Connect with us

ਪੰਜਾਬ ਨਿਊਜ਼

 ਪੰਜਾਬ ਭਰ ‘ਚ ਬੰਦ ਰਹਿਣਗੀਆਂ ਦਾਣਾ ਮੰਡੀਆਂ, ਜਾਣੋ ਕੀ ਹੈ ਕਾਰਨ

Published

on

Feed markets will remain closed across Punjab, know the reason

ਪੰਜਾਬ ਦੀਆਂ ਮੰਡੀਆਂ ‘ਚ ਕੰਮ ਕਰਦੇ 10 ਲੱਖ ਮਜ਼ਦੂਰਾਂ ਨੇ ਅੱਜ ਯਾਨੀ 7 ਅਕਤੂਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਪੰਜਾਬ ਮੰਡੀ ਬੋਰਡ ਵੱਲੋਂ ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਹੱਲ ਨਾ ਕਰਨ ਕਾਰਨ ਮਜ਼ਦੂਰਾਂ ‘ਚ ਭਾਰੀ ਰੋਸ ਹੈ। ਮਜ਼ਦੂਰ ਯੂਨੀਅਨ ਨੇ ਕਿਹਾ ਕਿ ਹੜਤਾਲ ਦੌਰਾਨ ਸੂਬੇ ਦੇ ਸਾਰੇ ਜ਼ਿਲ੍ਹਿਆਂ ‘ਚ ਹਰ ਰੋਜ਼ ਸਬੰਧਿਤ ਵਿਭਾਗ ਖ਼ਿਲਾਫ਼ ਰੋਸ ਪ੍ਰਦਰਸ਼ਨ ਵੀ ਕੀਤੇ ਜਾਣਗੇ।

ਗੱਲਾ ਮਜ਼ਦੂਰ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਨੂੰ ਸੰਬੋਧਨ ਕਰਨ ਉਪਰੰਤ ਯੂਨੀਅਨ ਦੇ ਸੂਬਾ ਪ੍ਰਧਾਨ ਰਾਕੇਸ਼ ਕੁਮਾਰ ਤੁਲੀ ਨੇ ਕਿਹਾ ਕਿ ਮਜ਼ਦੂਰਾਂ ਦੀਆਂ ਸਮੱਸਿਆਵਾਂ ਸਬੰਧੀ ਬੋਰਡ ਦੇ ਉੱਚ ਅਧਿਕਾਰੀਆਂ ਨਾਲ ਕਈ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ ਅਤੇ ਉਨ੍ਹਾਂ ਨੂੰ ਇਸ ਸਬੰਧੀ ਜਾਣੂੰ ਵੀ ਕਰਵਾਇਆ ਗਿਆ ਹੈ, ਪਰ ਅਫ਼ਸੋਸ ਦੀ ਗੱਲ ਹੈ ਕਿ ਸਬੰਧਿਤ ਵਿਭਾਗ ਦੇ ਅਧਿਕਾਰੀ ਮਜ਼ਦੂਰਾਂ ਦੀਆਂ ਸਮੱਸਿਆਵਾਂ ਹੱਲ ਕਰਨ ਦੀ ਬਜਾਏ ਟਾਲਮਟੋਲ ਦੀ ਨੀਤੀ ਅਪਣਾ ਰਹੇ ਹਨ।

ਮਜ਼ਦੂਰਾਂ ਵੱਲੋਂ 1 ਅਕਤੂਬਰ ਤੋਂ ਸੰਘਰਸ਼ ਸ਼ੁਰੂ ਕੀਤਾ ਜਾਣਾ ਸੀ ਪਰ ਪੰਜਾਬ ਦੇ ਖੇਤੀਬਾੜੀ ਮੰਤਰੀ ਦੇ ਭਰੋਸੇ ਤੋਂ ਬਾਅਦ ਸੰਘਰਸ਼ ਦੀ ਰੂਪ-ਰੇਖਾ ਅੱਗੇ ਪਾ ਦਿੱਤੀ ਗਈ ਪਰ ਮੰਤਰੀ ਵੱਲੋਂ ਯੂਨੀਅਨ ਨਾਲ ਸਮੱਸਿਆਵਾਂ ਦੇ ਹੱਲ ਲਈ ਕੋਈ ਗੱਲਬਾਤ ਨਹੀਂ ਕੀਤੀ ਗਈ, ਜਿਸ ਕਾਰਨ ਐੱਸਸੀਏਸ਼ਨ ਨੇ ਹੁਣ ਅੱਜ ਤੋਂ ਪੰਜਾਬ ਦੀਆਂ ਸਾਰੀਆਂ ਦਾਣਾ ਮੰਡੀਆਂ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ।

Facebook Comments

Trending