ਲੁਧਿਆਣਾ : ਪੰਜਾਬ ਵਿੱਚ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਇੱਕ ਵਾਰ ਫਿਰ ਤਬਾਦਲਿਆਂ ਦਾ ਦੌਰ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਪੰਜਾਬ ਵਿੱਚ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਪੰਜਾਬ ਵਿੱਚ 8 ਆਈਪੀਐਸ ਅਤੇ ਇੱਕ ਪੀਪੀਐਸ ਅਧਿਕਾਰੀ ਦੇ ਤਬਾਦਲੇ ਕੀਤੇ ਗਏ ਹਨ। ਇਨ੍ਹਾਂ ਵਿੱਚ ਜਲੰਧਰ ਦੇ ਸਾਬਕਾ ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਸਮੇਤ ਨੀਲਭ ਕਿਸ਼ੋਰ, ਰਾਹੁਲ, ਰਣਜੀਤ ਸਿੰਘ, ਕੁਲਦੀਪ ਸਿੰਘ ਚਾਹਲ, ਅਜੈ ਮਲੂਜਾ, ਹਰਮਨਬੀਰ ਸਿੰਘ, ਗਗਨ ਅਜੀਤ ਸਿੰਘ ਸ਼ਾਮਲ ਹਨ। ਜਾਰੀ ਸੂਚੀ ਅਨੁਸਾਰ ਆਈਪੀਐਸ ਸਵਪਨ ਸ਼ਰਮਾ ਨੂੰ ਜਲੰਧਰ ਅਤੇ ਕੁਲਦੀਪ ਚਾਹਲ ਨੂੰ ਲੁਧਿਆਣਾ ਵਿੱਚ ਪੁਲੀਸ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ।
