ਰਾਜਨੀਤੀ
ਪਹਿਲੇ ਦਿਨ ਕਿਸੇ ਵੀ ਉਮੀਦਵਾਰ ਨੇ ਨਾਮਜ਼ਦਗੀ ਪੱਤਰ ਨਹੀਂ ਕੀਤਾ ਦਾਖਲ
Published
12 months agoon
By
Lovepreet
ਲੁਧਿਆਣਾ, 7 ਮਈ (000) – ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਪਹਿਲੇ ਦਿਨ ਅੱਜ ਕਿਸੇ ਵੀ ਉਮੀਦਵਾਰ ਨੇ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤਾ।
ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਚੋਣਾਂ ਲਈ ਅੱਜ ਗਜ਼ਟ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ। ਉਮੀਦਵਾਰ 14 ਮਈ, 2024 (ਮੰਗਲਵਾਰ) ਤੱਕ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਸਕਦੇ ਹਨ ਅਤੇ ਨਾਮਜ਼ਦਗੀਆਂ ਦੀ ਪੜਤਾਲ 15 ਮਈ, 2024 (ਬੁੱਧਵਾਰ) ਨੂੰ ਹੋਵੇਗੀ। ਉਮੀਦਵਾਰ 17 ਮਈ, 2024 (ਸ਼ੁੱਕਰਵਾਰ) ਤੱਕ ਆਪਣੀਆਂ ਨਾਮਜ਼ਦਗੀਆਂ ਵਾਪਸ ਲੈ ਸਕਦੇ ਹਨ। ਪੰਜਾਬ ਵਿੱਚ 1 ਜੂਨ, 2024 (ਸ਼ਨੀਵਾਰ) ਨੂੰ ਵੋਟਾਂ ਪੈਣ ਦਾ ਦਿਨ ਨਿਰਧਾਰਤ ਕੀਤਾ ਗਿਆ ਹੈ, ਜਿਸਦੇ ਤਹਿਤ ਪੰਜਾਬ ਸਮੇਤ ਦੇਸ਼ ਭਰ ਵਿੱਚ 4 ਜੂਨ, 2024 (ਮੰਗਲਵਾਰ) ਨੂੰ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ। ਚੋਣਾਂ ਦੇ ਮੁਕੰਮਲ ਹੋਣ ਦੀ ਅੰਤਿਮ ਮਿਤੀ 6 ਜੂਨ, 2024 (ਵੀਰਵਾਰ) ਹੈ। ਪੋਲਿੰਗ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੈ।
ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਇਹ ਵੀ ਦੱਸਿਆ ਕਿ 7 ਮਈ ਤੋਂ 14 ਮਈ, 2024 ਤੱਕ ਜਨਤਕ ਛੁੱਟੀਆਂ ਨੂੰ ਛੱਡ ਕੇ ਕਿਸੇ ਵੀ ਅਧਿਸੂਚਿਤ ਦਿਨ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਨਾਮਜ਼ਦਗੀਆਂ ਦਾਖਲ ਕੀਤੀਆਂ ਜਾ ਸਕਦੀਆਂ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ 10 ਮਈ, 2024 ਭਗਵਾਨ ਪਰਸ਼ੂਰਾਮ ਜੈਅੰਤੀ ਦੀ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਅਧੀਨ ਨਹੀਂ ਹੈ। ਇਸ ਲਈ ਉਮੀਦਵਾਰ ਉਸ ਦਿਨ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾ ਸਕਦੇ ਹਨ। ਹਾਲਾਂਕਿ, 11 ਮਈ, 2024, ਦੂਜਾ ਸ਼ਨੀਵਾਰ ਹੋਣ ਕਰਕੇ ਅਤੇ 12 ਮਈ, 2024, ਐਤਵਾਰ ਹੋਣ ਕਰਕੇ, ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਦੇ ਤਹਿਤ ਛੁੱਟੀਆਂ ਹਨ। ਇਸ ਲਈ, ਇਨ੍ਹਾਂ ਦਿਨਾਂ ਵਿੱਚ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕੀਤੇ ਜਾ ਸਕਦੇ ਹ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਪਹਿਲੇ ਦਿਨ ਅੱਜ ਕਿਸੇ ਵੀ ਉਮੀਦਵਾਰ ਨੇ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤਾ।
ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਚੋਣਾਂ ਲਈ ਅੱਜ ਗਜ਼ਟ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ। ਉਮੀਦਵਾਰ 14 ਮਈ, 2024 (ਮੰਗਲਵਾਰ) ਤੱਕ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਸਕਦੇ ਹਨ ਅਤੇ ਨਾਮਜ਼ਦਗੀਆਂ ਦੀ ਪੜਤਾਲ 15 ਮਈ, 2024 (ਬੁੱਧਵਾਰ) ਨੂੰ ਹੋਵੇਗੀ। ਉਮੀਦਵਾਰ 17 ਮਈ, 2024 (ਸ਼ੁੱਕਰਵਾਰ) ਤੱਕ ਆਪਣੀਆਂ ਨਾਮਜ਼ਦਗੀਆਂ ਵਾਪਸ ਲੈ ਸਕਦੇ ਹਨ। ਪੰਜਾਬ ਵਿੱਚ 1 ਜੂਨ, 2024 (ਸ਼ਨੀਵਾਰ) ਨੂੰ ਵੋਟਾਂ ਪੈਣ ਦਾ ਦਿਨ ਨਿਰਧਾਰਤ ਕੀਤਾ ਗਿਆ ਹੈ, ਜਿਸਦੇ ਤਹਿਤ ਪੰਜਾਬ ਸਮੇਤ ਦੇਸ਼ ਭਰ ਵਿੱਚ 4 ਜੂਨ, 2024 (ਮੰਗਲਵਾਰ) ਨੂੰ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ। ਚੋਣਾਂ ਦੇ ਮੁਕੰਮਲ ਹੋਣ ਦੀ ਅੰਤਿਮ ਮਿਤੀ 6 ਜੂਨ, 2024 (ਵੀਰਵਾਰ) ਹੈ। ਪੋਲਿੰਗ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੈ।
ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਇਹ ਵੀ ਦੱਸਿਆ ਕਿ 7 ਮਈ ਤੋਂ 14 ਮਈ, 2024 ਤੱਕ ਜਨਤਕ ਛੁੱਟੀਆਂ ਨੂੰ ਛੱਡ ਕੇ ਕਿਸੇ ਵੀ ਅਧਿਸੂਚਿਤ ਦਿਨ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਨਾਮਜ਼ਦਗੀਆਂ ਦਾਖਲ ਕੀਤੀਆਂ ਜਾ ਸਕਦੀਆਂ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ 10 ਮਈ, 2024 ਭਗਵਾਨ ਪਰਸ਼ੂਰਾਮ ਜੈਅੰਤੀ ਦੀ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਅਧੀਨ ਨਹੀਂ ਹੈ। ਇਸ ਲਈ ਉਮੀਦਵਾਰ ਉਸ ਦਿਨ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾ ਸਕਦੇ ਹਨ। ਹਾਲਾਂਕਿ, 11 ਮਈ, 2024, ਦੂਜਾ ਸ਼ਨੀਵਾਰ ਹੋਣ ਕਰਕੇ ਅਤੇ 12 ਮਈ, 2024, ਐਤਵਾਰ ਹੋਣ ਕਰਕੇ, ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਦੇ ਤਹਿਤ ਛੁੱਟੀਆਂ ਹਨ। ਇਸ ਲਈ, ਇਨ੍ਹਾਂ ਦਿਨਾਂ ਵਿੱਚ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕੀਤੇ ਜਾ ਸਕਦੇ ਹ
You may like
-
ਲੁਧਿਆਣਾ ਜ਼ਿਮਨੀ ਚੋਣ: ਕਾਂਗਰਸੀ ਉਮੀਦਵਾਰ ਦਾ ਐਲਾਨ, ਇਸ ਦਿੱਗਜ ਨੇਤਾ ਨੂੰ ਉਤਾਰਿਆ ਮੈਦਾਨ ‘ਚ
-
Breaking: AAP ਨੇ ਲੁਧਿਆਣਾ ਉਪ ਚੋਣ ਲਈ ਉਮੀਦਵਾਰ ਦਾ ਕੀਤਾ ਐਲਾਨ
-
ਚੰਡੀਗੜ੍ਹ ਮੇਅਰ ਦੀ ਚੋਣ ਲਈ ਹਲਚਲ ਤੇਜ਼, ‘ਆਪ’ ਨੇ ਉਮੀਦਵਾਰ ਦਾ ਕੀਤਾ ਐਲਾਨ
-
ਨਗਰ ਨਿਗਮ ਚੋਣਾਂ: ‘ਆਪ’ ਤੇ ਕਾਂਗਰਸ ‘ਚ ਅੜਿਆ ਪੇਚ, ਇੱਕ ਹੀ ਉਮੀਦਵਾਰ ਨੂੰ ਦੇ ਦਿੱਤੀ ਟਿਕਟ
-
ਜਲੰਧਰ ਪੱਛਮੀ ਉਪ ਚੋਣ: ‘ਆਪ’ ਨੇ ਐਲਾਨਿਆ ਉਮੀਦਵਾਰ, ਇਹਨਾਂ ਨੂੰ ਮਿਲੀ ਟਿਕਟ
-
ਨਾਮਜ਼ਦਗੀ ਪੱਤਰ ਦਾਖਲ ਕਰਨ ਸਮੇਂ ਨੌਜਵਾਨਾਂ ਨੇ ਕੀਤੀ ਅਜੇਹੀ ਹਰਕਤ, ਪੁਲਿਸ ਨੇ ਕੀਤਾ ਗ੍ਰਿਫਤਾਰ