Connect with us

ਪੰਜਾਬ ਨਿਊਜ਼

ਪੰਜਾਬ ‘ਚ ਆਉਣ ਵਾਲੇ ਕੁੱਝ ਦਿਨ ਮੀਂਹ ਪੈਣ ਦੀ ਸੰਭਾਵਨਾ, ਇਸ ਤਾਰੀਖ਼ ਨੂੰ ਭਾਰੀ ਮੀਂਹ ਦਾ ਅਲਰਟ

Published

on

Chance of rain in coming few days in Punjab, heavy rain alert on this date

ਲੁਧਿਆਣਾ : ਪੰਜਾਬ ‘ਚ ਸ਼ਨੀਵਾਰ ਨੂੰ ਕਾਲੇ ਬੱਦਲਾਂ ਵਿਚਕਾਰ ਦਿਨ ਦੀ ਸ਼ੁਰੂਆਤ ਹੋਈ ਅਤੇ ਕਈ ਥਾਵਾਂ ‘ਤੇ ਭਾਰੀ ਮੀਂਹ ਪੈਣਾ ਸ਼ੁਰੂ ਹੋ ਗਿਆ। ਜੁਲਾਈ ਮਹੀਨੇ ਦੇ ਪਹਿਲੇ ਹਫ਼ਤੇ ਅੰਦਰ ਮਾਨਸੂਨ ਨੇ ਪੰਜਾਬ ਦੇ ਵੱਖ-ਵੱਖ ਇਲਾਕਿਆਂ ’ਚ ਆਪਣਾ ਪ੍ਰਭਾਵ ਦਿਖਾਇਆ ਹੈ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਆਉਣ ਵਾਲੇ ਕੁੱਝ ਦਿਨ ਮੀਂਹ ਪੈਣ ਦੀ ਸੰਭਾਵਨਾ ਬਣੀ ਰਹੇਗੀ।

9 ਜੁਲਾਈ ਨੂੰ ਸੂਬੇ ਦੇ ਕਈ ਇਲਾਕਿਆਂ ’ਚ ਭਾਰੀ ਮੀਂਹ ਦੇ ਆਸਾਰ ਹਨ। ਅੱਜ ਸ਼ਨੀਵਾਰ ਨੂੰ ਵੀ ਕਈ ਇਲਾਕਿਆਂ ‘ਚ ਭਾਰੀ ਮੀਂਹ ਦੀ ਸੰਭਾਵਨਾ ਹੈ। ਪੰਜਾਬ ‘ਚ ਕਈ ਥਾਈਂ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ।

ਬੀਤੇ ਦਿਨ ਤਾਪਮਾਨ ’ਚ 1.6 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ, ਜੋ ਔਸਤਨ ਨਾਲੋਂ 2.3 ਡਿਗਰੀ ਸੈਲਸੀਅਸ ਘੱਟ ਹੈ। ਸੂਬੇ ’ਚ ਸਭ ਤੋਂ ਵੱਧ ਤਾਪਮਾਨ ਸਮਰਾਲਾ ਜ਼ਿਲ੍ਹਾ ਲੁਧਿਆਣਾ ਦਾ 36.3 ਡਿਗਰੀ ਸੈਲਸੀਅਸ ਰਿਹਾ।

Facebook Comments

Trending