Connect with us

ਦੁਰਘਟਨਾਵਾਂ

ਲੁਧਿਆਣਾ ਬੱਸ ਸਟੈਂਡ ‘ਤੇ ਵਾਪਰਿਆ ਦਰ.ਦਨਾਕ ਹਾ\ਦਸਾ, ਕੰਡਕਟਰ ਦੀ ਮੌਕੇ ‘ਤੇ ਹੀ ਮੌ/ਤ

Published

on

ਲੁਧਿਆਣਾ : ਲੁਧਿਆਣਾ ਤੋਂ ਇਕ ਦਰਦਨਾਕ ਹਾਦਸੇ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਰੋਡਵੇਜ਼ ਅਤੇ ਪ੍ਰਾਈਵੇਟ ਬੱਸ ਦੀ ਟੱਕਰ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਸਵੇਰੇ ਕਰੀਬ 7 ਵਜੇ ਵਾਪਰਿਆ। ਮਾਮਲੇ ਦੀ ਸੂਚਨਾ ਮਿਲਦੇ ਹੀ ਚੌਕੀ ਬੱਸ ਸਟੈਂਡ ਦੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ। ਮ੍ਰਿਤਕ ਦੀ ਉਮਰ ਕਰੀਬ 30 ਸਾਲ ਦੱਸੀ ਜਾ ਰਹੀ ਹੈ, ਜੋ ਕਿ ਇੱਕ ਨਿੱਜੀ ਬੱਸ ਦਾ ਕੰਡਕਟਰ ਸੀ।

ਜਾਣਕਾਰੀ ਅਨੁਸਾਰ ਉਕਤ ਕੰਡਕਟਰ ਬੱਸ ਸਟੈਂਡ ‘ਤੇ ਬੱਸ ਪਾਰਕ ਕਰ ਰਿਹਾ ਸੀ ਕਿ ਇਸੇ ਦੌਰਾਨ ਰੋਡਵੇਜ਼ ਦੀ ਬੱਸ ਆ ਗਈ। ਇਸ ਦੌਰਾਨ ਕੰਡਕਟਰ ਨੇ ਪਿੱਛੇ ਤੋਂ ਆ ਰਹੀ ਬੱਸ ਵੱਲ ਧਿਆਨ ਨਹੀਂ ਦਿੱਤਾ ਅਤੇ ਬੱਸ ਦੀ ਲਪੇਟ ‘ਚ ਆਉਣ ਨਾਲ ਉਸ ਦੀ ਮੌਤ ਹੋ ਗਈ।

Facebook Comments

Advertisement

Trending