ਅਪਰਾਧ
ਵਿਜੀਲੈਂਸ ਬਿਊਰੋ ਦੀ ਇੱਕ ਹੋਰ ਕਾਰਵਾਈ, ਪੁਲਿਸ ਮੁਲਾਜ਼ਮ ਰਿ.ਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ
Published
7 months agoon
By
Lovepreetਲੁਧਿਆਣਾ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਐੱਸ.ਐੱਚ.ਓ. ਐਨ.ਆਰ.ਆਈ ਲੁਧਿਆਣਾ ਪੁਲਿਸ ਸਟੇਸ਼ਨ ਦੇ ਰੀਡਰ ਵਜੋਂ ਤਾਇਨਾਤ ਹੌਲਦਾਰ ਬਲਰਾਜ ਸਿੰਘ ਨੂੰ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਐਡਵੋਕੇਟ ਅਰੁਣ ਕੁਮਾਰ ਖੁਰਮੀ, ਵਾਸੀ ਉਪਕਾਰ ਨਗਰ, ਸਿਵਲ ਲਾਈਨਜ਼ ਲੁਧਿਆਣਾ ਦੀ ਸ਼ਿਕਾਇਤ ‘ਤੇ ਗਿ੍ਫ਼ਤਾਰ ਕੀਤਾ ਗਿਆ ਹੈ |
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨਾਲ ਸੰਪਰਕ ਕਰਕੇ ਦੋਸ਼ ਲਾਇਆ ਹੈ ਕਿ ਉਸ ਦੀ ਪਤਨੀ ਦੇ ਨਾਂ ਪਿੰਡ ਉਧੋਵਾਲ, ਤਹਿਸੀਲ ਸਮਰਾਲਾ, ਜ਼ਿਲ੍ਹਾ ਲੁਧਿਆਣਾ ਵਿਖੇ 20 ਕਨਾਲ ਜ਼ਮੀਨ ਹੈ, ਜਿਸ ‘ਤੇ ਦੋ ਵਿਅਕਤੀਆਂ ਨੇ ਜ਼ਬਰਦਸਤੀ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਅਤੇ ਇਸ ਜ਼ਮੀਨ ‘ਤੇ ਕਬਜ਼ਾ ਕਰ ਲਿਆ। ਪੋਪਲਰ ਦੇ ਦਰੱਖਤ ਵੀ ਚੋਰੀ ਹੋ ਗਏ।
ਸ਼ਿਕਾਇਤਕਰਤਾ ਨੇ ਇਸ ਸਬੰਧੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ, ਜੋ ਕਿ ਐਸ.ਐਚ.ਓ ਐਨ.ਆਰ.ਆਈਜ਼ ਸੈੱਲ, ਲੁਧਿਆਣਾ ਕੋਲ ਪਈ ਹੈ। ਪੀੜਤ ਨੇ ਅੱਗੇ ਦੱਸਿਆ ਕਿ ਪੁਲਸ ਨੇ ਅਜੇ ਤੱਕ ਉਸ ਦੀ ਸ਼ਿਕਾਇਤ ‘ਤੇ ਕੋਈ ਕਾਰਵਾਈ ਨਹੀਂ ਕੀਤੀ ਅਤੇ ਐੱਸ.ਐੱਚ.ਓ. ਐਨਆਰਆਈ ਥਾਣੇ ਦੇ ਰੀਡਰ ਬਲਰਾਜ ਸਿੰਘ ਨੇ ਇਸ ਮਾਮਲੇ ’ਤੇ ਕਾਰਵਾਈ ਕਰਨ ਬਦਲੇ 1 ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਦੋਸ਼ੀ ਨੇ ਉਸਨੂੰ 20 ਹਜ਼ਾਰ ਰੁਪਏ ਐਡਵਾਂਸ ਅਤੇ 80 ਹਜ਼ਾਰ ਰੁਪਏ ਅਗਲੇ ਹਫ਼ਤੇ ਤੱਕ ਰਿਸ਼ਵਤ ਵਜੋਂ ਦੇਣ ਲਈ ਕਿਹਾ ਹੈ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਬਿਆਨਾਂ ਦੀ ਪੜਤਾਲ ਕਰਨ ਉਪਰੰਤ ਉਕਤ ਦੋਸ਼ੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਥਾਣਾ ਵਿਜੀਲੈਂਸ ਬਿਓਰੋ ਰੇਂਜ, ਲੁਧਿਆਣਾ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਇਸ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਕਾਂਸਟੇਬਲ ਬਲਰਾਜ ਸਿੰਘ ਨੂੰ ਐਨ.ਆਰ.ਆਈ. ਲੁਧਿਆਣਾ ਥਾਣੇ ਦੇ ਬਾਹਰੋਂ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।
ਇਸ ਮਾਮਲੇ ਦੀ ਅਗਲੇਰੀ ਜਾਂਚ ਦੌਰਾਨ ਐਸ.ਐਚ.ਓ. ਐਨ.ਆਰ.ਆਈ ਥਾਣੇ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਓ.ਆਰ.ਪੀ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
You may like
-
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਪਰਤ ਰਹੇ ਵਿਅਕਤੀ ਦਾ ਬੇ. ਰਹਿਮੀ ਨਾਲ ਕ. ਤਲ, ਫੈਲੀ ਸਨਸਨੀ
-
ਪੰਜਾਬ ਚ ਵੱਡੀ ਘਟਨਾ ! ਅੱਧੀ ਰਾਤ ਨੂੰ ਘਰ ‘ਚ ਦਾਖਲ ਹੋ ਕੇ ਔਰਤ ਦਾ ਕ. ਤਲ
-
ਲੁਧਿਆਣਾ ‘ਚ ਦਿਨ-ਦਿਹਾੜੇ ਵਾਪਰੀ ਵੱਡੀ ਵਾ. ਰਦਾਤ, ਇਲਾਕਾ ਵਾਸੀ ਦਹਿਸ਼ਤ ‘ਚ
-
ਪੰਜਾਬ ‘ਚ ਵੱਡੀ ਵਾਰਦਾਤ, ਲੱਖਾਂ ਦੀ ਫਿਰੌਤੀ ਨਾ ਦੇਣ ਤੇ ਕੀਤਾ ਇਹ ਕਾਂਡ
-
ਲੁਧਿਆਣਾ ਦੇ ਇੱਕ ਮਸ਼ਹੂਰ ਕਾਰੋਬਾਰੀ ਨਾਲ ਕਰੋੜਾਂ ਰੁਪਏ ਦੀ ਹੋਈ ਠੱਗੀ
-
ਲੜੀਆਂ ਚੋਰੀ ਕਰਨ ਆਇਆ ਚੋਰ ਫੜਿਆ ਤਾਂ ਮਚਿਆ ਹੰਗਾਮਾ, ਸੀਸੀਟੀਵੀ ‘ਚ ਕੈਦ ਹੋਇਆ ਦੋਸ਼ੀ