸਾਬਕਾ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਨੂੰ ਆਉਣ ਵਾਲੇ ਵਿਦਿਆਰਥੀਆਂ ਲਈ ਦਰਜ਼ ਕਰਨਾ ਹੈ | ਉਹਨਾਂ ਮੌਜੂਦਾ ਵਿਦਿਆਰਥੀਆਂ ਨੂੰ ਪੁਰਾਣੇ ਰਹਿ ਚੁੱਕੇ ਵਿਦਿਆਰਥੀਆਂ ਤੋਂ ਪ੍ਰੇਰਨਾ ਲੈ ਕੇ ਆਪਣੇ ਪੇਸ਼ੇ ਵਿੱਚ ਸਫਲਤਾ ਦੀਆਂ ਸਿਖਰਾਂ ਛੋਹਣ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਕਾਲਜ ਅਤੇ ਯੂਨੀਵਰਸਿਟੀ ਵੱਲੋਂ ਇਸ ਕਾਰਜ ਲਈ ਵਿਦਿਆਰਥੀਆਂ ਦੀ ਹਰ ਲੋੜੀਂਦੀ ਸਹਾਇਤਾ ਕੀਤੀ ਜਾਵੇਗੀ |

ਡਾ. ਗੋਸਲ ਨੇ ਕਿਹਾ ਕਿ ਕੋਈ ਰੁੱਖ ਓਨਾ ਸੰਘਣਾ ਅਤੇ ਛਾਂਦਾਰ ਹੁੰਦਾ ਹੈ ਜਿੰਨੀਆਂ ਉਸਦੀਆਂ ਜੜ੍ਹਾਂ ਮਜ਼ਬੂਤ ਹੋਣ ਅਤੇ ਸਾਨੂੰ ਮਾਣ ਹੈ ਕਿ ਅਸੀਂ ਆਪਣੀ ਸੰਸਥਾਂ ਦੀਆਂ ਮਜ਼ਬੂਤ ਜੜ੍ਹਾਂ ਨਾਲ ਜੁੜੇ ਹੋਏ ਹਾਂ | ਉਹਨਾਂ ਨੇ ਹੋਰ ਕਾਲਜਾਂ ਨੂੰ ਵੀ ਸਾਬਕਾ ਵਿਦਿਆਰਥੀਆਂ ਨਾਲ ਸੰਪਰਕ ਦੇ ਕੇਂਦਰ ਸਥਾਪਿਤ ਕਰਨ ਲਈ ਕਿਹਾ ਤਾਂ ਜੋ ਯੂਨੀਵਰਸਿਟੀ ਦੇ ਵਿਦਿਆਰਥੀ ਆਪਣੀ ਰਵਾਇਤ ਨਾਲ ਡੂੰਘੀ ਤਰ੍ਹਾਂ ਜੁੜ ਸਕਣ |

Facebook Comments

Trending