ਖਰੜ: ਖਰੜ ਨੇੜਲੇ ਪਿੰਡ ਚੰਦੋ ਵਿੱਚ ਦਿਨ ਦਿਹਾੜੇ ਇੱਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਜਾਣਕਾਰੀ ਅਨੁਸਾਰ ਇਹ ਵੱਡੀ ਘਟਨਾ ਦੁਪਹਿਰ ਕਰੀਬ 12.30 ਵਜੇ ਵਾਪਰੀ। ਫਿਲਹਾਲ ਮ੍ਰਿਤਕ ਦੀ ਪਛਾਣ ਮਨੀ ਸਿੰਘ (26) ਪਿੰਡ ਤੁੜ ਵਜੋਂ ਹੋਈ ਹੈ।
ਪਤਾ ਲੱਗਾ ਹੈ ਕਿ ਮਨੀ ਸਿੰਘ ਪੁੱਤਰ ਬਬਲੀ ਪਿੰਡ ਤੁੜ ਦਾ ਬਾਊਂਸਰ ਸੀ। ਅੱਜ ਕਰੀਬ 12 ਵਜੇ ਜਦੋਂ ਉਹ ਜਿੰਮ ਤੋਂ ਮੋਟਰਸਾਈਕਲ ’ਤੇ ਘਰ ਜਾ ਰਿਹਾ ਸੀ ਤਾਂ ਪਿੰਡ ਚੰਦੋ ਨੇੜੇ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਉਸ ’ਤੇ ਗੋਲੀਆਂ ਚਲਾ ਦਿੱਤੀਆਂ। ਇਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪੁਲਸ ਵੀ ਮੌਕੇ ‘ਤੇ ਪਹੁੰਚ ਗਈ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਘਟਨਾ ਕਾਰਨ ਪੂਰੇ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ।