ਲੁਧਿਆਣਾ – ਚੋਣਾਂ ਨੂੰ ਲੈ ਕੇ ਦੇਸ਼ ਵਿਚ ਮਾਹੌਲ ਕਾਫੀ ਗਰਮਾਇਆ ਹੋਇਆ ਹੈ। ਜਿਉਂ-ਜਿਉਂ ਚੋਣਾਂ ਨੇੜੇ ਆ ਰਹੀਆਂ ਹਨ, ਤਿਉਂ-ਤਿਉਂ ਲੀਡਰਾਂ ਦੀਆਂ ਮੁਹਿੰਮਾਂ ਤੇਜ਼ ਹੁੰਦੀਆਂ ਜਾ ਰਹੀਆਂ ਹਨ | ਇਸ ਕਾਰਨ ਚੋਣਾਂ ਦੇ ਮੱਦੇਨਜ਼ਰ ਪੰਜਾਬ ਜੇਲ੍ਹ ਵਿਭਾਗ ਨੇ ਕੈਦੀਆਂ/ਬੰਦੀਆਂ ਦੀ ਉਨ੍ਹਾਂ ਦੇ ਪਰਿਵਾਰਾਂ ਨਾਲ ਮਿਲਣੀ ਬੰਦ ਕਰ ਦਿੱਤੀ ਹੈ। ਦੱਸ ਦਈਏ ਕਿ ਚੋਣਾਂ ਦੀ ਮਹੱਤਤਾ ਦੇ ਮੱਦੇਨਜ਼ਰ ਕੈਦੀਆਂ ਅਤੇ ਨਜ਼ਰਬੰਦਾਂ ਦੀ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਮਿਲਣੀ ਬੰਦ ਕਰ ਦਿੱਤੀ ਜਾਵੇਗੀ। ਦੱਸਿਆ ਜਾ ਰਿਹਾ ਹੈ ਕਿ ਸਰਕਾਰ ਨੇ 29 ਮਈ 2024 ਤੋਂ 1 ਜੂਨ 2024 ਤੱਕ ਮੀਟਿੰਗਾਂ ‘ਤੇ ਰੋਕ ਲਗਾ ਦਿੱਤੀ ਹੈ। ਏਡੀਜੀਪੀ (ਜੇਲ੍ਹਾਂ) ਵੱਲੋਂ ਪੰਜਾਬ ਦੀਆਂ ਜੇਲ੍ਹਾਂ ਦੇ ਸੁਪਰਡੈਂਟਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।