Connect with us

ਪੰਜਾਬ ਨਿਊਜ਼

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

Published

on

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇੱਥੇ ਸਥਿਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਨਿਰਮਲਜੀਤ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ | ਭਾਈ ਸੁਖਦੇਵ ਸਿੰਘ ਵੱਲੋਂ ਅਰਦਾਸ ਕਰਨ ਉਪਰੰਤ ਭਾਈ ਨਿਰਮਲ ਸਿੰਘ ਨੇ ਪਵਿੱਤਰ ਅਰਦਾਸ ਲਈ ਆਈਆਂ ਸੰਗਤਾਂ ਨੂੰ ਸੰਬੋਧਨ ਕੀਤਾ।

ਇਸ ਧਾਰਮਿਕ ਸਮਾਗਮ ਦੌਰਾਨ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਭਾਈ ਬਲਵੰਤ ਸਿੰਘ ਅਨੀਕੋਟ ਨੇ ਪੰਜਵੇਂ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਜੀਵਨ ਇਤਿਹਾਸ ਬਾਰੇ ਸੰਗਤਾਂ ਨਾਲ ਵਿਚਾਰਾਂ ਕੀਤੀਆਂ | ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਹੱਕ ਅਤੇ ਸੱਚ ਦੀ ਖਾਤਰ ਅਤੇ ਜ਼ੁਲਮ ਦਾ ਟਾਕਰਾ ਕਰਨ ਅਤੇ ਮਨੁੱਖਤਾ ਨੂੰ ਡਰ ਤੋਂ ਮੁਕਤ ਕਰਨ ਲਈ ਆਪਣੀ ਸ਼ਹਾਦਤ ਦਿੱਤੀ। ਉਨ੍ਹਾਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਅਪੀਲ ਵੀ ਕੀਤੀ। ਇਸ ਮੌਕੇ ਮੈਨੇਜਰ ਸ. ਹਰਪ੍ਰੀਤ ਸਿੰਘ, ਐਸੋਸੀਏਟ ਮੈਨੇਜਰ ਸ. ਜਸਬੀਰ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।

ਇਸ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ | ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਸਮੇਤ ਹੋਰ ਗੁਰਦੁਆਰਿਆਂ ਵਿੱਚ ਠੰਡੇ ਮਿੱਠੇ ਜਲ ਦੀਆਂ ਬੋਤਲਾਂ ਵੀ ਲਗਾਈਆਂ ਗਈਆਂ ਹਨ। ਇਸ ਸਮੇਂ ਦੌਰਾਨ ਸ਼ਰਧਾਲੂ ਬੜੀ ਸ਼ਰਧਾ ਨਾਲ ਆਉਂਦੇ ਹਨ ਅਤੇ ਗੁਰੂ ਘਰ ਵਿਚ ਇਸ਼ਨਾਨ ਕਰਨਾ ਆਪਣਾ ਸੁਭਾਗ ਸਮਝਦੇ ਹਨ।

Facebook Comments

Trending