Connect with us

ਪੰਜਾਬੀ

ਨਿੱਜੀ ਹਸਪਤਾਲਾਂ ਨਾਲ ਡੇਂਗੂ ਦੇ ਵੱਧ ਰਹੇ ਮਾਮਲਿਆਂ ‘ਤੇ ਕੀਤੀ ਵਿਚਾਰ ਚਰਚਾ

Published

on

Discussed with private hospitals on increasing cases of dengue

ਲੁਧਿਆਣਾ : ਜ਼ਿਲ੍ਹੇ ਭਰ ਵਿੱਚ ਮਲੇਰੀਆ, ਡੇਗੂ ਅਤੇ ਚਿਕਨਗੁਨੀਆ ਦੀ ਰੋਕਥਾਮ ਸਬੰਧੀ ਗਤੀਵਿਧੀਆਂ ਕੀਤੀਆਂ ਜਾ ਰਹੀਆ ਹਨ ਜਿਸਦੇ ਤਹਿਤ ਸਿਵਲ ਸਰਜਨ ਡਾ ਹਿਤਿੰਦਰ ਕੌਰ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਵੱਖ-ਵੱਖ ਪ੍ਰਾਈਵੇਟ ਹਸਪਤਾਲਾਂ, ਲੈਬਾਰਟਰੀਆਂ ਦੇ ਡਾਕਟਰਾਂ ਅਤੇ ਨੋਡਲ ਅਧਿਕਾਰੀਆਂ ਦੀ ਮੀਟਿੰਗ ਹੋਈ

ਸਿਵਲ ਸਰਜਨ ਡਾ ਹਿਤਿੰਦਰ ਕੌਰ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਮਲੇਰੀਆ, ਡੇਗੂ ਅਤੇ ਚਿਕਨਗੁਣੀਆ  ਦੇ ਵੱਧ ਰਹੇ ਮਾਮਲਿਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਵਿਭਾਗ ਦੀਆਂ ਟੀਮਾਂ ਲੋਕਾਂ ਨੂੰ ਬੀਮਾਰੀਆਂ ਤੋ ਬਚਾਅ ਸਬੰਧੀ ਜ਼ਿਲ੍ਹੇ ਭਰ ਵਿਚ ਜਾਗਰੂਕ ਕਰ ਰਹੀਆ ਹਨ, ਇਨ੍ਹਾਂ ਬਿਮਾਰੀਆ ਤੋਂ ਬਚਾਅ ਸਬੰਧੀ ਪ੍ਰਾਈਵੇਟ ਹਸਪਤਾਲਾਂ ਵਿਚ ਵੀ ਪ੍ਰਚਾਰ ਸਮਗਰੀ ਸਥਾਪਤ ਕੀਤੀ ਜਾਵੇ ਤਾਂ ਜੋ ਆਮ ਲੋਕਾਂ ਨੂੰ ਇਨ੍ਹਾਂ ਬੀਮਾਰੀਆਂ ਤੋ ਬਚਾਇਆ ਜਾ ਸਕੇ।

ਉਨਾਂ ਕਿਹਾ ਕਿ ਜੇਕਰ ਡੇਂਗੂ, ਮੇਲਰੀਆ ਦੇ ਮਾਮਲੇ ਪ੍ਰਾਈਵੇਟ ਹਸਪਤਾਲਾਂ ਵਿਚ ਆਉਦੇ ਹਨ ਤਾਂ ਤੁਰੰਤ ਉਸ ਦੀ ਜਾਣਕਾਰੀ ਸਿਹਤ ਵਿਭਾਗ ਨੂੰ ਦਿੱਤੀ ਜਾਵੇ, ਸਿਹਤ ਮੰਤਰੀ ਵਲੋ ਪੰਜਾਬ ਭਰ ਵਿੱਚ ਡੇਗੂ ਵਿਰੋਧੀ ਮੁਹਿੰਮ ਦੀ ਸੁਰੂਆਤ ਕੀਤੀ ਗਈ, ਜਿਸ ਦਾ ਨਵਾਂ ਨਾਅਰਾ ‘ਹਰ ਸੁੱਕਰਵਾਰ, ਡੇਂਗੂ ਤੇ ਵਾਰ’ ਹੇਠ ਹਰ ਸੁੱਕਰਵਾਰ ਨੂੰ  ਹਸਪਤਾਲਾਂ ਦੀ ਸਫਾਈ ਦੌਰਾਨ ਕੂਲਰਾਂ ਗਮਲਿਆਂ, ਫਰਿੱਜਾਂ ਦੀਆਂ ਟਰੇਆਂ ਨੂੰ ਸਾਫ ਕੀਤਾ ਜਾਵੇ ਤਾਂ ਕਿ ਮੱਛਰਾਂ ਦੀ ਪੈਦਾਵਾਰ ਨੂੰ ਰੋਕਿਆ ਜਾ ਸਕੇ।

Facebook Comments

Trending