ਖ਼ਾਲਸਾ ਕਾਲਜ ਫ਼ਾਰ ਵਿਮੈਨ, ਸਿਵਿਲ ਲਾਈਨਜ਼, ਲੁਧਿਆਣਾ ਦੇ ਸਰੀਰਕ ਸਿੱਖਿਆ ਵਿਭਾਗ ਵੱਲੋਂ ਰਾਸ਼ਟਰੀ ਖੇਡ ਦਿਵਸ ਨੂੰ ਸਮਰਪਿਤ ਇਕ ਰੋਜ਼ਾ ਪ੍ਰੇਰਨਾਦਾਇਕ ਲੈਕਚਰ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਹਰਦੀਪ ਸਿੰਘ ਗਰੇਵਾਲ, ਹਾਕੀ ਓਲੰਪਿਅਨ ਨੇ ਮੁਖ ਮਹਿਮਾਨ ਵਜੋਂ ਸ਼ਿਰਕਤ ਕੀਤੀ । ਇਸ ਸਮਾਗਮ ਦਾ ਆਰੰਭ ਕਾਲਜ ਦੇ ਸ਼ਬਦ ਗਾਇਨ ਨਾਲ ਹੋਇਆ।
ਇਸ ਮੌਕੇ ਤੇ ਮੁੱਖ ਮਹਿਮਾਨ ਦਾ ਨਿੱਘਾ ਸਵਾਗਤ ਕਰਦੇ ਹੋਏ ਉਨ੍ਹਾਂ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕੀਤਾ ਗਿਆ ਅਤੇ ਉਨ੍ਹਾਂ ਦੇ ਜੀਵਨ, ਸ਼ਖਸੀਅਤ ਅਤੇ ਉਨ੍ਹਾਂ ਦੀਆਂ ਵਿਸ਼ੇਸ਼ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ ਗਿਆ। ਰਾਸ਼ਟਰੀ ਖੇਡ ਦਿਵਸ ਨੂੰ ਸਮਰਪਿਤ ਇਹ ਦਿਨ ਹਾਕੀ ਦੇ ਜਾਦੂਗਰ ਅਤੇ ਧਾਕੜ ਖਿਡਾਰੀ ਮੇਜਰ ਧਿਆਨ ਚੰਦ ਦੇ ਜਨਮ ਦਿਨ ਦੇ ਮੌਕੇ ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਉਨ੍ਹਾਂ ਦੇ ਜੀਵਨ ਅਤੇ ਸਖ਼ਸੀਅਤ ਬਾਰੇ ਡਾਕੂਮੈਂਟਰੀ ਫਿਲਮ ਦਿਖਾਈ ਗਈ।
ਇਸ ਮੌਕੇ ਤੇ ਮੁੱਖ ਮਹਿਮਾਨ ਨੇ ਭਾਸ਼ਣ ਦਿੰਦਿਆਂ ਕਿਹਾ ਕਿ ਮਿਹਨਤ, ਜਨੂੰਨ, ਆਤਮ ਇੱਛਾ ਅਤੇ ਲਗਨ ਨਾਲ ਹੀ ਜੀਵਨ ਦੇ ਉਦੇਸ਼ ਨੂੰ ਹਾਸਲ ਕੀਤਾ ਜਾ ਸਕਦਾ ਹੈ। ਆਪਣੇ ਜੀਵਨ ਦੇ ਤਜਰਬਿਆਂ ਦੇ ਵਿਸ਼ੇਸ਼ ਹਵਾਲੇ ਨਾਲ ਵਿਦਿਆਰਥਣਾਂ ਨੂੰ ਖੇਡ ਰੁਚੀ ਲਈ ਜਾਗਰੂਕ ਕੀਤਾ ਅਤੇ ਖੇਡ ਭਾਵਨਾ ਨੂੰ ਬਰਕਰਾਰ ਰੱਖਣ ਲਈ ਲਈ ਪ੍ਰੇਰਿਤ ਕੀਤਾ। ਸਿਹਤ ਦੀ ਤੰਦਰੁਸਤੀ ਲਈ ਅਤੇ ਸਰਵਪੱਖੀ ਵਿਕਾਸ ਲਈ ਖੇਡ ਕਲਚਰ ਨੂੰ ਅਪਣਾਉਣਾ ਅੱਜ ਦੇ ਸਮੇਂ ਦੀ ਮੁੱਖ ਲੋੜ ਹੈ।
ਕਾਲਜ ਦੀਆਂ ਖੇਡ ਗਤੀਵਿਧੀਆਂ ਬਾਰੇ ਪੀ. ਪੀ.ਟੀ ਦੀ ਪੇਸ਼ਕਾਰੀ ਕੀਤੀ ਗਈ। ਕਾਲਜ ਦੀਆਂ ਵਿਦਿਆਰਥਣਾਂ ਜਿਨ੍ਹਾਂ ਨੇ ਖੇਡਾਂ ਦੇ ਖੇਤਰ ਵਿਚ ਮੱਲਾਂ ਮਾਰੀਆਂ, ਉਨ੍ਹਾਂ ਨੂੰ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਕਾਲਜ ਪ੍ਰਿੰਸੀਪਲ ਡਾ. ਇਕਬਾਲ ਕੌਰ ਨੇ ਆਏ ਹੋਏ ਮੁੱਖ ਮਹਿਮਾਨ ਦਾ ਤਹਿ ਦਿਲੋਂ ਧੰਨਵਾਦ ਕਰਦੇ ਹੋਏ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਡਾ. ਮਨਦੀਪ ਕੌਰ ਅਤੇ ਸਮੂਹ ਵਿਭਾਗ ਦੇ ਇਨ੍ਹਾਂ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਵਿੱਚ ਅਜਿਹੇ ਕਾਰਜ ਕਰਵਾਉਣ ਲਈ ਹੱਲਾਸ਼ੇਰੀ ਦਿੱਤੀ ।