Connect with us

ਖੇਤੀਬਾੜੀ

ਝੋਨੇ ਦੀ ਪਰਾਲੀ ਦੀ ‘ਜੀਰੋ ਬਰਨਿੰਗ’ ਲਈ ਪ੍ਰਸ਼ਾਸਨ ਪੁਰੀ ਤਰ੍ਹਾਂ ਤਿਆਰ – ਡਿਪਟੀ ਕਮਿਸ਼ਨਰ

Published

on

Administration fully prepared for 'zero burning' of paddy straw - Deputy Commissioner

ਪਿਛਲੇ ਸਾਲ ਜ਼ਿਲ੍ਹਾ ਲੁਧਿਆਣਾ ਵਲੋਂ ਫਸਲਾਂ ਦੀ ਰਹਿੰਦ-ਖੂੰਹਦ ਸਾੜਨ ਦੀਆਂ ਘਟਨਾਵਾਂ ਵਿੱਚ 53.8 ਪ੍ਰਤੀਸ਼ਤ ਦੀ ਕਮੀ ਦਰਜ਼ ਕੀਤੀ ਗਈ ਸੀ ਜੋ ਕਿ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਨਾਲੋਂ ਵੱਧ ਸੀ। ਇਸ ਸਾਲ ਵੀ ਝੋਨੇ ਦੀ ਪਰਾਲੀ ਸੰਭਾਲਣ ਵਿੱਚ ਜ਼ਿਲ੍ਹਾ ਲੁਧਿਆਣਾ ਮੋਹਰੀ ਭੂਮਿਕਾ ਨਿਭਾਵੇਗਾ। ਇਸ ਗੱਲ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੀਮਤੀ ਸੁਰਭੀ ਮਲਿਕ ਵਲੋਂ ਜ਼ਿਲ੍ਹਾ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।

ਡਿਪਟੀ ਕਮਿਸ਼ਨਰ ਵਲੋਂ ਪਰਾਲੀ ਸੰਭਾਲ ਅਭਿਆਨ ਨਾਲ ਸਬੰਧਤ ਸਮੂਹ ਵਿਭਾਗਾਂ ਦੀ ਮੀਟਿੰਗ ਸਥਾਨਕ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਕੀਤੀ ਗਈ ਜਿਸ ਵਿੱਚ ਖੇਤੀਬਾੜੀ ਵਿਭਾਗ, ਸਹਿਕਾਰਤਾ, ਪ੍ਰਦੂਸ਼ਣ ਕੰਟਰੋਲ ਬੋਰਡ, ਪਸ਼ੂ ਪਾਲਣ, ਪੰਜਾਬ ਰਿਮੋਟ ਸੈਸਿੰਗ ਸੈਂਟਰ ਆਦਿ ਵਿਭਾਗਾਂ ਵਲੋਂ ਸ਼ਮੂਲੀਅਤ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿਛਲੇ ਸਾਲ ਜ਼ਿਲ੍ਹੇ ਅੰਦਰ ਸਬਸਿਡੀ ‘ਤੇ ਮੁਹੱਈਆ ਕਰਵਾਈਆਂ ਗਈਆਂ ਕਰੀਬ 7000 ਖੇਤੀ ਮਸ਼ੀਨਾਂ ਕਾਰਨ ਅਤੇ ਖੇਤੀਬਾੜੀ ਵਿਭਾਗ ਵਲੋਂ ਵੱਡੇ ਪੱਧਰ ‘ਤੇ ਚਲਾਏ ਜਾਗਰੂਕਤਾ ਅਭਿਆਨ ਸਦਕਾ ਹੀ ਪਰਾਲੀ ਸੰਭਾਲ ਦਾ ਕੰਮ ਸੰਭਵ ਹੋ ਸਕਿਆ ਸੀ।

ਮੁੱਖ ਖੇਤੀਬਾੜੀ ਅਫਸਰ, ਲੁਧਿਆਣਾ, ਡਾ. ਨਰਿੰਦਰ ਸਿੰਘ ਬੈਨੀਪਾਲ ਵਲੋਂ ਦੱਸਿਆ ਗਿਆ ਕਿ ਇਸ ਸਾਲ ਵੀ ਝੋਨੇ ਦੀ ਪਰਾਲੀ ਦੀ ਸੰਭਾਲ ਕਰਨ ਵਾਲੀਆਂ ਤਕਰੀਬਨ 1800 ਹੋਰ ਖੇਤੀਬਾੜੀ ਮਸ਼ੀਨਾਂ ‘ਤੇ ਸਬਸਿਡੀ ਮੁਹੱਈਆ ਕਰਵਾਉਣ ਲਈ ਲਾਭਪਤਾਰੀਆਂ ਦੀ ਚੋਣ ਕਰ ਲਈ ਗਈ ਹੈ ਅਤੇ ਅਗਲੇ 1-2 ਦਿਨ੍ਹਾਂ ਵਿੱਚ ਉਨ੍ਹਾਂ ਨੂੰਂ ਆਨਲਾਈਨ ਮੰਜ਼ੂਰੀਆਂ ਜਾਰੀ ਕਰ ਦਿੱਤੀਆਂ ਜਾਣਗੀਆਂ। ਲਾਭਪਾਤਰੀਆਂ ਦੀ ਚੋਣ ਕਰਨ ਸਮੇਂ ਇਹ ਧਿਆਨ ਵਿੱਚ ਰੱਖਿਆ ਗਿਆ ਹੈ ਕਿ ਜਿੰਨ੍ਹਾਂ ਪਿੰਡਾਂ ਵਿੱਚ ਪਹਿਲਾਂ ਘੱਟ ਮਸ਼ੀਨਰੀ ਉਪਲਭਧ ਹੈ ਜਾਂ ਜਿੰਨ੍ਹਾਂ ਪਿੰਡਾਂ ਵਿੱਚ ਬਰਨਿੰਗ ਦੇ ਵੱਧ ਕੇਸ ਆਏ ਹਨ, ਨੂੰਂ ਪਹਿਲ ਦਿੱਤੀ ਗਈ ਹੈ।

Facebook Comments

Trending