ਲੁਧਿਆਣਾ : ਸਿੱਖਿਆ ਵਿਭਾਗ ਨੇ ਸਮੂਹ ਜ਼ਿਲਾ ਸਿੱਖਿਆ ਅਫਸਰ ਨੂੰ ਅੰਗਹੀਣ ਅਧਿਕਾਰੀਆਂ/ਕਰਮਚਾਰੀਆਂ ਦੇ ਮੈਡੀਕਲ ਸਰਟੀਫਿਕੇਟਾਂ ਦੀ ਪੜਤਾਲ ਕਰਨ ਦੇ ਹੁਕਮ ਦਿੱਤੇ ਹਨ। ਇਸ ਸਬੰਧੀ ਪੱਤਰ ਜਾਰੀ ਕਰਕੇ ਵਿਭਾਗ ਨੇ 4 ਵੱਖ-ਵੱਖ ਮੈਡੀਕਲ ਬੋਰਡਾਂ ਦਾ ਗਠਨ ਕੀਤਾ ਹੈ। ਪੱਤਰ ਵਿੱਚ ਲਿਖਿਆ ਗਿਆ ਹੈ ਕਿ ਅੰਗਹੀਣਾਂ ਦੇ ਮੈਡੀਕਲ ਟੈਸਟ ਅਤੇ ਸਰਟੀਫਿਕੇਟਾਂ ਦੀ ਪੜਤਾਲ ਕਰਕੇ ਤੁਰੰਤ ਵਿਭਾਗ ਨੂੰ ਭੇਜਿਆ ਜਾਵੇ। ਇਹ ਵੀ ਲਿਖਿਆ ਗਿਆ ਹੈ ਕਿ ਪ੍ਰੋਫਾਰਮੇ ਅਨੁਸਾਰ ਦਫ਼ਤਰਾਂ ਅਤੇ ਸਕੂਲਾਂ ਦੀ ਸੰਯੁਕਤ ਸੂਚਨਾ ਦੀ ਸਾਫਟ ਕਾਪੀ ਈ-ਮੇਲ ਰਾਹੀਂ ਭੇਜੀ ਜਾਵੇ। ਸਕੂਲਾਂ ਵੱਲੋਂ ਸਿੱਧੀ ਭੇਜੀ ਗਈ ਸੂਚਨਾ ਸਵੀਕਾਰ ਨਹੀਂ ਕੀਤੀ ਜਾਵੇਗੀ। ਇਹ ਵੀ ਕਿਹਾ ਗਿਆ ਹੈ ਕਿ ਪ੍ਰੋਫਾਰਮੇ ਦਾ ਕੋਈ ਵੀ ਕਾਲਮ ਖਾਲੀ ਨਾ ਛੱਡਿਆ ਜਾਵੇ।