Connect with us

ਪੰਜਾਬ ਨਿਊਜ਼

ਪੰਜਾਬ ਹਾਈ ਅਲਰਟ ‘ਤੇ, ਸ੍ਰੀ ਦਰਬਾਰ ਸਾਹਿਬ ਦੇ ਆਲੇ-ਦੁਆਲੇ ਸੁਰੱਖਿਆ ਸਖ਼ਤ, 3000 ਦੇ ਕਰੀਬ ਜਵਾਨ ਤਾਇਨਾਤ

Published

on

ਅੰਮ੍ਰਿਤਸਰ : ਸਾਕਾ ਨੀਲਾ ਤਾਰਾ ਦੀ ਬਰਸੀ ਦੇ ਮੱਦੇਨਜ਼ਰ ਪੰਜਾਬ ਭਰ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਸਾਕਾ ਨੀਲਾ ਤਾਰਾ 6 ਜੂਨ 1984 ਨੂੰ ਹੋਇਆ ਸੀ। ਇਸ ਲਈ ਪੰਜਾਬ ਪੁਲੀਸ ਮੁਖੀ ਗੌਰਵ ਯਾਦਵ ਨੇ ਅੰਮ੍ਰਿਤਸਰ ਸਮੇਤ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਪੁਲੀਸ ਨੂੰ ਹਾਈ ਅਲਰਟ ’ਤੇ ਪਾ ਦਿੱਤਾ ਹੈ ਅਤੇ ਸੰਵੇਦਨਸ਼ੀਲ ਥਾਵਾਂ ’ਤੇ ਤਿੱਖੀ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਸਾਕਾ ਨੀਲਾ ਤਾਰਾ ਦੀ ਬਰਸੀ ਦੇ ਮੱਦੇਨਜ਼ਰ ਅੰਮ੍ਰਿਤਸਰ ਸਥਿਤ ਸ੍ਰੀ ਦਰਬਾਰ ਸਾਹਿਬ ਦੇ ਆਲੇ-ਦੁਆਲੇ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ। ਇਕੱਲੇ ਅੰਮ੍ਰਿਤਸਰ ਵਿੱਚ ਹੀ 3000 ਤੋਂ ਵੱਧ ਪੁਲੀਸ ਮੁਲਾਜ਼ਮਾਂ ਨੂੰ ਸੁਰੱਖਿਆ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਤੋਂ ਇਲਾਵਾ ਸੂਬੇ ਦੇ ਕੁਝ ਜ਼ਿਲ੍ਹਿਆਂ ਵਿੱਚ ਨੀਮ ਫ਼ੌਜੀ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ।

ਹਰ  ਸਾਲ ਸਾਕਾ ਨੀਲਾ ਤਾਰਾ ਦੀ ਬਰਸੀ ਮਨਾਈ ਜਾਂਦੀ ਹੈ, ਇਸ ਲਈ ਸੂਬਾ ਸਰਕਾਰ ਅਤੇ ਪੁਲੀਸ ਇਸ ਮਾਮਲੇ ਵਿੱਚ ਲਾਪਰਵਾਹੀ ਨਹੀਂ ਵਰਤਣਾ ਚਾਹੁੰਦੀ। ਸਾਕਾ ਨੀਲਾ ਤਾਰਾ ਦੀ ਬਰਸੀ ਦੇ ਮੱਦੇਨਜ਼ਰ ਪੰਜਾਬ ਪੁਲੀਸ ਦੇ ਮੁਲਾਜ਼ਮਾਂ ਦੀਆਂ ਛੁੱਟੀਆਂ ਵੀ ਰੱਦ ਕਰ ਦਿੱਤੀਆਂ ਗਈਆਂ ਹਨ ਅਤੇ ਉਨ੍ਹਾਂ ਨੂੰ ਸੰਵੇਦਨਸ਼ੀਲ ਥਾਵਾਂ ’ਤੇ ਭੇਜ ਦਿੱਤਾ ਗਿਆ ਹੈ। ਪੰਜਾਬ ਦੇ ਡੀ.ਜੀ.ਪੀ ਸਾਰੇ ਪੁਲਿਸ ਕਮਿਸ਼ਨਰਾਂ ਅਤੇ ਐੱਸ. ਪੀਸ. ਪੁਲਿਸ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਉਹ ਅਗਲੇ 3 ਦਿਨ ਲਗਾਤਾਰ ਆਪਣੇ ਇਲਾਕਿਆਂ ਵਿਚ ਪੁਲਿਸ ਚੌਕੀਆਂ ਨੂੰ ਮਜ਼ਬੂਤ ​​ਕਰਨ ਅਤੇ ਸ਼ਾਂਤੀ ਭੰਗ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ | ਅੰਮ੍ਰਿਤਸਰ ‘ਚ ਬਾਹਰੋਂ ਆਉਣ-ਜਾਣ ਵਾਲੇ ਲੋਕਾਂ ‘ਤੇ ਪੁਲਸ ਤਿੱਖੀ ਨਜ਼ਰ ਰੱਖ ਰਹੀ ਹੈ। ਅੰਤਰਰਾਜੀ ਚੌਕੀਆਂ ਨੂੰ ਮਜ਼ਬੂਤ ​​ਕੀਤਾ ਗਿਆ ਹੈ।

 

 

Facebook Comments

Trending