Connect with us

ਪੰਜਾਬ ਨਿਊਜ਼

ਕਿਸਾਨਾਂ ਦੇ ਅਲਟੀਮੇਟਮ ਦਾ ਅੱਜ ਆਖਰੀ ਦਿਨ , ਬਣਾ ਰਹੇ ਹਨ ਇਹ ਨਵੀਂ ਰਣਨੀਤੀ

Published

on

ਚੰਡੀਗੜ੍ਹ : ਸ਼ੰਭੂ ਰੇਲਵੇ ਸਟੇਸ਼ਨ ‘ਤੇ ਕਿਸਾਨਾਂ ਵੱਲੋਂ ਕੀਤੇ ਗਏ ਧਰਨੇ ਨੂੰ ਲੈ ਕੇ ਅਹਿਮ ਖਬਰ ਸਾਹਮਣੇ ਆਈ ਹੈ। ਦਰਅਸਲ ਕਿਸਾਨਾਂ ਵੱਲੋਂ ਸਰਕਾਰ ਨੂੰ ਦਿੱਤਾ ਗਿਆ ਅਲਟੀਮੇਟਮ ਅੱਜ ਖਤਮ ਹੋਣ ਜਾ ਰਿਹਾ ਹੈ। ਦੱਸ ਦਈਏ ਕਿ ਜੀਂਦ ਦੇ ਪਿੰਡ ਖਟਕੜ ‘ਚ ਹੋਈ ਮਹਾਪੰਚਾਇਤ ‘ਚ ਕਿਸਾਨ ਸੰਗਠਨ ਨੇ ਆਪਣੀ ਮੰਗ ਨੂੰ ਲੈ ਕੇ ਹਰਿਆਣਾ ਸਰਕਾਰ ਨੂੰ 27 ਅਪ੍ਰੈਲ ਤੱਕ ਦਾ ਅਲਟੀਮੇਟਮ ਦਿੱਤਾ ਸੀ, ਜੋ ਅੱਜ 27 ਅਪ੍ਰੈਲ ਨੂੰ ਖਤਮ ਹੋ ਰਿਹਾ ਹੈ। ਪੰਜਾਬ ਦੇ ਸ਼ੰਭੂ ਬਾਰਡਰ ‘ਤੇ ਕਿਸਾਨ 11 ਦਿਨਾਂ ਤੋਂ ਹੜਤਾਲ ‘ਤੇ ਬੈਠੇ ਹਨ, ਜਿਸ ਕਾਰਨ ਕਈ ਟਰੇਨਾਂ ਰੱਦ ਕਰ ਦਿੱਤੀਆਂ ਗਈਆਂ ਹਨ।

ਇਸ ਤੋਂ ਪਹਿਲਾਂ ਵੀ ਕਿਸਾਨਾਂ ਨੇ ਸਰਕਾਰ ਨੂੰ ਅਲਟੀਮੇਟਮ ਦਿੱਤਾ ਸੀ ਪਰ ਅਜੇ ਤੱਕ ਕੋਈ ਕਦਮ ਨਹੀਂ ਚੁੱਕਿਆ ਗਿਆ। ਜਾਣਕਾਰੀ ਅਨੁਸਾਰ 3 ਕਿਸਾਨ ਧਰਨਾਕਾਰੀਆਂ ਨੂੰ ਅਜੇ ਤੱਕ ਰਿਹਾਅ ਨਹੀਂ ਕੀਤਾ ਗਿਆ, ਜਿਸ ਕਾਰਨ ਨੌਜਵਾਨ ਕਿਸਾਨ ਆਗੂ ਨਵਦੀਪ ਸਿੰਘ ਨੇ ਅੰਦੋਲਨ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਸ਼ੰਭੂ ਬਾਰਡਰ ਬੰਦ ਹੋਣ ਕਾਰਨ ਅੰਬਾਲਾ ਦੇ ਵਪਾਰੀ ਵਰਗ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਕਾਰਨ ਅੱਜ ਵਪਾਰੀਆਂ ਦੀ ਤਰਫੋਂ ਪ੍ਰੈੱਸ ਕਾਨਫਰੰਸ ਬੁਲਾਈ ਗਈ ਹੈ।

ਤੁਹਾਨੂੰ ਇਹ ਵੀ ਦੱਸ ਦੇਈਏ ਕਿ ਰੇਲਵੇ ਵਿਭਾਗ ਨੇ 28 ਅਪ੍ਰੈਲ ਤੱਕ 73 ਟਰੇਨਾਂ ਨੂੰ ਰੱਦ ਕੀਤਾ ਹੈ। ਇਸ ਦੇ ਨਾਲ ਹੀ ਕਈ ਟਰੇਨਾਂ ਦੇ ਰੂਟਾਂ ਨੂੰ ਡਾਇਵਰਟ ਕਰ ਦਿੱਤਾ ਗਿਆ ਹੈ ਅਤੇ ਕਈਆਂ ਨੂੰ ਛੋਟਾ ਕਰ ਦਿੱਤਾ ਗਿਆ ਹੈ। ਦੂਜੇ ਪਾਸੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਹੈ ਕਿ 22 ਮਈ ਨੂੰ ਕਿਸਾਨ ਮੋਰਚਾ 100 ਦਿਨ ਪੂਰੇ ਕਰੇਗਾ। ਇਸ ਦਿਨ ਲੱਖਾਂ ਕਿਸਾਨਾਂ ਨੂੰ ਖਨੌਰੀ, ਸ਼ੰਭੂ ਅਤੇ ਡੱਬਵਾਲੀ ਬਾਰਡਰ ‘ਤੇ ਇਕੱਠੇ ਹੋਣ ਲਈ ਕਿਹਾ ਗਿਆ ਹੈ। ਪੰਧੇਰ ਨੇ ਇਸ ਇਕੱਠ ਸਬੰਧੀ ਪੰਜਾਬ ਦੇ ਨਾਲ-ਨਾਲ ਹਿਮਾਚਲ, ਯੂ.ਪੀ. ਅਤੇ ਹਰਿਆਣਾ ਦੇ ਕਿਸਾਨਾਂ ਨੂੰ ਤਿਆਰ ਰਹਿਣ ਲਈ ਕਿਹਾ ਗਿਆ ਹੈ। ਇਸ ਦੌਰਾਨ ਆਗੂ ਪੰਧੇਰ ਨੇ ਇਹ ਵੀ ਕਿਹਾ ਹੈ ਕਿ 1 ਮਈ ਨੂੰ ਸਰਹੱਦ ’ਤੇ ਮਜ਼ਦੂਰ ਦਿਵਸ ਵੀ ਮਨਾਇਆ ਜਾਵੇਗਾ।

 

Facebook Comments

Trending