ਮੁਕੇਰੀਆਂ : ਮੁਕੇਰੀਆਂ ਵਿੱਚ ਸੀ.ਆਈ.ਏ. ਟੀਮ ‘ਤੇ ਫਾਇਰਿੰਗ ਕਰਦੇ ਹੋਏ ਸੀਨੀਅਰ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਥਾਣਾ ਮੁਕੇਰੀਆਂ ਅਧੀਨ ਪੈਂਦੇ ਪਿੰਡ ਮਨਸੂਰਪੁਰ ਮਹਿਤਪੁਰ ਵਿਖੇ ਸੀਆਈਏ ਸਟਾਫ ਹੁਸ਼ਿਆਰਪੁਰ ਵੱਲੋਂ ਨਸ਼ਾ ਤਸਕਰ ਸੁਖਵਿੰਦਰ ਸਿੰਘ ਰਾਣਾ ਪੁੱਤਰ ਜਰਨੈਲ ਸਿੰਘ ਵਾਸੀ ਮਨਸੂਰਪੁਰ ਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਗਈ ਸੀ। ਇਸ ਦੌਰਾਨ ਗੋਲੀ ਲੱਗਣ ਕਾਰਨ ਮੁਲਾਜ਼ਮ ਅੰਮ੍ਰਿਤਪਾਲ ਸਿੰਘ ਦੀ ਮੌਤ ਹੋ ਗਈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸ਼ਹੀਦ ਅੰਮ੍ਰਿਤਪਾਲ ਸਿੰਘ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਟਵੀਟ ਕਰ ਕੇ ਲਿਖਿਆ, ”ਹੁਸ਼ਿਆਰਪੁਰ ਪੁਲਿਸ ਦੇ ਸੀਆਈਏ ਸਟਾਫ਼ ਦੇ ਮੁਲਾਜ਼ਮ ਅੰਮ੍ਰਿਤਪਾਲ ਸਿੰਘ ਨੂੰ ਸਲਾਮ, ਜੋ ਡਿਊਟੀ ਦੌਰਾਨ ਸ਼ਹੀਦ ਹੋ ਗਏ… ਦੁੱਖ ਦੀ ਇਸ ਘੜੀ ‘ਚ ਅਸੀਂ ਉਨ੍ਹਾਂ ਦੇ ਪਰਿਵਾਰ ਨਾਲ ਖੜ੍ਹੇ ਹਾਂ ਅਤੇ ਉਨ੍ਹਾਂ ਦੀ ਮਦਦ ਲਈ ਹਰ ਸੰਭਵ ਕੋਸ਼ਿਸ਼ ਕਰਾਂਗੇ। ਪ੍ਰਾਰਥਨਾਵਾਂ ਉਸਦੇ ਪਰਿਵਾਰ ਨਾਲ ਹਨ।
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸ਼ਹੀਦ ਅੰਮ੍ਰਿਤਪਾਲ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਟਵੀਟ ਕਰਕੇ ਲਿਖਿਆ, ”ਡਿਊਟੀ ਦੌਰਾਨ ਸ਼ਹੀਦ ਹੋਏ ਹੁਸ਼ਿਆਰਪੁਰ ਪੁਲਿਸ ਦੇ ਸੀਆਈਏ ਸਟਾਫ਼ ਦੇ ਮੁਲਾਜ਼ਮ ਅੰਮ੍ਰਿਤਪਾਲ ਸਿੰਘ ਨੂੰ ਸਲਾਮ… ਇਸ ਦੁੱਖ ਦੀ ਘੜੀ ਵਿੱਚ ਅਸੀਂ ਉਨ੍ਹਾਂ ਦੇ ਪਰਿਵਾਰ ਨਾਲ ਖੜ੍ਹੇ ਹਾਂ ਅਤੇ ਉਨ੍ਹਾਂ ਦੀ ਮਦਦ ਲਈ ਹਰ ਸੰਭਵ ਕੋਸ਼ਿਸ਼ ਕਰਦੇ ਹਾਂ। .” ਕਰਣਗੇ. ਪ੍ਰਾਰਥਨਾਵਾਂ ਉਸ ਦੇ ਪਰਿਵਾਰ ਨਾਲ ਹਨ। ਜਦੋਂ ਸੀਆਈਏ ਸਟਾਫ਼ ਦੇ ਇੰਚਾਰਜ ਲਖਵੀਰ ਸਿੰਘ ਅਤੇ ਪੁਲੀਸ ਮੁਲਾਜ਼ਮਾਂ ਨੇ ਸੁਖਵਿੰਦਰ ਸਿੰਘ ਰਾਣਾ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਗੋਲੀਆਂ ਚਲਾ ਦਿੱਤੀਆਂ। ਇਸ ਕਾਰਨ ਪੁਲੀਸ ਮੁਲਾਜ਼ਮ ਅੰਮ੍ਰਿਤਪਾਲ ਸਿੰਘ ਪੁੱਤਰ ਹਰਮਿੰਦਰ ਸਿੰਘ ਵਾਸੀ ਪਿੰਡ ਜੰਡੌਰ ਦੀ ਛਾਤੀ ਵਿੱਚ ਗੋਲੀ ਲੱਗ ਗਈ। ਇਸ ਮੌਕੇ ਮੁਲਜ਼ਮਾਂ ਨੇ ਇੱਕ ਹੋਰ ਗੋਲੀ ਵੀ ਚਲਾਈ ਪਰ ਮੁਲਾਜ਼ਮ ਵਾਲ-ਵਾਲ ਬਚ ਗਏ। ਇਸ ਮੌਕੇ ਮੁਲਜ਼ਮ ਭੱਜਣ ਵਿੱਚ ਕਾਮਯਾਬ ਹੋ ਗਏ।
ਗੰਭੀਰ ਜ਼ਖ਼ਮੀ ਪੁਲੀਸ ਮੁਲਾਜ਼ਮ ਅੰਮ੍ਰਿਤਪਾਲ ਸਿੰਘ ਨੂੰ ਸਿਵਲ ਹਸਪਤਾਲ ਮੁਕੇਰੀਆਂ ਲਿਜਾਇਆ ਗਿਆ। ਬਾਅਦ ਵਿਚ ਉਸ ਨੂੰ ਨਿੱਜੀ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਸੂਚਨਾ ਮਿਲਦੇ ਹੀ ਡੀਐਸਪੀ ਮੁਕੇਰੀਆਂ ਵਿਪਨ ਕੁਮਾਰ, ਥਾਣਾ ਮੁਖੀ ਪ੍ਰਮੋਦ ਕੁਮਾਰ, ਡੀਐਸਪੀ ਦਸੂਹਾ ਜਗਦੀਸ਼ ਰਾਜ ਅੱਤਰੀ, ਡੀਐਸਪੀ ਟਾਂਡਾ ਹਰਜੀਤ ਸਿੰਘ ਰੰਧਾਵਾ ਪੁਲੀਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ। ਪੁਲੀਸ ਨੇ ਮਨਸੂਰਪੁਰ ਅਤੇ ਮਹਿਤਪੁਰ ਵਿੱਚ ਵੱਡੇ ਪੱਧਰ ’ਤੇ ਤਲਾਸ਼ੀ ਮੁਹਿੰਮ ਚਲਾਈ ਪਰ ਮੁਲਜ਼ਮ ਸੁਖਵਿੰਦਰ ਸਿੰਘ ਰਾਣਾ ਹਾਲੇ ਤੱਕ ਪੁਲੀਸ ਦੇ ਹੱਥ ਨਹੀਂ ਲੱਗ ਸਕਿਆ।
ਐਸਐਸਪੀ ਹੁਸ਼ਿਆਰਪੁਰ ਸੁਰਿੰਦਰ ਕੁਮਾਰ ਲਾਂਬਾ, ਐਸਡੀਐਮ ਮੁਕੇਰੀਆਂ ਅਸ਼ੋਕ ਕੁਮਾਰ ਵੀ ਮੌਕੇ ’ਤੇ ਪੁੱਜੇ ਅਤੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ।
ਥਾਣਾ ਸਦਰ ਦੇ ਮੁਖੀ ਪ੍ਰਮੋਦ ਕੁਮਾਰ ਨੇ ਦੱਸਿਆ ਕਿ ਪੰਜਾਬ ਪੁਲੀਸ ਦੇ ਐਸਐਸਪੀ ਹੁਸ਼ਿਆਰਪੁਰ ਨੇ ਪੁਲੀਸ ਮੁਲਾਜ਼ਮ ਅੰਮ੍ਰਿਤਪਾਲ ਸਿੰਘ ਨੂੰ ਗੋਲੀ ਮਾਰ ਕੇ ਫਰਾਰ ਹੋਣ ਵਾਲੇ ਨਸ਼ਾ ਤਸਕਰ ਸੁਖਵਿੰਦਰ ਸਿੰਘ ਰਾਣਾ ਬਾਰੇ ਸੂਚਨਾ ਦੇਣ ਵਾਲੇ ਨੂੰ 25 ਹਜ਼ਾਰ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸ.ਐਸ.ਪੀ ਸੁਰਿੰਦਰ ਕੁਮਾਰ ਲਾਂਬਾ ਨੇ ਦੱਸਿਆ ਕਿ ਇਸ ਨਸ਼ਾ ਤਸਕਰ ਦਾ ਕਿਸੇ ਗੈਂਗਸਟਰ ਨਾਲ ਕੋਈ ਸਬੰਧ ਨਹੀਂ ਹੈ, ਜਦਕਿ ਇਸ ਤੋਂ ਪਹਿਲਾਂ ਵੀ ਉਸਦੇ ਖਿਲਾਫ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਹਨ ਅਤੇ ਉਹ ਜ਼ਮਾਨਤ ‘ਤੇ ਸੀ। ਪੁਲੀਸ ਨੂੰ ਪੱਕੀ ਸੂਚਨਾ ਸੀ ਕਿ ਮੁਲਜ਼ਮ ਕੋਲ ਨਾਜਾਇਜ਼ ਅਸਲਾ ਹੈ, ਜਿਸ ਨੂੰ ਕਾਬੂ ਕਰਨ ਲਈ ਪੁਲੀਸ ਪਾਰਟੀ ਨੇ ਛਾਪੇਮਾਰੀ ਕੀਤੀ।