ਤਰਨਤਾਰਨ: ਤਰਨਤਾਰਨ ਦੇ ਵਿਧਾਨ ਸਭਾ ਹਲਕਾ ਖੇਮਕਰਨ ‘ਚ ਗੋਲੀ ਚੱਲਣ ਦੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਖੇਮਕਰਨ ਅਧੀਨ ਪੈਂਦੇ ਪਿੰਡ ਭੈਣੀ ਮੱਸਾ ਸਿੰਘ ‘ਚ ਜ਼ਮੀਨੀ ਰਸਤੇ ਨੂੰ ਲੈ ਕੇ ਹੋਏ ਵਿਵਾਦ ਨੂੰ ਲੈ ਕੇ ਗੋਲੀਬਾਰੀ ਹੋ ਗਈ, ਜਿਸ ‘ਚ 5 ਲੋਕ ਜ਼ਖਮੀ ਹੋ ਗਏ।
ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇਸ ਸਬੰਧੀ ਥਾਣਾ ਖਾਲੜਾ ਦੀ ਪੁਲਸ ਨੇ ਵੱਡੀ ਗਿਣਤੀ ‘ਚ ਮੁਲਜ਼ਮਾਂ ਖਿਲਾਫ ਪਰਚਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਕਤ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਚਮਕੌਰ ਸਿੰਘ ਨੇ ਦੱਸਿਆ ਕਿ ਜ਼ਮੀਨੀ ਰਸਤੇ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ, ਜਿਸ ਦੌਰਾਨ ਕੁਝ ਵਿਅਕਤੀਆਂ ਨੇ ਗੋਲੀਆਂ ਚਲਾ ਦਿੱਤੀਆਂ, ਜਿਸ ‘ਚ 5 ਵਿਅਕਤੀ ਜ਼ਖਮੀ ਹੋ ਗਏ | ਝਗੜੇ ਦੌਰਾਨ ਇਕ ਵਿਅਕਤੀ ਸਮਝਾਉਣ ਆਇਆ ਤਾਂ ਉਸ ‘ਤੇ ਵੀ ਗੋਲੀਆਂ ਚਲਾਈਆਂ ਗਈਆਂ। ਜਾਂਚ ਅਧਿਕਾਰੀ ਐਸਐਚਓ ਵਿਨੋਦ ਕੁਮਾਰ ਦਾ ਕਹਿਣਾ ਹੈ ਕਿ ਪਰਿਵਾਰ ਦੇ ਬਿਆਨ ਲੈ ਕੇ ਮੁਲਜ਼ਮਾਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।