Connect with us

ਪੰਜਾਬ ਨਿਊਜ਼

ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਵੱਡੀ ਖਬਰ, ਹਾਈਕੋਰਟ ਨੇ ਦਿੱਤਾ ਇਹ ਫੈਸਲਾ

Published

on

ਚੰਡੀਗੜ੍ਹ : ਬਹਿਬਲ ਕਲਾਂ ਗੋਲੀ ਕਾਂਡ ‘ਚ ਵੱਡੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਹਰਿਆਣਾ ਹਾਈ ਕੋਰਟ ਨੇ ਇਸ ਕੇਸ ਨੂੰ ਚੰਡੀਗੜ੍ਹ ਅਦਾਲਤ ਵਿੱਚ ਤਬਦੀਲ ਕਰ ਦਿੱਤਾ ਹੈ ਜਦੋਂਕਿ ਪਹਿਲਾਂ ਇਹ ਕੇਸ ਫਰੀਦਕੋਟ ਅਦਾਲਤ ਵਿੱਚ ਚੱਲ ਰਿਹਾ ਸੀ।

ਇਸ ਮਾਮਲੇ ਵਿੱਚ ਮੁਲਜ਼ਮ ਸਾਬਕਾ ਪੁਲੀਸ ਅਧਿਕਾਰੀ ਚਰਨਜੀਤ ਸ਼ਰਮਾ ਦਾ ਕੇਸ ਹੁਣ ਚੰਡੀਗੜ੍ਹ ਅਦਾਲਤ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਪੰਜਾਬ ਹਰਿਆਣਾ ਹਾਈਕੋਰਟ ਨੇ ਆਪਣਾ ਫੈਸਲਾ ਸੁਣਾਇਆ ਹੈ। ਚਰਨਜੀਤ ਸ਼ਰਮਾ ਨੇ ਮੰਗ ਕੀਤੀ ਸੀ ਕਿ ਉਸ ਵਿਰੁੱਧ ਦਰਜ ਕੇਸਾਂ ਨੂੰ ਪੰਜਾਬ ਤੋਂ ਬਾਹਰ ਤਬਦੀਲ ਕੀਤਾ ਜਾਵੇ, ਜਿਸ ਨੂੰ ਹਾਈ ਕੋਰਟ ਨੇ ਪ੍ਰਵਾਨ ਕਰ ਲਿਆ ਹੈ।

ਦੱਸ ਦੇਈਏ ਕਿ ਬਹਿਬਲ ਕਲਾਂ ਬੇਅਦਬੀ ਮਾਮਲੇ ਤੋਂ ਬਾਅਦ ਸਿੱਖ ਸੰਗਤ ਅਤੇ ਪੁਲਿਸ ਵਿਚਾਲੇ ਝੜਪ ਹੋਈ ਸੀ, ਜਿਸ ਦੌਰਾਨ ਪੁਲਿਸ ਵੱਲੋਂ ਗੋਲੀਆਂ ਚਲਾਈਆਂ ਗਈਆਂ ਸਨ। ਇਸ ਮਾਮਲੇ ਵਿੱਚ ਚਰਨਜੀਤ ਸ਼ਰਮਾ ਸਮੇਤ ਕਈ ਪੁਲੀਸ ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ।

Facebook Comments

Trending