Connect with us

ਪੰਜਾਬੀ

 ਵਿਧਾਇਕ ਬੱਗਾ ਨੇ ਰਾਹਤ ਫੰਡ ਚ ਦਿੱਤੀ ਆਪਣੀ ਇੱਕ ਮਹੀਨੇ ਦੀ ਤਨਖਾਹ

Published

on

MLA Bagga gave his one month salary to the relief fund

ਲੁਧਿਆਣਾ : ਹੜ੍ਹ ਪ੍ਰਭਾਵਿਤ ਲੋਕਾਂ ਦੇ ਸਹਿਯੋਗ ਲਈ ਹਲਕਾ ਉਤਰੀ ਤੋ ਵਿਧਾਇਕ ਮਦਨ੍ ਲਾਲ ਬੱਗਾ ਅੱਗੇ ਆਏ ਹਨ। ਉਨ੍ਹਾਂ ਹੜ੍ਹ ਪੀੜ੍ਹਤ ਲੋਕਾਂ ਲਈ ਆਪਣੀ ਇੱਕ ਮਹੀਨੇ ਦੀ ਤਨਖਾਹ ਰਾਹਤ ਫੰਡ ਵਜੋਂ ਪ੍ਰਦਾਨ ਕੀਤੀ ਹੈ। ਉਨ੍ਹ ਕਿਹਾ ਕਿ ਪੰਜਾਬ ਵਿੱਚ ਕੁਦਰਤੀ ਆਫ਼ਤ ਦੇ ਰੂਪ ਵਿੱਚ ਆਏ ਹੜ ਨੇ ਭਾਰੀ ਨੁਕਸਾਨ ਕੀਤਾ ਹੈ, ਵੱਡੇ ਪੱਧਰ ਤੇ ਪੰਜਾਬ ਸਰਕਾਰ, ਸਮਾਜਸੇਵੀ ਸੰਸਥਾਵਾਂ ਪੰਜਾਬ ਦੇ ਆਮ ਲੋਕ ਹੜ ਪੀੜਿਤਾਂ ਦੀ ਮਦਦ ਵਿਚ ਲੱਗੇ ਹੋਏ ਹਨ ਜੋ ਸਾਡਾ ਸਭ ਦਾ ਫ਼ਰਜ਼ ਵੀ ਬਣਦਾ ਹੈ।

ਉਨ੍ਹਾ ਵਲੋ ਅਤੇ ਉਨ੍ਹਾਂ ਦੀ ਸਮੁੱਚੀ  ਟੀਮ ਵਲੋ ਵੀ ਪਹਿਲੇ ਦਿਨ ਤੋ ਹੀ ਆਪਣਾ ਫਰਜ਼ ਸਮਝ ਕੇ ਸੇਵਾ ਕੀਤੀ ਜਾ ਰਹੀ  ਹੈ । ਉਨ੍ਹਾ  ਬਤੌਰ ਵਿਧਾਇਕ ਇੱਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਹੜ ਰਾਹਤ ਫੰਡ ‘ਚ ਦੇਣ ਦਾ ਫੈਸਲਾ ਕੀਤਾ ਹੈ । ਉਨ੍ਹਾਂ ਕਿਹਾ ਕਿ ਔਖੀ ਘੜ੍ਹੀ ਚ ਲੋਕਾਂ ਦਾ ਸਹਿਜੋਗ ਕਰਨਾ ਹੀਂ ਮਨੁੱਖਤਾ ਦੀ ਸੱਚੀ ਸੇਵਾ ਹੈ ਜਿਸ ਲਈ ਸਾਨੂੰ ਸਾਰਿਆ ਨੂੰ ਅੱਗੇ ਆਉਣਾ ਚਾਹੀਦਾ ਹੈ ।

Facebook Comments

Trending