ਸੰਗਰੂਰ : ਸੰਗਰੂਰ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਨਰਿੰਦਰ ਕੌਰ ਭਾਰਜ ਨੇ ਅੱਜ ਆਪਣੇ ਜੱਦੀ ਪਿੰਡ ਭਾਰਜ ਵਿਖੇ ਪਰਿਵਾਰ ਸਮੇਤ ਆਪਣੀ ਵੋਟ ਪਾਈ। ਵਿਧਾਇਕਾ ਨਰਿੰਦਰ ਕੌਰ ਭਾਰਜ ਆਪਣੇ ਛੋਟੇ ਬੱਚੇ ਨੂੰ ਗੋਦੀ ਵਿੱਚ ਲੈ ਕੇ ਆਪਣੀ ਵੋਟ ਪਾਉਣ ਲਈ ਕਤਾਰ ਵਿੱਚ ਖੜ੍ਹੀ ਹੋ ਗਈ ਅਤੇ ਜਦੋਂ ਉਸਦੀ ਵਾਰੀ ਆਈ ਤਾਂ ਆਪਣੀ ਵੋਟ ਪਾਈ।ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਾਰਜ ਨੇ ਕਿਹਾ ਕਿ ਉਨ੍ਹਾਂ ਨੇ ਪਿੰਡ ਦੇ ਸਕੂਲ ਵਿੱਚ ਬਣਾਏ ਗਏ ਬੂਥ ‘ਤੇ ਆਪਣੀ ਵੋਟ ਪਾ ਕੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ ਹੈ ਅਤੇ ਸਾਨੂੰ ਸਾਰਿਆਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨੀ ਚਾਹੀਦੀ ਹੈ। ਵੋਟਾਂ ਬਾਰੇ ਪੁੱਛੇ ਜਾਣ ‘ਤੇ ਉਨ੍ਹਾਂ ਕਿਹਾ ਕਿ ਪੰਜਾਬ ਦੀਆਂ 13 ‘ਚੋਂ 13 ਸੀਟਾਂ ‘ਤੇ ‘ਆਪ’ ਉਮੀਦਵਾਰ ਜਿੱਤਣਗੇ।