Connect with us

ਪੰਜਾਬ ਨਿਊਜ਼

ਸਕੂਲ ਆਫ ਐਮੀਨੈਂਸ ਵਿੱਚ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਲਈ ਅਹਿਮ ਖਬਰ

Published

on

ਚੰਡੀਗੜ੍ਹ : ਸਕੂਲ ਆਫ ਐਮੀਨੈਂਸ ‘ਚ ਦਾਖਲੇ ਨੂੰ ਲੈ ਕੇ ਅਹਿਮ ਖਬਰ ਸਾਹਮਣੇ ਆਈ ਹੈ। ਸਕੂਲ ਆਫ਼ ਐਮੀਨੈਂਸ ਵਿੱਚ ਦਾਖ਼ਲੇ ਲਈ ਡੇਢ ਲੱਖ ਤੋਂ ਵੱਧ ਬੱਚਿਆਂ ਨੇ ਅਪਲਾਈ ਕੀਤਾ ਹੈ। ਹੁਣ ਅਪਲਾਈ ਕਰਨ ਲਈ ਸਿਰਫ਼ ਇੱਕ ਦਿਨ ਬਚਿਆ ਹੈ।

ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਦੱਸਿਆ ਕਿ ਪੰਜਾਬ ਦੇ ਸਕੂਲਾਂ ‘ਚ 9ਵੀਂ ਅਤੇ 11ਵੀਂ ਜਮਾਤ ਦੇ ਬੱਚਿਆਂ ਦੇ ਬਿਹਤਰ ਭਵਿੱਖ ਲਈ ਸ਼ੁਰੂ ਕੀਤੇ ਸਕੂਲ ਆਫ ਐਮੀਨੈਂਸ ‘ਚ 1.5 ਲੱਖ ਤੋਂ ਵੱਧ ਬੱਚਿਆਂ ਨੇ ਦਾਖਲੇ ਲਈ ਰਜਿਸਟ੍ਰੇਸ਼ਨ ਕਰਵਾਈ ਹੈ, ਹੁਣ ਸਿਰਫ ਇਕ ਦਿਨ ਦਾਖਲੇ ਲਈ ਬਾਕੀ ਹੈ… ਮੈਂ ਸਾਰੇ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕਰਦਾ ਹਾਂ ਕਿ ਵੱਧ ਤੋਂ ਵੱਧ ਦਾਖਲੇ ਕਰਵਾ ਕੇ ਪੰਜਾਬ ਦੀ ਸਿੱਖਿਆ ਵਿੱਚ ਕ੍ਰਾਂਤੀ ਦਾ ਹਿੱਸਾ ਬਣੋ। ਰਜਿਸਟ੍ਰੇਸ਼ਨ ਦੀ ਆਖਰੀ ਮਿਤੀ 15 ਮਾਰਚ ਹੈ। ਅਪਲਾਈ ਕਰੋ: https://schoolofeminence.pseb.ac.in

ਦੱਸ ਦਈਏ ਕਿ ਸਕੂਲ ਆਫ ਐਮੀਨੈਂਸ ਅਤੇ ਮੈਰੀਟੋਰੀਅਸ ਸਕੂਲਾਂ ਵਿਚ ਦਾਖਲਾ ਪ੍ਰਕਿਰਿਆ ਲਈ ਹੁਣ ਸਿਰਫ ਇਕ ਦਿਨ ਬਾਕੀ ਹੈ। ਸਾਂਝੀ ਪ੍ਰਵੇਸ਼ ਪ੍ਰੀਖਿਆ 30 ਮਾਰਚ (ਸ਼ਨੀਵਾਰ), 2024 ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਹੋਵੇਗੀ। ਇਸ ਪ੍ਰੀਖਿਆ ਵਿੱਚ ਭਾਗ ਲੈਣ ਲਈ ਵਿਦਿਆਰਥੀਆਂ ਨੂੰ ਆਨਲਾਈਨ ਅਪਲਾਈ ਕਰਨਾ ਹੋਵੇਗਾ।

ਅਪਲਾਈ ਕਰਨ ਲਈ ਵਿਦਿਆਰਥੀਆਂ ਨੂੰ ਸਰਕਾਰ ਵੱਲੋਂ ਜਾਰੀ ਵੈੱਬਸਾਈਟ www.ssapunjab.org ‘ਤੇ ਲਾਗਇਨ ਕਰਨਾ ਹੋਵੇਗਾ। ਇਸਦੇ ਲਈ ਵਿਦਿਆਰਥੀ ਹੁਣ ਇੱਕ ਦਿਨ ਭਾਵ ਭਲਕੇ 15 ਮਾਰਚ ਤੱਕ ਅਪਲਾਈ ਕਰ ਸਕਦੇ ਹਨ। ਤੁਹਾਨੂੰ ਇਹ ਵੀ ਦੱਸ ਦੇਈਏ ਕਿ ਸਕੂਲ ਆਫ ਐਮੀਨੈਂਸ ਦੀਆਂ 75 ਫੀਸਦੀ ਸੀਟਾਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਹਨ।

Facebook Comments

Advertisement

Trending