ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਿਦਿਆਰਥੀਆਂ ਦੀ 12ਵੀਂ ਦੇ ਨਤੀਜੇ ਦਾ ਇੰਤਜ਼ਾਰ ਜਲਦ ਹੀ ਖਤਮ ਹੋਣ ਜਾ ਰਿਹਾ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਭਲਕੇ 12ਵੀਂ ਜਮਾਤ ਦੀਆਂ ਵੱਖ-ਵੱਖ ਧਾਰਾਵਾਂ ਦੇ ਵਿਦਿਆਰਥੀਆਂ ਵੱਲੋਂ ਲਈਆਂ ਗਈਆਂ ਪ੍ਰੀਖਿਆਵਾਂ ਦੇ ਨਤੀਜੇ ਐਲਾਨੇ ਜਾਣ ਦੀ ਸੰਭਾਵਨਾ ਹੈ। ਬੋਰਡ ਦੇ ਨਤੀਜੇ ਜਾਰੀ ਕਰਨ ਦੀ ਮਿਤੀ ਦਾ ਅਧਿਕਾਰਤ ਤੌਰ ‘ਤੇ ਐਲਾਨ ਨਹੀਂ ਕੀਤਾ ਗਿਆ ਹੈ ਪਰ ਸੂਤਰਾਂ ਅਨੁਸਾਰ ਪੀ.ਐਸ.ਈ.ਬੀ. ਨਤੀਜੇ 30 ਅਪ੍ਰੈਲ 2024 ਤੱਕ ਘੋਸ਼ਿਤ ਕੀਤੇ ਜਾ ਸਕਦੇ ਹਨ।
ਅਜਿਹੇ ‘ਚ 12ਵੀਂ ਦੇ ਵਿਦਿਆਰਥੀ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.ac.in ‘ਤੇ ਜਾ ਕੇ ਆਪਣਾ ਨਤੀਜਾ ਦੇਖ ਸਕਦੇ ਹਨ। ਇਸ ਦੇ ਨਾਲ ਹੀ ਵਿਦਿਆਰਥੀ ਵਿਭਾਗ ਦੀ ਅਧਿਕਾਰਤ ਵੈੱਬਸਾਈਟ ਤੋਂ ਪੂਰੀ ਮਾਰਕਸ਼ੀਟ ਆਨਲਾਈਨ ਪ੍ਰਾਪਤ ਕਰ ਸਕਦੇ ਹਨ।