ਅੰਮ੍ਰਿਤਸਰ: ਬੀਤੀ ਰਾਤ ਪਿੰਡ ਲੱਖੂਵਾਲ ਵਿੱਚ ਦੋ ਮੋਟਰਸਾਈਕਲਾਂ ’ਤੇ ਆਏ ਨਕਾਬਪੋਸ਼ ਹਮਲਾਵਰਾਂ ਨੇ ਆਮ ਆਦਮੀ ਪਾਰਟੀ ਦੇ ਆਗੂ ਦੀਪਇੰਦਰ ਸਿੰਘ ਉਰਫ਼ ਦੀਪੂ ਲੱਖੂਵਾਲੀਆ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਸ ਗੋਲੀਬਾਰੀ ‘ਚ ਚਾਰ ਹੋਰ ਲੋਕ ਗੰਭੀਰ ਜ਼ਖਮੀ ਹੋ ਗਏ। ਫਾਇਰਿੰਗ ਤੋਂ ਬਾਅਦ ਮੋਟਰਸਾਈਕਲ ਸਵਾਰ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ, ਜਿਸ ਤੋਂ ਬਾਅਦ ਅੱਜ ਪਿੰਡ ਦੇ ਕੁਝ ਲੋਕਾਂ ਨੇ ਲੋਕ ਸਭਾ ਚੋਣਾਂ ਦਾ ਬਾਈਕਾਟ ਕਰ ਦਿੱਤਾ।
ਦੱਸ ਦੇਈਏ ਕਿ ਪੁਲਿਸ ਜ਼ਿਲ੍ਹਾ ਐਸ.ਐਸ.ਪੀ. ਸਤਿੰਦਰ ਸਿੰਘ ਨੇ ਦੱਸਿਆ ਕਿ ਦੀਪਇੰਦਰ ਸਿੰਘ ਉਰਫ ਦੀਪੂ ਲੱਖੂਵਾਲੀਆ ਆਪਣੇ ਹੋਰ ਸਾਥੀਆਂ ਨਾਲ ਪਿੰਡ ਹੇਵਲ ਕੋਲ ਬੈਠਾ ਸੀ ਤਾਂ ਦੋ ਮੋਟਰਸਾਈਕਲਾਂ ‘ਤੇ ਸਵਾਰ ਨਕਾਬਪੋਸ਼ ਵਿਅਕਤੀਆਂ ਨੇ ਉਨ੍ਹਾਂ ‘ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਦੀਪਿੰਦਰ ਸਿੰਘ ਦੀਪੂ ਦੀ ਮੌਤ ਹੋ ਗਈ। ਇਸ ਸਬੰਧੀ ਥਾਣਾ ਅਜਨਾਲਾ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ।