ਅਪਰਾਧ
ਗੈਂ/ਗਸਟਰਾਂ ਦੇ ਵਿਦੇਸ਼ ਭੱਜਣ ਦੇ ਮਾਮਲੇ ‘ਚ ਵੱਡਾ ਖੁਲਾਸਾ, 3 ਏਜੰਟ ਗ੍ਰਿਫਤਾਰ
Published
6 months agoon
By
Lovepreetਮੋਹਾਲੀ: ਸਟੇਟ ਸਪੈਸ਼ਲ ਆਪਰੇਟਿੰਗ ਸੈੱਲ (ਐੱਸ. ਐੱਸ. ਓ. ਸੀ.) ਮੋਹਾਲੀ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਸੇਲ ਨੇ 3 ਏਜੰਟਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਨੇ ਜਾਅਲੀ ਦਸਤਾਵੇਜ਼ ਤਿਆਰ ਕਰਕੇ ਉਸ ਨੂੰ ਦੇਸ਼ ਤੋਂ ਭੱਜਣ ‘ਚ ਮਦਦ ਕੀਤੀ ਸੀ। ਦੋਸ਼ੀ ਇਮੀਗ੍ਰੇਸ਼ਨ ਏਜੰਟ ਮੁੱਖ ਤੌਰ ‘ਤੇ ਭਾਰਤ ਤੋਂ ਗੈਂਗਸਟਰਾਂ ਨੂੰ ਵਿਦੇਸ਼ਾਂ ‘ਚ ਭੇਜ ਕੇ ਉਨ੍ਹਾਂ ਨੂੰ ਸੈਟਲ ਕਰਵਾਉਂਦੇ ਸਨ। ਇੱਥੋਂ ਤੱਕ ਕਿ ਇਨ੍ਹਾਂ ਇਮੀਗ੍ਰੇਸ਼ਨ ਏਜੰਟਾਂ ਵੱਲੋਂ ਪਾਸਪੋਰਟ ਅਤੇ ਹੋਰ ਦਸਤਾਵੇਜ਼ ਵੀ ਜਾਅਲੀ ਬਣਾਏ ਗਏ ਸਨ।
ਮੁਲਜ਼ਮਾਂ ਦੀ ਪਛਾਣ ਜਗਜੀਤ ਸਿੰਘ ਉਰਫ ਜੀਤਾ, ਮੁਹੰਮਦ ਸ਼ਾਜ਼ੇਬ ਅਤੇ ਮੁਹੰਮਦ ਕੈਫ ਵਾਸੀ ਜਲੰਧਰ ਵਜੋਂ ਹੋਈ ਹੈ। ਸੈੱਲ ਵੱਲੋਂ ਤਿੰਨੋਂ ਮੁਲਜ਼ਮਾਂ ਤੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਫਿਲਹਾਲ ਇਸ ਮਾਮਲੇ ‘ਚ ਕਈ ਵੱਡੇ ਖੁਲਾਸੇ ਹੋ ਸਕਦੇ ਹਨ। ਇਹ ਵੀ ਜਾਣਕਾਰੀ ਮਿਲੀ ਹੈ ਕਿ ਮੁਲਜ਼ਮ ਹੁਣ ਤੱਕ 15 ਤੋਂ 20 ਗੈਂਗਸਟਰਾਂ ਨੂੰ ਵਿਦੇਸ਼ ਭੱਜਣ ਵਿੱਚ ਮਦਦ ਕਰ ਚੁੱਕੇ ਹਨ।
ਜਾਣਕਾਰੀ ਅਨੁਸਾਰ ਐੱਸ.ਐੱਸ.ਓ.ਸੀ. ਮੋਹਾਲੀ ਨੂੰ ਮੁਖਬਰਾਂ ਤੋਂ ਸੂਚਨਾ ਮਿਲੀ ਸੀ ਕਿ ਕਈ ਕੱਟੜ ਅਪਰਾਧੀ, ਜੋ ਕਿ ਘਿਨਾਉਣੇ ਅਪਰਾਧ ਕਰ ਚੁੱਕੇ ਹਨ ਅਤੇ ਜ਼ਮਾਨਤ ‘ਤੇ ਜੇਲ੍ਹ ਤੋਂ ਬਾਹਰ ਹਨ, ਭਾਰਤ ਛੱਡ ਕੇ ਵਿਦੇਸ਼ ਭੱਜਣ ਦੀ ਯੋਜਨਾ ਬਣਾ ਰਹੇ ਹਨ। ਕੁਝ ਫਰਜ਼ੀ ਇਮੀਗ੍ਰੇਸ਼ਨ ਏਜੰਟ ਉਨ੍ਹਾਂ ਦੀ ਮਦਦ ਕਰ ਰਹੇ ਹਨ। ਸੂਚਨਾ ਮਿਲਦੇ ਹੀ ਐੱਸ.ਐੱਸ.ਓ.ਸੀ. ਪਹਿਲਾਂ ਜਲੰਧਰ ਦੇ ਰਹਿਣ ਵਾਲੇ ਜਗਜੀਤ ਸਿੰਘ ਉਰਫ ਜੀਤਾ ਨੂੰ ਗ੍ਰਿਫਤਾਰ ਕੀਤਾ। ਜਗਜੀਤ ਸਿੰਘ ਨੇ ਪੁੱਛਗਿੱਛ ਦੌਰਾਨ ਦੋ ਹੋਰ ਸਾਥੀਆਂ ਦੇ ਨਾਵਾਂ ਦਾ ਵੀ ਖੁਲਾਸਾ ਕੀਤਾ ਹੈ। ਜਿਨ੍ਹਾਂ ਨੂੰ ਦਿੱਲੀ ਤੋਂ ਗ੍ਰਿਫਤਾਰ ਕੀਤਾ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਗ੍ਰਿਫਤਾਰ ਕੀਤੇ ਗਏ ਤਿੰਨੇ ਦੋਸ਼ੀ ਗੈਂਗ ਦਾ ਕੰਮ ਕਰਦੇ ਸਨ। ਤਿੰਨੋਂ ਪੈਰੋਲ ਜਾਂ ਜ਼ਮਾਨਤ ‘ਤੇ ਬਾਹਰ ਆਏ ਗੁਨਾਹਗਾਰ ਅਪਰਾਧੀਆਂ ਨਾਲ ਸੰਪਰਕ ਕਾਇਮ ਕਰਦੇ ਸਨ। ਇਸ ਦੌਰਾਨ ਜੋ ਵੀ ਵਿਅਕਤੀ ਵਿਦੇਸ਼ ਫਰਾਰ ਹੋਣਾ ਚਾਹੁੰਦਾ ਸੀ, ਉਸ ਨੂੰ ਦੋਸ਼ੀ ਫਰਜ਼ੀ ਦਸਤਾਵੇਜ਼ ਤਿਆਰ ਕਰਕੇ ਬੰਗਲਾਦੇਸ਼, ਹਾਂਗਕਾਂਗ ਜਾਂ ਯੂਰਪੀ ਦੇਸ਼ਾਂ ਪੋਲੈਂਡ-ਪੁਰਤਗਾਲ ਭੇਜ ਦਿੰਦੇ ਸਨ। ਇਸ ਤੋਂ ਬਾਅਦ ਅਪਰਾਧੀ ਉਥੇ ਲੁਕ ਜਾਂਦੇ ਸਨ।
ਐੱਸ.ਐੱਸ.ਓ.ਸੀ. ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਨ੍ਹਾਂ ਨੇ 15-20 ਗੈਂਗਸਟਰਾਂ ਨੂੰ ਵਿਦੇਸ਼ ਭੇਜਿਆ ਹੈ। ਜਿਨ੍ਹਾਂ ਦੇ ਪਾਸਪੋਰਟ ਵੀ ਉਨ੍ਹਾਂ ਨੇ ਜਾਅਲੀ ਬਣਾਏ ਸਨ। ਇਨ੍ਹਾਂ ਵਿੱਚ ਗੈਂਗਸਟਰ ਗੋਪੀ ਨਵਾਂਸ਼ਹਿਰ ਵੀ ਸ਼ਾਮਲ ਹੈ ਜੋ ਗੈਂਗਸਟਰ ਹਰਵਿੰਦਰ ਰਿੰਦਾ ਦਾ ਸਾਥੀ ਦੱਸਿਆ ਜਾਂਦਾ ਹੈ। ਜਾਣਕਾਰੀ ਅਨੁਸਾਰ ਇਨ੍ਹਾਂ ਏਜੰਟਾਂ ਨੇ ਸਾਲ 2022 ਵਿੱਚ ਗੋਪੀ ਨਵਾਂਸ਼ਹਿਰ ਨੂੰ ਪੋਲੈਂਡ ਭੇਜਿਆ ਸੀ। ਸੰਗਰੂਰ ਦਾ ਗੈਂਗਸਟਰ ਸੁੱਖਾ ਕਲੌਦੀ ਵੀ ਅਮਰੀਕਾ ਜਾ ਕੇ ਸੈਟਲ ਹੋ ਗਿਆ। ਲੁਧਿਆਣਾ ਦੇ ਗੈਂਗਸਟਰ ਗੁਰਪ੍ਰੀਤ ਸਿੰਘ ਨੂੰ ਕੈਨੇਡਾ ਭੇਜਿਆ।
You may like
-
Gold Price Today: ਪੰਜਾਬ ‘ਚ ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਵਾਧਾ, ਜਾਣੋ ਅੱਜ ਦੇ ਰੇਟ
-
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਪਰਤ ਰਹੇ ਵਿਅਕਤੀ ਦਾ ਬੇ. ਰਹਿਮੀ ਨਾਲ ਕ. ਤਲ, ਫੈਲੀ ਸਨਸਨੀ
-
ਪੰਜਾਬ ‘ਚ ਵੱਡਾ ਧ. ਮਾਕਾ! ਕੰਬਿਆ ਸਾਰਾ ਇਲਾਕਾ
-
ਪੰਜਾਬ ਦੇ ਨੈਸ਼ਨਲ ਹਾਈਵੇ ‘ਤੇ ਵੱਡਾ ਹਾ. ਦਸਾ, ਸਕੂਲੀ ਬੱਸ ਸੜਕ ਦੇ ਵਿਚਕਾਰ ਪਲਟੀ
-
ਭਾਰਤ-ਪਾਕਿ ਸਰਹੱਦ ਨੇੜੇ ਦੇਖਿਆ ਗਿਆ ਡਰੋਨ, ਬੀਐਸਐਫ ਨੇ ਕੀਤੀ ਫਾਇਰਿੰਗ ਪਰਤਿਆ ਵਾਪਸ
-
ਪੰਜਾਬ ‘ਚ ਵੱਡੀ ਘ. ਟਨਾ, ਤੜਕਸਾਰ ਨੌਜਵਾਨ ਦਾ ਕ. ਤਲ