Connect with us

ਪੰਜਾਬ ਨਿਊਜ਼

ਸੂਬੇ ਦੇ ਕਈ ਜ਼ਿਲ੍ਹਿਆਂ ’ਚ ਪਿਆ ਜ਼ੋਰਦਾਰ ਮੀਂਹ, ਜਾਣੋ ਮੌਸਮ ਦਾ ਤਾਜ਼ਾ ਹਾਲ

Published

on

ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਬੁੱਧਵਾਰ ਨੂੰ ਵੀ ਭਾਰੀ ਮੀਂਹ ਪਿਆ। ਲੁਧਿਆਣਾ ’ਚ 34 ਮਿਲੀਮੀਟਰ, ਅੰਮ੍ਰਿਤਸਰ ’ਚ 28, ਫ਼ਰੀਦਕੋਟ ’ਚ 54.5, ਗੁਰਦਾਸਪੁਰ ’ਚ 37.0, ਸ਼ਹੀਦ ਭਗਤ ਸਿੰਘ ਨਗਰ ’ਚ 2.5, ਸ੍ਰੀ ਮੁਕਤਸਰ ਸਾਹਿਬ ’ਚ 0.5 ਤੇ ਫ਼ਿਰੋਜ਼ਪੁਰ ’ਚ 2.5 ਮਿਲੀਮੀਟਰ ਮੀਂਹ ਰਿਕਾਰਡ ਕੀਤਾ ਗਿਆ। ਹਾਲਾਂਕਿ ਲੁਧਿਆਣਾ ਸ਼ਹਿਰ ’ਚ ਪੈਂਦੇ ਇਲਾਕਿਆਂ ’ਚ ਕਿਤੇ ਵੀ ਮੀਂਹ ਨਹੀਂ ਪਿਆ।

ਖੰਨਾ, ਸਮਰਾਲਾ, ਮਾਛੀਵਾੜਾ ਦੇ ਆਸਪਾਸ ਮੀਂਹ ਪਿਆ। ਮੌਸਮ ਵਿਭਾਗ ਅਨੁਸਾਰ ਵੀਰਵਾਰ ਨੂੰ ਵੀ ਕਈ ਜ਼ਿਲ੍ਹਿਆਂ ’ਚ ਹਲਕੇ ਤੋਂ ਦਰਮਿਆਨਾ ਮੀਂਹ ਪੈਣ ਦੀ ਸੰਭਾਵਨਾ ਹੈ। 22 ਤੋਂ 24 ਸਤੰਬਰ ਤੱਕ ਪੰਜਾਬ ’ਚ ਕੁਝ ਥਾਈਂ ਬੂੰਦਾਂਬਾਂਦੀ ਹੋ ਸਕਦੀ ਹੈ। ਇਸ ਤੋਂ ਬਾਅਦ ਮੌਸਮ ਪੂਰੀ ਤਰ੍ਹਾਂ ਸਾਫ਼ ਹੋ ਜਾਵੇਗਾ।

Facebook Comments

Trending