ਅਪਰਾਧ
ਵਿਜੀਲੈਂਸ ਬਿਊਰੋ ਦੀ ਵੱਡੀ ਕਾਰਵਾਈ, ASI ਰੰਗੇ ਹੱਥੀਂ ਕਾਬੂ
Published
5 months agoon
By
Lovepreetਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਬਰਨਾਲਾ ਜ਼ਿਲ੍ਹੇ ਦੇ ਥਾਣਾ ਧਨੌਲਾ ਵਿੱਚ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏਐਸਆਈ) ਨਿਰਮਲ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਰਾਜੇਸ਼ ਕੁਮਾਰ ਦੀ ਸ਼ਿਕਾਇਤ ‘ਤੇ ਕਾਬੂ ਕੀਤਾ ਗਿਆ ਹੈ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨਾਲ ਸੰਪਰਕ ਕਰਕੇ ਦੱਸਿਆ ਕਿ ਉਸਦੇ ਚਚੇਰੇ ਭਰਾ ਖਿਲਾਫ ਥਾਣਾ ਧਨੌਲਾ ਵਿਖੇ ਪੁਲਿਸ ਕੇਸ ਦਰਜ ਕੀਤਾ ਗਿਆ ਹੈ ਅਤੇ ਉਕਤ ਏ.ਐਸ.ਆਈ ਨੇ ਉਸ ਪਾਸੋਂ 10,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ, ਨਹੀਂ ਤਾਂ ਉਸਦੇ ਖਿਲਾਫ ਵੀ ਮਾਮਲਾ ਦਰਜ ਕੀਤਾ ਜਾਵੇਗਾ। ਕੀਤਾ ਜਾਵੇਗਾ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਏ.ਐਸ.ਆਈ. ਨਿਰਮਲ ਸਿੰਘ ਨੂੰ 2 ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਪਾਸੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਪਟਿਆਲਾ ਰੇਂਜ ਥਾਣੇ ਵਿੱਚ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
You may like
-
ਚੰਡੀਗੜ੍ਹ ‘ਚ ਨੌਜਵਾਨ ਦੇ ਅਗਵਾ ਮਾਮਲੇ ‘ਚ ਵੱਡੀ ਕਾਰਵਾਈ, 3 ਦੋਸ਼ੀ ਗ੍ਰਿਫਤਾਰ
-
ਵਿਜੀਲੈਂਸ ਬਿਊਰੋ ਦੀ ਕਾਰਵਾਈ, ਪੁਲਿਸ ਮੁਲਾਜ਼ਮ ਰੰਗੇ ਹੱਥੀਂ ਕਾਬੂ
-
ਅਨਾਜ ਘੁਟਾਲੇ ‘ਚ ਵਿਜੀਲੈਂਸ ਬਿਊਰੋ ਦੀ ਕਾਰਵਾਈ, ਫੂਡ ਸਪਲਾਈ ਵਿਭਾਗ ਦਾ ਸਾਬਕਾ ਡਾਇਰੈਕਟਰ ਗ੍ਰਿਫਤਾਰ
-
ਪੁਲਿਸ ਦੀ ਵੱਡੀ ਕਾਰਵਾਈ, 6 ਨੌਜਵਾਨ ਨ. ਸ਼ੀਲੇ ਪਦਾਰਥਾਂ ਸਮੇਤ ਕਾਬੂ
-
ਵਿਜੀਲੈਂਸ ਬਿਊਰੋ ਨੇ ਏਐਸਆਈ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
-
ASI ਰਿਸ਼ਵਤ ਦੇ ਮਾਮਲੇ ‘ਚ ਫਸਿਆ, ਰਿਸ਼ਵਤ ਲੈਣ ਦੀ ਵੀਡੀਓ ਹੋਈ ਵਾਇਰਲ