Connect with us

ਪੰਜਾਬੀ

ਵਿਧਾਇਕ ਭੋਲਾ ਗਰੇਵਾਲ ਨੇ ਹਲਕੇ ‘ਚ ਸੀਵਰੇਜ ਪ੍ਰਣਾਲੀ ਨੂੰ ਦਰੁਸਤ ਕਰਨ ਦੇ ਦਿੱਤੇ ਨਿਰਦੇਸ਼

Published

on

MLA Bhola Grewal gave instructions to fix the sewage system in the constituency

ਲੁਧਿਆਣਾ : ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਪ੍ਰਧਾਨਗੀ ਹੇਠ ਨਗਰ ਨਿਗਮ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਜਿਸ ਵਿੱਚ ਹਲਕੇ ਦੀ ਸਿਵਰੇਜ ਪ੍ਰਣਾਲੀ ਨੂੰ ਦਰੁਸਤ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ। ਇਸ ਸਬੰਧੀ ਵਿਧਾਇਕ ਭੋਲਾ ਗਰੇਵਾਲ ਨੇ ਦੱਸਿਆ ਕਿ ਬੀਤੇ ਸਮੇਂ ਦੌਰਾਨ ਸੂਬੇ ਭਰ ਵਿੱਚ ਹੋਈ ਬਾਰਿਸ਼ ਕਰਕੇ ਜਿੱਥੇ ਪੰਜਾਬੀਆਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਉੱਥੇ ਮਹਾਂਨਗਰ ਦੀ ਸੀਵਰੇਜ ਪ੍ਰਣਾਲੀ ‘ਚ ਵੀ ਪਾਣੀ ਦਾ ਪੱਧਰ ਵਧਣ ਕਾਰਨ ਸ਼ਹਿਰ ਵਾਸੀਆਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ।

ਹਲਕਾ ਨਿਵਾਸੀਆਂ ਨੂੰ ਇਨ੍ਹਾਂ ਮੁਸ਼ਕਿਲਾਂ ਤੋ ਨਿਜਾਤ ਦਿਵਾਉਣ ਦੇ ਮੰਤਵ ਨਾਲ ਵਿਧਾਇਕ ਗਰੇਵਾਲ ਵੱਲੋਂ ਅੱਜ ਜ਼ਮੀਨੀ ਪੱਧਰ ‘ਤੇ ਨਗਰ ਨਿਗਮ ਅਧਿਕਾਰੀਆਂ ਨੂੰ ਨਾਲ ਲੈਕੇ ਵੱਖ-ਵੱਖ ਇਲਾਕਿਆ ਦਾ ਦੌਰਾ ਕੀਤਾ ਗਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਕਿ ਸੁਪਰ ਸੈਕਸ਼ਨ ਮਸ਼ੀਨਾਂ ਨਾਲ ਜਲਦ ਹੀ ਮੇਨ ਪੁਆਇੰਟਾਂ ਦੀ ਸਫਾਈ ਨੂੰ ਮੁਕੰਮਲ ਕੀਤਾ ਜਾਵੇ । ਇਸ ਸਬੰਧੀ ਨਗਰ ਨਿਗਮ ਅਧਿਕਾਰੀਆਂ ਵਲੋਂ ਵੀ ਭਰੋਸਾ ਦਿੱਤਾ ਗਿਆ ਹੈ ਕਿ ਹਲਕੇ ਅੰਦਰ ਆ ਰਹੀ ਸੀਵਰੇਜ ਸਬੰਧੀ ਪ੍ਰੇਸ਼ਾਨੀ ਦਾ ਜਲਦ ਹੀ ਹੱਲ ਕਰ ਲਿਆ ਜਾਵੇਗਾ ।

ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਇਲਾਕਿਆਂ ਵਿੱਚ ਸੁਪਰ ਸੈਕਸ਼ਨ ਮਸ਼ੀਨਾਂ ਨਾਲ ਸੀਵਰੇਜ ਦੇ ਮੇਨ ਲਾਈਨ ਦੀ ਸਫਾਈ ਲਗਾਤਾਰ ਚੱਲ ਰਹੀ ਹੈ। ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਵਲੋਂ ਨਗਰ ਨਿਗਮ ਅਧਿਕਾਰੀਆਂ ਚੱਲ ਰਹੇ ਸਫ਼ਾਈ ਕਾਰਜ਼ਾਂ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਵੀ ਜਾਰੀ ਕੀਤੇ । ਉਨ੍ਹਾਂ ਕਿਹਾ ਕਿ ਜਲਦ ਹੀ ਸਮੱਸਿਆ ਦਾ ਹੱਲ ਕਰ ਲਿਆ ਜਾਵੇਗਾ ਤੇ ਹਲਕਾ ਪੂਰਬੀ ਦੇ ਵਸਨੀਕਾਂ ਨੂੰ ਇਸ ਪਰੇਸ਼ਾਨੀ ਤੋਂ ਰਾਹਤ ਮਿਲੇਗੀ ।

Facebook Comments

Trending