ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਹਰਦੀਪ ਸਿੰਘ ਬੁਟਰੇਲਾ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ ਅਤੇ ਪਾਰਟੀ ਵੱਲੋਂ ਦਿੱਤੀ ਟਿਕਟ ਵਾਪਸ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਲੀਡਰਸ਼ਿਪ ਦੀ ਉਦਾਸੀਨਤਾ ਅਤੇ ਚੰਡੀਗੜ੍ਹ ਪ੍ਰਤੀ ਵਿਰੋਧੀ ਨੀਤੀਆਂ ਕਾਰਨ ਉਨ੍ਹਾਂ ਨੇ ਅਸਤੀਫਾ ਦਿੱਤਾ ਹੈ। ਅਸਤੀਫਾ ਦੇਣ ਤੋਂ ਬਾਅਦ ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਉਹ ਅਕਾਲੀ ਦਲ ਛੱਡ ਕੇ ਕਿਸੇ ਪਾਰਟੀ ‘ਚ ਸ਼ਾਮਲ ਨਹੀਂ ਹੋ ਰਹੇ ਹਨ।
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਨੇ ਚੰਡੀਗੜ੍ਹ ਤੋਂ ਹਰਦੀਪ ਬੁਟਰੇਲਾ ਨੂੰ ਆਪਣਾ ਉਮੀਦਵਾਰ ਐਲਾਨਿਆ ਸੀ। ਦੱਸ ਦੇਈਏ ਕਿ ਹਰਦੀਪ ਬੁਟਰੇਲਾ ਚੰਡੀਗੜ੍ਹ ਨਗਰ ਨਿਗਮ ਦੇ ਕੌਂਸਲਰ ਵੀ ਹਨ। ਉਨ੍ਹਾਂ ਕਿਹਾ ਕਿ ਉਹ ਆਪਣੀ ਪੂਰੀ ਟੀਮ ਸਮੇਤ ਪਾਰਟੀ ਤੋਂ ਅਸਤੀਫਾ ਦੇ ਰਹੇ ਹਨ।