Connect with us

ਪੰਜਾਬ ਨਿਊਜ਼

ਪੰਜਾਬ ਭਰ ਦੀਆਂ ਮੰਡੀਆਂ ਨੂੰ ਲੈ ਕੇ ਆਈ ਜ਼ਰੂਰੀ ਖ਼ਬਰ, ਲਿਆ ਗਿਆ ਇਹ ਫ਼ੈਸਲਾ

Published

on

The important news brought to the markets across Punjab, this decision was taken

ਫੈਡਰੇਸ਼ਨ ਆਫ ਆੜ੍ਹਤੀ ਐਸੋਸੀਏਸ਼ਨ ਪੰਜਾਬ ਵਲੋਂ 25 ਸਤੰਬਰ ਪੰਜਾਬ ਭਰ ਦੀਆਂ ਮੰਡੀਆਂ ਬੰਦ ਕਰਕੇ ਮੋਗਾ ਵਿਖੇ ਰੋਸ ਰੈਲੀ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਪ੍ਰਧਾਨ ਵਿਜੇ ਕਾਲੜਾ ਨੇ ਦੱਸਿਆ ਕਿ ਫ਼ਸਲਾਂ ’ਤੇ ਮਿਲਣ ਵਾਲੀ ਆੜ੍ਹਤ ਭਾਰਤ ਸਰਕਾਰ ਵਲੋਂ ਲਗਾਤਾਰ ਘਟਾਉਣ ਤੋਂ ਬਾਅਦ ਹੁਣ ਫਰੀਜ਼ ਕਰ ਦਿੱਤਾ ਗਿਆ ਹੈ। ਇਸ ਕਾਰਨ ਆੜ੍ਹਤੀਆਂ ਨੂੰ ਸਿੱਧੇ ਤੌਰ ’ਤੇ ਨੁਕਸਾਨ ਹੋ ਰਿਹਾ ਹੈ।

ਐਸੋਸੀਏਸ਼ਨ ਦੇ ਪ੍ਰਧਾਨ ਕਾਲੜਾ ਨੇ ਕਿਹਾ ਕਿ 3 ਕਾਲੇ ਕਾਨੂੰਨ ਮੋਦੀ ਸਰਕਾਰ ਨੇ ਵਾਪਸ ਤਾਂ ਲੈ ਲਏ ਪਰ ਲੁਕਵੇਂ ਢੰਗ ਨਾਲ ਇਹ ਬਿਲ ਲਾਗੂ ਕੀਤੇ ਜਾ ਰਹੇ ਹਨ। ਮੋਗਾ ਨੇੜੇ ਇਕ ਪ੍ਰਾਈਵੇਟ ਕੰਪਨੀ ਦਾ ਸੈਲੋ ਹੈ, ਜੋ ਕਿਸਾਨਾਂ ਤੋਂ ਸਿੱਧੀਆਂ ਫ਼ਸਲਾਂ ਦੀ ਖ਼ਰੀਦਦਾਰੀ ਕਰ ਰਿਹਾ ਹੈ। ਆੜ੍ਹਤੀਆਂ ਨੂੰ ਵੀ ਲਾਲਚ ਦੇ ਕੇ ਸੈਲੋ ਆਪਣੇ ਨਾਲ ਜੋੜਦਾ ਰਿਹਾ ਪਰ ਇਸ ਵਾਰ ਤਾਂ ਹੱਦ ਹੀ ਹੋ ਗਈ ਇਸ ਵਾਰ ਸੈਲੋ ਵਾਲਿਆਂ ਨੇ ਆੜ੍ਹਤੀਆਂ ਰਾਹੀਂ ਫ਼ਸਲ ਤਾਂ ਖ਼ਰੀਦ ਲਈ ਪਰ ਆੜ੍ਹਤ ਦੇਣ ਤੋਂ ਇਨਕਾਰ ਕਰ ਦਿੱਤਾ।

ਜੇਕਰ ਭਾਰਤ ਸਰਕਾਰ ਪੰਜਾਬ ‘ਚ ਹੋਰ ਸੈਲੋ ਬਣਾਉਂਦੀ ਹੈ ਤਾਂ ਹੌਲੀ-ਹੌਲੀ ਮੰਡੀਕਰਨ ਖ਼ਤਮ ਹੋ ਜਾਵੇਗਾ, ਜਿਸ ਨਾਲ ਆੜ੍ਹਤ ਵੀ ਖ਼ਤਮ ਹੋਵੇਗੀ। ਸਰਕਾਰ ਦੀਆਂ ਅਜਿਹੀਆਂ ਨੀਤੀਆਂ ਦੇ ਖ਼ਿਲਾਫ਼ ਹੀ ਆੜਤੀਆਂ ਵਲੋਂ ਰੋਸ ਵਜੋਂ 25 ਸਤੰਬਰ ਨੂੰ ਮੋਗਾ ਵਿਖੇ ਰੈਲੀ ਕਰਨ ਦਾ ਫ਼ੈਸਲਾ ਲਿਆ ਹੈ। ਕਾਲੜਾ ਨੇ ਦੱਸਿਆ ਕਿ ਅਸੀਂ ਇਸ ਸੰਬੰਧੀ ਬਾਕਾਇਦਾ ਕੇਂਦਰੀ ਮੰਤਰੀ ਪਿਯੂਸ਼ ਗੋਇਲ ਨਾਲ ਮੁਲਾਕਾਤ ਕਰ ਉਨ੍ਹਾਂ ਨੂੰ ਆਪਣਾ ਦੁੱਖ ਸੁਣਾਇਆ ਪਰ ਇਸ ਦੇ ਬਾਵਜੂਦ ਇਸ ਪਾਸੇ ਕੋਈ ਧਿਆਨ ਨਹੀਂ ਦਿੱਤਾ ਗਿਆ।

Facebook Comments

Trending