Connect with us

ਪੰਜਾਬ ਨਿਊਜ਼

ਡਾ. ਓਬਰਾਏ ਦਾ ਵੱਡਾ ਐਲਾਨ : ਹੜ੍ਹਾਂ ਕਾਰਨ ਢਹਿ ਗਏ ਲੋੜਵੰਦਾਂ ਦੇ ਘਰ ਬਣਾ ਕੇ ਦੇਵਾਂਗੇ

Published

on

Dr. Oberoi's big announcement: We will build houses for the needy who have collapsed due to floods

ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ. ਐੱਸਪੀ ਸਿੰਘ ਓਬਰਾਏ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਅਜਿਹੇ ਲੋੜਵੰਦਾਂ ਨੂੰ ਘਰ ਬਣਾ ਕੇ ਦੇਣ ਦਾ ਐਲਾਨ ਕੀਤਾ ਹੈ, ਜਿਨ੍ਹਾਂ ਦੇ ਘਰ ਹੜ੍ਹ ਕਾਰਨ ਢਹਿ ਗਏ ਹਨ। ਜਾਣਕਾਰੀ ਸਾਂਝੀ ਕਰਦਿਆਂ ਡਾ. ਐੱਸਪੀ ਸਿੰਘ ਓਬਰਾਏ ਨੇ ਦੱਸਿਆ ਕਿ ਹੜ੍ਹਾਂ ਕਾਰਨ ਪੈਦਾ ਹੋਏ ਚਿੰਤਾਜਨਕ ਹਾਲਾਤ ਦੌਰਾਨ ਵੇਖਣ ’ਚ ਆਇਆ ਹੈ ਕਿ ਕੁਝ ਲੋਕਾਂ ਦੇ ਘਰਾਂ ’ਚ ਪਾਣੀ ਭਰ ਜਾਣ ਕਾਰਨ ਢਹਿ-ਢੇਰੀ ਹੋ ਗਏ ਹਨ ਜਾਂ ਰਹਿਣਯੋਗ ਨਹੀਂ ਰਹੇ।

ਇਸ ਲਈ ਉਨ੍ਹਾਂ ਨੇ ਫੈਸਲਾ ਕੀਤਾ ਹੈ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਛੇਤੀ ਅਜਿਹੇ ਲੋੜਵੰਦਾਂ ਨੂੰ ਨਵੇਂ ਘਰ ਬਣਾ ਕੇ ਦੇਵੇਗੀ। ਇਸ ਸਬੰਧੀ ਟਰੱਸਟ ਦੀਆਂ ਹੜ੍ਹ ਪ੍ਰਭਾਵਿਤ ਇਲਾਕਿਆਂ ਨਾਲ ਸਬੰਧਤ ਜ਼ਿਲ੍ਹਾ ਇਕਾਈਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ ਕਿ ਉਹ ਪ੍ਰਭਾਵਤ ਲੋਕਾਂ ਦੀਆਂ ਸੂਚੀਆਂ ਬਣਾ ਕੇ ਉਨ੍ਹਾਂ ਤੱਕ ਪੁੱਜਦੀਆਂ ਕਰਨ ਤਾਂ ਜੋ ਟਰੱਸਟ ਵੱਲੋਂ ਮਾਹੌਲ ਸੁਖਾਵਾਂ ਹੋਣ ਉਪਰੰਤ ਛੇਤੀ ਤੋਂ ਛੇਤੀ ਘਰ ਬਣਾਉਣ ਦਾ ਕੰਮ ਸ਼ੁਰੂ ਕੀਤਾ ਜਾ ਸਕੇ।

ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਇਸ ਲਈ ਟਰੱਸਟ ਆਪਣੀ ਵੱਖਰੀ ਵਿਸ਼ੇਸ਼ ਕਮੇਟੀ ਦਾ ਗਠਨ ਕਰੇਗਾ, ਜੋ ਪੂਰੀ ਘੋਖ ਕਰਨ ਉਪਰੰਤ ਅਸਲ ਲੋੜਵੰਦਾਂ ਦੀ ਚੋਣ ਕਰੇਗੀ। ਡਾ. ਓਬਰਾਏ ਨੇ ਇਹ ਵੀ ਦੱਸਿਆ ਕਿ ਟਰੱਸਟ ਵੱਲੋਂ ਪਿਛਲੇ ਕਈ ਦਿਨਾਂ ਤੋਂ ਸਰਕਾਰ ਦੇ ਨੁਮਾਇੰਦਿਆਂ ਦੇ ਨਾਲ-ਨਾਲ ਪ੍ਰਭਾਵਤ ਜ਼ਿਲ੍ਹਿਆਂ ਦੇ ਸਿਵਲ, ਪੁਲਿਸ ਪ੍ਰਸ਼ਾਸਨ ਤੇ ਰੈੱਡ ਕਰਾਸ ਸੁਸਾਇਟੀਆਂ ਦੀ ਮੰਗ ਦੇ ਅਧਾਰ ’ਤੇ ਪ੍ਰਭਾਵਤ ਖੇਤਰਾਂ ਵਿਚ ਹੁਣ ਤੱਕ 250 ਟਨ ਦੇ ਕਰੀਬ ਪਸ਼ੂਆਂ ਲਈ ਮੱਕੀ ਦਾ ਆਚਾਰ, ਵੱਡੇ ਪੱਧਰ ’ਤੇ ਸੁੱਕਾ ਤੇ ਤਿਆਰ ਰਾਸ਼ਨ ਸਮੇਤ ਹੋਰ ਜ਼ਰੂਰੀ ਲੋੜੀਂਦਾ ਸਾਮਾਨ ਵੰਡਿਆ ਜਾ ਚੁੱਕਿਆ ਹੈ।

Facebook Comments

Trending