Connect with us

ਪੰਜਾਬ ਨਿਊਜ਼

ਮੌਸਮ ਵਿਭਾਗ ਵੱਲੋਂ ਪੰਜਾਬ ਵਿਚ 13 ਅਤੇ 14 ਜੁਲਾਈ ਨੂੰ ਭਾਰੀ ਬਾਰਸ਼ ਦਾ ਅਲਰਟ

Published

on

Heavy rain alert in Punjab on July 13 and 14 by the Meteorological Department

ਲੁਧਿਆਣਾ : ਪੰਜਾਬ ’ਚ ਪਿਛਲੇ ਦਿਨਾਂ ਤੋਂ ਪੈ ਰਹੇ ਮੀਂਹ ਕਾਰਨ ਹਾਲਾਤ ਲਗਾਤਾਰ ਵਿਗੜਦੇ ਜਾ ਰਹੇ ਹਨ ਅਤੇ ਕਰੀਬ ਅੱਧੇ ਪੰਜਾਬ ’ਚ ਹੜ੍ਹਾਂ ਵਰਗੇ ਹਾਲਾਤ ਪੈਦਾ ਹੋ ਗਏ ਹਨ। ਮੌਸਮ ਵਿਗਿਆਨੀਆਂ ਨੇ 13 ਅਤੇ 14 ਜੁਲਾਈ ਨੂੰ ਮੁੜ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਮੌਸਮ ਵਿਭਾਗ ਨੇ ਪਟਿਆਲਾ, ਰੋਪੜ, ਮੁਹਾਲੀ ਅਤੇ ਫ਼ਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਲਈ ਰੈੱਡ ਅਲਰਟ ਜਾਰੀ ਕੀਤਾ ਹੈ।

ਪੰਜਾਬ ’ਚ ਪਿਛਲੇ ਦਿਨਾਂ ਤੋਂ ਪੈ ਰਹੇ ਮੀਂਹ ਕਾਰਨ ਹਾਲਾਤ ਲਗਾਤਾਰ ਵਿਗੜਦੇ ਜਾ ਰਹੇ ਹਨ ਅਤੇ ਪੰਜਾਬ ’ਚ ਹੜ੍ਹਾਂ ਵਰਗੇ ਹਾਲਾਤ ਪੈਦਾ ਹੋ ਗਏ ਹਨ। ਉਧਰ, ਘੱਗਰ ਅਤੇ ਸਤਲੁਜ ਦਰਿਆਵਾਂ ਤੋਂ ਇਲਾਵਾ ਸਰਹਿੰਦ ਨਹਿਰ ’ਚ ਪਾਣੀ ਦਾ ਪੱਧਰ ਇਕਦਮ ਵਧਣ ਕਾਰਨ ਕਈ ਜ਼ਿਲ੍ਹਿਆਂ ਵਿਚ ਹਾਲਾਤ ਬੇਕਾਬੂ ਹੋ ਗਏ ਹਨ। ਰੋਪੜ, ਪਟਿਆਲਾ, ਫ਼ਤਿਹਗੜ੍ਹ ਸਾਹਿਬ ਅਤੇ ਮੁਹਾਲੀ ਜ਼ਿਲ੍ਹਿਆਂ ਦਾ ਵੱਡਾ ਹਿੱਸਾ ਪਾਣੀ ਵਿਚ ਡੁੱਬ ਗਿਆ ਹੈ।

ਵੇਰਵਿਆਂ ਅਨੁਸਾਰ ਜਲੰਧਰ ਅਤੇ ਕਪੂਰਥਲਾ ਜ਼ਿਲ੍ਹਿਆਂ ਵਿਚ ਕਰੀਬ 100 ਤੋਂ ਜ਼ਿਆਦਾ ਪਿੰਡ ਖ਼ਾਲੀ ਕਰਵਾਏ ਜਾ ਰਹੇ ਹਨ। ਕੌਮੀ ਆਫ਼ਤ ਪ੍ਰਬੰਧਨ ਬਲ ਦੀਆਂ 14 ਟੀਮਾਂ ਨੂੰ ਤਾਇਨਾਤ ਕਰ ਦਿੱਤਾ ਗਿਆ ਹੈ ਜਦੋਂ ਕਿ ਪਟਿਆਲਾ ਜ਼ਿਲ੍ਹੇ ਵਿਚ ਫ਼ੌਜ ਦੀ ਮਦਦ ਲਈ ਗਈ ਹੈ।

Facebook Comments

Trending