ਡਾ. ਦਵਾਰਕਾਨਾਥ ਕੋਟਨਿਸ ਸਿਹਤ ਅਤੇ ਸਿੱਖਿਆ ਕੇਂਦਰ ਦੁਆਰਾ ਚਲਾਏ ਜਾ ਰਹੇ ਸੀ.ਪੀ.ਐਲ.ਆਈ. ਪ੍ਰੋਜੈਕਟ ਦੁਆਰਾ ਵਿਜੇ ਨਗਰ ਖੇਤਰ ਵਿੱਚ ਨਾਈਟ ਕ੍ਰਿਕਟ ਟੂਰਨਾਮੈਂਟ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦਾ ਉਦੇਸ਼ ਨੌਜਵਾਨ ਪੀੜ੍ਹੀ ਵਿੱਚ ਖੇਡਾਂ ਪ੍ਰਤੀ ਰੁਚੀ ਪੈਦਾ ਕਰਨਾ ਅਤੇ ਉਨ੍ਹਾਂ ਦਾ ਧਿਆਨ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਹਟਾ ਕੇ ਖੇਡਾਂ ਅਤੇ ਸਮਾਜਿਕ ਗਤੀਵਿਧੀਆਂ ਵੱਲ ਵਧਣਾ ਸੀ।
ਪ੍ਰੋਗਰਾਮ ਵਿੱਚ ਵਿਕਾਸ ਪਰਾਸ਼ਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਸੀ.ਪੀ.ਐਲ.ਆਈ. ਪ੍ਰੋਜੈਕਟ ਦੇ ਬੱਚਿਆਂ ਸਮੇਤ ਟੂਰਨਾਮੈਂਟ ਵਿੱਚ ਭਾਗ ਲਿਆ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਵਚਨਬੱਧ ਹੈ ਅਤੇ ਅਜਿਹੇ ਉਪਰਾਲੇ ਨੌਜਵਾਨਾਂ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਲਈ ਅਹਿਮ ਭੂਮਿਕਾ ਨਿਭਾ ਸਕਦੇ ਹਨ।
ਟੂਰਨਾਮੈਂਟ ਵਿੱਚ 15 ਦੇ ਕਰੀਬ ਟੀਮਾਂ ਨੇ ਭਾਗ ਲਿਆ ਅਤੇ ਹਰਸ਼ ਐਂਡ ਟੀਮ ਇਸ ਟੂਰਨਾਮੈਂਟ ਦੇ ਜੇਤੂ ਬਣੇ ਅਤੇ ਰਾਜਾ ਅਤੇ ਟੀਮ ਦੂਜੇ ਸਥਾਨ ’ਤੇ ਰਹੀ। ਇਸ ਮੌਕੇ ਸੰਸਥਾ ਦੇ ਡਾਇਰੈਕਟਰ ਡਾ: ਇੰਦਰਜੀਤ ਸਿੰਘ ਨੇ ਟੂਰਨਾਮੈਂਟ ਦੀ ਸਫ਼ਲਤਾ ‘ਤੇ ਪ੍ਰੋਜੈਕਟ ਸਟਾਫ਼ ਨੂੰ ਵਧਾਈ ਦਿੰਦਿਆਂ ਕਿਹਾ ਕਿ ਨੌਜਵਾਨਾਂ ਅਤੇ ਖਾਸ ਕਰਕੇ ਨੌਜਵਾਨ ਬੱਚਿਆਂ ਨੂੰ ਬਚਾਉਣ ਲਈ ਉਪਰਾਲੇ ਕਰਨੇ ਚਾਹੀਦੇ ਹਨ ਜੋ ਕਿ ਨਸ਼ਿਆਂ ਦੇ ਚੁੰਗਲ ‘ਚ ਫਸ ਜਾਂਦੇ ਹਨ |