Connect with us

ਪੰਜਾਬੀ

ਰੌਕਸਟਾਰ ਗਿੱਪੀ ਗਰੇਵਾਲ ਪਤਨੀ ਰਵਨੀਤ ਨਾਲ ਪਹੁੰਚੇ ਦਫ਼ਤਰ, ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਦੀਆਂ ਸਾਂਝੀਆਂ ਕੀਤੀਆਂ ਤਸਵੀਰਾਂ

Published

on

Rockstar Gippy Grewal arrives at office with wife Ravneet, shares pictures of Sri Akhand Path Sahib ji's Bhog

ਪੰਜਾਬੀ ਫ਼ਿਲਮ ਇੰਡਸਟਰੀ ਦੇ ਦੇਸੀ ਰੌਕਸਟਾਰ ਗਿੱਪੀ ਗਰੇਵਾਲ ਨੇ ਹਾਲ ਹੀ ‘ਚ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ ‘ਤੇ ਇਕ ਵੀਡੀਓ ਸਾਂਝਾ ਕੀਤਾ ਹੈ, ਜਿਸ ‘ਚ ਉਹ ਆਪਣੀ ਮਾਂ ਤੇ ਪਤਨੀ ਰਵਨੀਤ ਗਰੇਵਾਲ ਨਜ਼ਰ ਆ ਰਹੇ ਹਨ। ਦਰਅਸਲ, ਇਸ ਵੀਡੀਓ ‘ਚ ਗਿੱਪੀ ਗਰੇਵਾਲ ਆਪਣੇ ਦਫ਼ਤਰ ‘ਚ ਰਖਵਾਏ ਸ੍ਰੀ ਆਖੰਡ ਸਾਹਿਬ ਜੀ ਦੌਰਾਨ ਮੱਥਾ ਟੇਕਦੇ ਨਜ਼ਰ ਆ ਰਹੇ ਹਨ।

ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੇ ਆਪਣੀ ਫ਼ਿਲਮ ‘ਕੈਰੀ ਆਨ ਜੱਟਾ 3’ ਦੀ ਸਫ਼ਲਤਾ ਦੀ ਖ਼ੁਸ਼ੀ ਗੁਰੂ ਮਹਾਰਾਜ ਜੀ ਦੀ ਫੇਰੀ ਪਵਾ ਰਹੇ ਹਨ। ਉਨ੍ਹਾਂ ਨੇ 2 ਤਾਰੀਕ ਨੂੰ ਇਕ ਵੀਡੀਓ ਸਾਂਝੀ ਕੀਤੀ ਸੀ, ਜਿਸ ‘ਚ ਉਹ ਆਪਣੇ ਤਿੰਨਾਂ ਪੁੱਤਰਾਂ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨੂੰ ਆਪਣੇ ਦਫ਼ਤਰ ਲੈ ਜਾਂ

ਦੇ ਨਜ਼ਰ ਆਏ ਸਨ।

ਦੱਸ ਦਈਏ ਕਿ ਹਾਲ ਹੀ ‘ਚ ਸਾਂਝੀ ਕੀਤੀ ਗਈ ਵੀਡੀਓ ‘ਚ ਗਿੱਪੀ ਆਪਣੇ ਪਰਿਵਾਰ ਨਾਲ ਗੁਰਬਾਣੀ ਤੇ ਕੀਰਤਨ ਦਾ ਆਨੰਦ ਮਾਣਦੇ ਨਜ਼ਰ ਆ ਰਹੇ ਹਨ। ਇਸ ਤੋਂ ਇਲਾਵਾ ਉਨ੍ਹਾਂ ਦੀ ਪਤਨੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਵੀ ਚੜਾਇਆ ਤੇ ਮੱਥਾ ਟੇਕਿਆ।

ਇਸ ਦੌਰਾਨ ਗਿੱਪੀ ਨੂੰ ਗ੍ਰੰਥੀਆਂ ਨੇ ਸਰੋਪਾ ਵੀ ਭੇਟ ਕੀਤਾ। ਇਸ ਵੀਡੀਓ ਨੂੰ ਗਿੱਪੀ ਗਰੇਵਾਲ ਨੇ ਇੰਸਟਾ ‘ਤੇ ਸਾਂਝਾ ਕਰਦਿਆਂ ਕੈਪਸ਼ਨ ‘ਚ- ਵਾਹਿਗੁਰੂ ਲਿਖਿਆ ਹੈ ਤੇ ਨਾਲ ਹੀ ਹੱਥ ਜੋੜਦਿਆਂ ਦੀ ਇਮੋਜ਼ੀ ਬਣਾਈ ਹੈ। ਇਸ ਵੀਡੀਓ ਨੂੰ ਉਨ੍ਹਾਂ ਨੇ ਆਪਣੀ ਪਤਨੀ ਰਵਨੀਤ ਗਰੇਵਾਲ ਨੂੰ ਵੀ ਟੈੱਗ ਕੀਤੀ ਹੈ।

ਦੱਸ ਦਈਏ ਕਿ ਗਿੱਪੀ ਦੀ ਪੰਜਾਬੀ ਫ਼ਿਲਮ ‘ਕੈਰੀ ਆਨ ਜੱਟਾ 3’ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਨਵਾਂ ਇਤਿਹਾਸ ਰਚ ਦਿੱਤਾ ਹੈ। ਇਹ ਫ਼ਿਲਮ 100 ਕਰੋੜ ਕਲੱਬ ‘ਚ ਸ਼ਾਮਲ ਹੋਣ ਵਾਲੀ ਪਹਿਲੀ ਪੰਜਾਬੀ ਫ਼ਿਲਮ ਬਣ ਗਈ ਹੈ। ਪੰਜਾਬੀ ਸਿਨੇਮਾ ਲਈ ਇਹ ਸਭ ਤੋਂ ਵੱਡਾ ਤੇ ਮਾਣ ਵਾਲਾ ਦਿਨ ਹੈ ਕਿ ‘ਕੈਰੀ ਆਨ ਜੱਟਾ 3’ ਨੇ ਆਪਣੀ ਹੀ ਫਰੈਂਚਾਇਜ਼ੀ ਦਾ ਰਿਕਾਰਡ ਤੋੜ ਦਿੱਤਾ ਹੈ।

ਪੰਜਾਬੀ ਫ਼ਿਲਮ ਇੰਡਸਟਰੀ ‘ਚ ਕਈ ਅਜਿਹੀਆਂ ਫ਼ਿਲਮਾਂ ਰਿਲੀਜ਼ ਹੋ ਰਹੀਆਂ ਹਨ, ਜੋ ਇੰਡਸਟਰੀ ਦਾ ਮਾਣ ਵਧਾ ਰਹੀਆਂ ਹਨ। ਜਿਨ੍ਹਾਂ ‘ਚੋਂ ਇਕ ਹੈ ਗਿੱਪੀ ਗਰੇਵਾਲ ਦੀ ਫ਼ਿਲਮ ‘ਕੈਰੀ ਆਨ ਜੱਟਾ 3’, ਜਿਸ ਨਾਲ ਪੰਜਾਬੀ ਸਿਨੇਮਾ ਨੂੰ ਵੱਡਾ ਫ਼ਾਇਦਾ ਹੋਇਆ ਹੈ।

ਦੱਸਣਯੋਗ ਹੈ ਕਿ ਫ਼ਿਲਮ ‘ਕੈਰੀ ਆਨ ਜੱਟਾ 3’’ਚ ਗਿੱਪੀ ਗਰੇਵਾਲ, ਬੀਨੂੰ ਢਿੱਲੋਂ, ਸੋਨਮ ਬਾਜਵਾ, ਗੁਰਪ੍ਰੀਤ ਘੁੱਗੀ, ਜਸਵਿੰਦਰ ਭੱਲਾ, ਕਰਮਜੀਤ ਅਨਮੋਲ, ਕਵਿਤਾ ਕੌਸ਼ਿਕ, ਸ਼ਿੰਦਾ ਗਰੇਵਾਲ, ਨਾਸੀਰ ਚਿਨਓਟੀ, ਹਾਰਬੀ ਸੰਘਾ, ਬੀ. ਐੱਨ. ਸ਼ਰਮਾ ਤੇ ਰੁਪਿੰਦਰ ਰੂਪੀ ਅਹਿਮ ਕਿਰਦਾਰਾਂ ’ਚ ਹਨ। ਫ਼ਿਲਮ ਨੂੰ ਗਿੱਪੀ ਗਰੇਵਾਲ ਤੇ ਉਨ੍ਹਾਂ ਦੀ ਪਤਨੀ ਰਵਨੀਤ ਕੌਰ ਗਰੇਵਾਲ ਵਲੋਂ ਪ੍ਰੋਡਿਊਸ ਕੀਤਾ ਗਿਆ ਹੈ। ਫ਼ਿਲਮ ਨੂੰ ਸਮੀਪ ਕੰਗ ਨੇ ਡਾਇਰੈਕਟ ਕੀਤਾ ਹੈ, ਜਿਸ ਦੀ ਕਹਾਣੀ ਤੇ ਸਕ੍ਰੀਨਪਲੇਅ ਵੈਭਵ ਸੁਮਨ ਤੇ ਸ਼ਰਿਆ ਸ੍ਰੀਵਾਸਤਵ ਨੇ ਲਿਖਿਆ ਹੈ।

 

 

Facebook Comments

Trending