ਲੁਧਿਆਣਾ : ਪੰਜਾਬ ਵਿਚ ਸ਼ਨਿਚਰਵਾਰ ਨੂੰ ਕਈ ਜ਼ਿਲ੍ਹਿਆਂ ਵਿਚ ਦਿਨ ਦੌਰਾਨ ਬੂੰਦਾਬਾਂਦੀ ਹੋਈ ਤੇ ਬੱਦਲ ਛਾਏ ਰਹੇ। ਹਾਲਾਂਕਿ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਵੱਧ ਤੋਂ ਵੱਧ ਤਾਪਮਾਨ 35 ਤੋਂ 36 ਡਿਗਰੀ ਸੈਲਸੀਅਸ ਵਿਚਾਲੇ ਰਿਹਾ। ਐਤਵਾਰ ਨੂੰ ਮੌਸਮ ਵਿਭਾਗ ਨੇ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਬਾਰੀ ਬਾਰਿਸ਼ ਦੀ ਚਿਤਾਵਨੀ ਦਿੱਤੀ ਹੈ। ਬਾਰਿਸ਼ ਦੌਰਾਨ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ।
ਸੋਮਵਾਰ ਨੂੰ ਵੀ ਮਾਝਾ ਤੇ ਦੋਆਬਾ ਵਿਚ ਪੈਂਦੇ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ, ਕਪੂਰਥਲਾ ਤੇ ਜਲੰਧਰ ਵਿਚ ਭਾਰੀ ਬਾਰਿਸ਼ ਦੀ ਸੰਭਾਵਨਾ ਹੈ ਜਦਕਿ ਹੋਰ ਜ਼ਿਲ੍ਹਿਆਂ ਵਿਚ ਗਰਜ ਨਾਲ ਮੀਂਹ ਪੈਣ ਤੇ ਬੂੰਦਾਬਾਂਦੀ ਹੋ ਸਕਦੀ ਹੈ।