Connect with us

ਅਪਰਾਧ

ਚਾਈਨਾ ਡੋਰ ਨਾਲ ਪਤੰਗ ਉਡਾਉਣ ਵਾਲੇ ਸਾਵਧਾਨ! ਹੋਵੇਗੀ 5 ਸਾਲ ਦੀ ਸਜ਼ਾ ਤੇ ਲੱਖ ਰੁਪਏ ਜੁਰਮਾਨਾ

Published

on

China Door kite flyers beware! There will be 5 years imprisonment and a fine of Rs

ਪਤੰਗ ਉਡਾਉਣ ਲਈ ਸਿਰਫ ਸੂਤੀ ਧਾਗੇ ਦੀ ਹੀ ਵਰਤੋਂ ਕੀਤੀ ਜਾ ਸਕਦੀ ਹੈ ਅਤੇ ਚਾਈਨਾ ਡੋਰ ਦੀ ਵਰਤੋਂ ਖਿਲਾਫ ਸ਼ਿਕਾਇਤ ਉੱਪਰ ਕਾਰਵਾਈ ਕਰਨ ਦੀਆਂ ਸ਼ਕਤੀਆਂ ਹੇਠਲੇ ਪੱਧਰ ਉਤੇ ਦਿੰਦਿਆਂ ਇਸ ਦੀ ਵਰਤੋਂ ’ਤੇ ਸਜ਼ਾਯਾਫ਼ਤਾ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਸਰਕਾਰ ਵੱਲੋਂ ਇਸ ਸਬੰਧੀ ਸਾਇੰਸ ਤਕਨਾਲੋਜੀ ਤੇ ਵਾਤਾਵਰਣ ਵਿਭਾਗ ਵੱਲੋਂ ਅੱਜ ਬਾਕਾਇਦਾ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ।

ਵਾਤਾਵਰਣ ਮੰਤਰੀ ਨੇ ਦੱਸਿਆ ਕਿ ਚਾਈਨਾ ਡੋਰ ਦੀ ਪਾਬੰਦੀ ਸਬੰਧੀ ਸੂਬਾ ਸਰਕਾਰ ਵੱਲੋਂ 23 ਫਰਵਰੀ 2018 ਨੂੰ ਜਾਰੀ ਨੋਟੀਫਿਕੇਸ਼ਨ ਵਿਚ ਕੁਝ ਕਮੀਆਂ ਸਨ। ਹੁਣ ਨਵੇਂ ਜਾਰੀ ਹੁਕਮਾਂ ਵਿਚ ਇਨ੍ਹਾਂ ਕਮੀਆਂ ਨੂੰ ਦੂਰ ਕੀਤਾ ਗਿਆ ਹੈ। ਨਵੇਂ ਹੁਕਮਾਂ ਤਹਿਤ ਚਾਈਨਾ ਡੋਰ, ਕਚ ਜਾਂ ਹੋਰ ਧਾਤੂ ਦੇ ਪਾਊਡਰ ਨਾਲ ਬਣੀ ਡੋਰ ਉਪਰ ਪੂਰਨ ਪਾਬੰਦੀ ਲਗਾਉਂਦੇ ਹੋਏ ਸਿਰਫ ਸੂਤੀ ਧਾਗੇ ਨਾਲ ਪਤੰਗ ਉਡਾਉਣ ਦੀ ਪ੍ਰਵਾਨਗੀ ਦਿੱਤੀ ਗਈ ਹੈ।

ਨਵੀਂ ਅਧਿਸੂਚਨਾ ਨੂੰ ਲਾਗੂ ਕਰਨ ਅਤੇ ਦੋਸ਼ੀ ਖ਼ਿਲਾਫ਼ ਕਾਰਵਾਈ ਕਰਨ ਲਈ ਸਪਸ਼ਟ ਅਧਿਕਾਰ ਦਿੱਤੇ ਗਏ ਹਨ। ਚਾਈਨਾ ਡੋਰ ਦੀ ਪੂਰਨ ਪਾਬੰਦੀ ਸਬੰਧੀ ਇਨਵਾਰਨਮੈਂਟ (ਪ੍ਰੋਟੈਕਸ਼ਨ) ਐਕਟ, 1986 ਦੀ ਧਾਰਾ 5 ਅਧੀਨ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਜਿਨ੍ਹਾਂ ਦੀ ਉਲੰਘਣਾ ਲਈ 5 ਸਾਲ ਤਕ ਦੀ ਸਜ਼ਾ ਅਤੇ ਇਕ ਲੱਖ ਰੁਪਏ ਤਕ ਜੁਰਮਾਨਾ ਜਾਂ ਦੋਵੇਂ ਹੋ ਸਕਦੇ ਹਨ। ਸਬੰਧਤ ਮਹਿਕਮਿਆਂ ਨੂੰ ਪਾਬੰਦੀ ਸਬੰਧੀ ਹਦਾਇਤਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਆਦੇਸ਼ ਦਿੱਤੇ ਹਨ ।

ਮੀਤ ਹੇਅਰ ਨੇ ਦੱਸਿਆ ਕਿ ਪੰਜਾਬ ਦੇ ਸਾਰੇ ਕਾਰਜਕਾਰੀ ਮੈਜਿਸਟ੍ਰੇਟ, ਮਾਲ ਮਹਿਕਮੇ ਦੇ ਤਹਿਸੀਲਦਾਰ ਅਤੇ ਉੱਚ ਅਧਿਕਾਰੀ, ਵਣ ਵਿਭਾਗ ਦੇ ਜੰਗਲੀ ਜੀਵ ਇੰਸਪੈਕਟਰ ਅਤੇ ਉੱਚ ਅਧਿਕਾਰੀ, ਪੰਜਾਬ ਪੁਲਿਸ ਦੇ ਸਬ-ਇੰਸਪੈਕਟਰ ਅਤੇ ਉੱਚ ਅਧਿਕਾਰੀ, ਸਥਾਨਕ ਸਰਕਾਰਾਂ ਦੇ ਦਰਜਾ ਸੀ ਕਰਮਚਾਰੀ ਅਤੇ ਉੱਚ ਅਧਿਕਾਰੀ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਸਹਾਇਕ ਵਾਤਾਵਰਣ ਇੰਜੀਨੀਅਰ ਅਤੇ ਉੱਚ ਅਧਿਕਾਰੀਆਂ ਨੂੰ ਉਕਤ ਹਦਾਇਤਾਂ ਨੂੰ ਸੂਬੇ ਵਿਚ ਲਾਗੂ ਕਰਨ ਲਈ ਅਧਿਕਾਰ ਦਿੱਤੇ ਗਏ ਹਨ।

Facebook Comments

Trending