Connect with us

ਪੰਜਾਬ ਨਿਊਜ਼

ਪੰਜਾਬ ‘ਚ ਤਿੰਨ ਦਿਨ ਲਈ ਯੈਲੋ ਅਲਰਟ ਜਾਰੀ, ਲੁਧਿਆਣਾ ‘ਚ ਮੀਂਹ ਨੇ ਤੋੜਿਆ 50 ਸਾਲਾਂ ਦਾ ਰਿਕਾਰਡ

Published

on

Yellow alert issued for three days in Punjab, rain in Ludhiana broke the record of 50 years

ਲੁਧਿਆਣਾ : ਮੌਨਸੂਨ ਦਾ ਅਸਰ ਉੱਤਰ ਤੋਂ ਦੱਖਣੀ ਭਾਰਤ ਤਕ ਦੇਖਣ ਨੂੰ ਮਿਲ ਰਿਹਾ ਹੈ। ਮੌਨਸੂਨ ਨੇ ਹਰਿਆਣਾ ਤੋਂ ਲੈ ਕੇ ਪੰਜਾਬ ਤਕ ਆਪਣੀ ਸਰਗਰਮੀ ਦਿਖਾ ਦਿੱਤੀ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੇਖਣ ਨੂੰ ਮਿਲ ਰਿਹਾ ਹੈ। ਬੀਤੇ ਦਿਨ ਵੀ ਪੰਜਾਬ ਦੇ 12 ਜ਼ਿਲ੍ਹਿਆਂ ‘ਚ ਭਾਰੀ ਮੀਂਹ ਪਿਆ। ਲੁਧਿਆਣਾ ‘ਚ ਮੀਂਹ ਨੇ 50 ਸਾਲ ਦਾ ਰਿਕਾਰਡ ਤੋੜ ਦਿੱਤਾ। ਇਸ ਦੇ ਨਾਲ ਹੀ ਮੌਸਮ ਵਿਭਾਗ ਮੁਤਾਬਕ ਪੰਜਾਬ ਵਿੱਚ ਮੀਂਹ ਦਾ ਇਹ ਦੌਰ ਜਾਰੀ ਰਹੇਗਾ। ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਨੇ ਪੰਜਾਬ ‘ਚ 3 ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਭਲਕੇ ਅੰਮ੍ਰਿਤਸਰ, ਜਲੰਧਰ ਤੇ ਪੂਰਬੀ ਮਾਲਵੇ ਲਈ ਔਰੇਂਜ ਤੇ ਯੈਲੋ ਅਲਰਟ ਜਾਰੀ ਕੀਤਾ ਹੈ। ਪੰਜਾਬ ਦੇ ਬਹੁਤੇ ਹਿੱਸਿਆਂ ਵਿੱਚ ਹਨੇਰੀ ਦੇ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

ਮੌਨਸੂਨ ਦੀ ਬਾਰਿਸ਼ ਦਾ ਅਸਰ ਤਾਪਮਾਨ ‘ਤੇ ਵੀ ਦੇਖਣ ਨੂੰ ਮਿਲਿਆ ਹੈ। ਇਸ ਕਾਰਨ ਪੰਜਾਬ ਦੇ ਤਾਪਮਾਨ ‘ਚ 8 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਐਤਵਾਰ ਤੱਕ ਸੂਬੇ ਦੇ ਸ਼ਹਿਰਾਂ ਦਾ ਤਾਪਮਾਨ 30 ਡਿਗਰੀ ਤੋਂ ਹੇਠਾਂ ਪਹੁੰਚ ਜਾਵੇਗਾ। ਨਾਲ ਹੀ ਮੌਸਮ ਵਿਭਾਗ ਨੇ ਸ਼ੁੱਕਰਵਾਰ ਤੋਂ ਐਤਵਾਰ ਤਕ ਕੁਝ ਥਾਵਾਂ ‘ਤੇ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ।

ਪੰਜਾਬ ਵਿਚ ਲੁਧਿਆਣਾ ‘ਚ 103.2 ਮਿਲੀਮੀਟਰ, ਪਟਿਆਲਾ ਵਿੱਚ 21.3 ਮਿਲੀਮੀਟਰ, ਅੰਮ੍ਰਿਤਸਰ ਵਿੱਚ 17.0, ਨਵਾਂਸ਼ਹਿਰ ਵਿੱਚ 90.5, ਗੁਰਦਾਸਪੁਰ ਵਿੱਚ 89.3, ਜਲੰਧਰ ਵਿੱਚ 47.0, ਫਿਰੋਜ਼ਪੁਰ ਵਿੱਚ 40.5 ਮਿਲੀਮੀਟਰ, ਜਲੰਧਰ ਵਿੱਚ 47.0, ਨਵਾਂਸ਼ਹਿਰ ਵਿੱਚ 90.5 ਮਿਲੀਮੀਟਰ ਮੀਂਹ ਰਿਕਾਰਡ ਕੀਤਾ ਗਿਆ। ਇਸ ਦੇ ਨਾਲ ਹੀ ਲੁਧਿਆਣਾ ਵਿੱਚ ਮੀਂਹ ਨੇ 50 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ।

 

Facebook Comments

Trending