Connect with us

ਪੰਜਾਬ ਨਿਊਜ਼

ਗੁਰਬਾਣੀ ਦੇ ਸਿੱਧੇ ਪ੍ਰਸਾਰਣ ਲਈ SGPC 24 ਜੁਲਾਈ ਤੋਂ ਸ਼ੁਰੂ ਕਰੇਗੀ You Tube ਚੈਨਲ

Published

on

SGPC will start You Tube channel from July 24 for live broadcast of Gurbani

SGPC ਨੇ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਸਿੱਧੇ ਪ੍ਰਸਾਰਣ ਲਈ ਆਪਣਾ ਖੁਦ ਦਾ ਯੂ ਟਿਊਬ ਚੈਨਲ ਲਾਂਚ ਕਰ ਦਿੱਤਾ ਹੈ। ਸੱਚਖੰਡ ਸ੍ਰੀ ਹਰਿਮਦਰ ਸਾਹਿਬ ਦਾ ਇਹ ਯੂਟਿਊਬ ਚੈਨਲ 24 ਜੁਲਾਈ ਤੋਂ ਸ਼ੁਰੂ ਹੋਵੇਗਾ। ਇਸ ਦੇ ਨਾਲ ਹੀ SGPC ਨੇ ਸਾਫ ਕੀਤਾ ਕਿ ਪੀਟੀਸੀ ਨਾਲ ਸਮਝੌਤੇ ਨੂੰ ਰਿਨਿਊ ਨਹੀਂ ਕੀਤਾ ਜਾਵੇਗਾ।ਐਡਵੋਕੇਟ ਧਾਮੀ ਅਨੁਸਾਰ ਕਿਸੇ ਵੀ ਵੈੱਬਸਾਈਟ ਜਾਂ ਵੈੱਬ ਚੈਨਲ ‘ਤੇ ਗੁਰਬਾਣੀ ਦੇ ਲਾਈਵ ਸਟ੍ਰਮਿੰਗ, ਡਾਊਨਲੋਡਿੰਗ ਦੇ ਅਧਿਕਾਰ ਨਹੀਂ ਦਿੱਤੇ ਜਾਣਗੇ।

ਐੱਸਜੀਪੀਸੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ SGPC ਨੇ ਆਪਣਾ ਯੂਟਿਊਬ ਚੈਨਲ ਸ਼ੁਰੂ ਕਰਨ ਲਈ ਟੈਕਨੀਕਲ ਸਟੂਡੀਓ ਤਿਆਰ ਕਰਨਾ ਸ਼ੁਰੂ ਕੀਤਾ ਹੈ ਜਿਥੋਂ ਗੁਰਬਾਣੀ ਦੇ ਸਿੱਧੇ ਪ੍ਰਸਾਰਣ ਤੋਂ ਇਲਾਵਾ ਐੱਸਜੀਪੀਸੀ ਦੀਆਂ ਵੱਖ-ਵੱਖ ਗਤੀਵਿਧੀਆਂ ਨੂੰ ਸਿੱਖ ਸੰਗਤ ਨਾਲ ਸਾਂਝਾ ਕੀਤਾ ਜਾਵੇਗਾ। ਗਰੇਵਾਲ ਨੇ ਦੱਸਿਆ ਕਿ ਚੈਨਲ ਲਈ ਬਜਟ ਦਾ ਨਿਰਧਾਰਨ ਪਹਿਲਾਂ ਹੀ ਕਰ ਲਿਆ ਗਿਆ ਸੀ ਤੇ ਪਿਛਲੇ 6 ਮਹੀਨਿਆਂ ਤੋਂ ਤਿਆਰੀ ਚੱਲ ਰਹੀ ਸੀ।

Facebook Comments

Trending