Connect with us

ਪੰਜਾਬ ਨਿਊਜ਼

ਨੌਕਰੀ ਲੱਭਣ ਵਾਲਿਆਂ ਲਈ ਖਾਸ ਖਬਰ, ਪੰਜਾਬ ਸਰਕਾਰ ਨੇ ਕੀਤਾ ਇਹ ਐਲਾਨ

Published

on

ਚੰਡੀਗੜ੍ਹ: ਪੰਜਾਬ ਸਰਕਾਰ ਨੇ ਵੱਖ-ਵੱਖ ਅਸਾਮੀਆਂ ਲਈ ਵਿਭਾਗੀ ਪ੍ਰੀਖਿਆਵਾਂ ਦਾ ਐਲਾਨ ਕੀਤਾ ਹੈ। ਅਧਿਕਾਰੀਆਂ ਦੀਆਂ ਇਹ ਵਿਭਾਗੀ ਪ੍ਰੀਖਿਆਵਾਂ 22 ਤੋਂ 26 ਜੁਲਾਈ ਤੱਕ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ, ਸੈਕਟਰ-26, ਚੰਡੀਗੜ੍ਹ ਵਿਖੇ ਕਰਵਾਈਆਂ ਜਾਣਗੀਆਂ।

ਪ੍ਰਸੋਨਲ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸਹਾਇਕ ਕਮਿਸ਼ਨਰ, ਵਧੀਕ ਸਹਾਇਕ ਕਮਿਸ਼ਨਰ, ਆਈ.ਪੀ. ਐੱਸ. ਅਧਿਕਾਰੀਆਂ, ਤਹਿਸੀਲਦਾਰ/ਮਾਲ ਵਿਭਾਗ ਦੇ ਅਧਿਕਾਰੀਆਂ, ਜੰਗਲਾਤ ਵਿਭਾਗ ਦੇ ਅਧਿਕਾਰੀਆਂ, ਖੇਤੀਬਾੜੀ/ਫਾਰਮ ਕੰਟਰੋਲ/ਬਾਗਬਾਨੀ ਵਿਭਾਗ ਦੇ ਅਧਿਕਾਰੀਆਂ, ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ, ਮੱਛੀ ਪਾਲਣ ਵਿਭਾਗ ਦੇ ਅਧਿਕਾਰੀਆਂ, ਜੇਲ੍ਹ ਅਤੇ ਡੇਅਰੀ ਵਿਭਾਗ ਦੇ ਅਧਿਕਾਰੀਆਂ, ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ ਲਈ ਪ੍ਰੀਖਿਆਵਾਂ ਹੋਣਗੀਆਂ।

ਇਸ ਤੋਂ ਇਲਾਵਾ ਬਲਾਕ ਵਿਕਾਸ ਤੇ ਪੰਚਾਇਤ ਅਫਸਰਾਂ, ਐਲ.ਸੀ.ਐਸ., ਕਿਰਤ ਵਿਭਾਗ ਅਤੇ ਰੁਜ਼ਗਾਰ ਵਿਭਾਗ ਦੇ ਅਧਿਕਾਰੀਆਂ ਅਤੇ ਕਰ ਤੇ ਆਬਕਾਰੀ ਵਿਭਾਗ ਨਾਲ ਸਬੰਧਤ ਅਧਿਕਾਰੀਆਂ ਦੀਆਂ ਅਸਾਮੀਆਂ ਲਈ ਵੀ ਪ੍ਰੀਖਿਆਵਾਂ ਲਈਆਂ ਜਾਣਗੀਆਂ। ਬੁਲਾਰੇ ਨੇ ਦੱਸਿਆ ਕਿ ਪ੍ਰੀਖਿਆ ਦੇਣ ਦੇ ਚਾਹਵਾਨ ਅਧਿਕਾਰੀ 28 ਜੂਨ ਤੱਕ ਆਪਣੇ ਵਿਭਾਗਾਂ ਰਾਹੀਂ ਸਕੱਤਰ ਪ੍ਰਸੋਨਲ ਵਿਭਾਗ ਅਤੇ ਸਕੱਤਰ ਵਿਭਾਗੀ ਪ੍ਰੀਖਿਆ ਕਮੇਟੀ (ਪੀ.ਸੀ.ਐਸ. ਸ਼ਾਖਾ), ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਨੂੰ ਆਪਣੀਆਂ ਅਰਜ਼ੀਆਂ ਭੇਜ ਸਕਦੇ ਹਨ।

Facebook Comments

Trending